ਪ੍ਰਧਾਨ ਮੰਤਰੀ ਦਫਤਰ
ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫ਼ੋਨ ਕੀਤਾ
ਪ੍ਰਧਾਨ ਮੰਤਰੀ ਨੇ ਅਹੁਦਾ ਸੰਭਾਲਣ 'ਤੇ ਪੀਐੱਮ ਐਂਡੀ ਬਰਨਹੈਮ ਨੂੰ ਵਧਾਈ ਦਿੱਤੀ
ਦੋਵੇਂ ਨੇਤਾ ਭਾਰਤ-ਯੂਕੇ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਕੇ ਜਾਣ ਲਈ ਸਹਿਮਤ ਹੋਏ
Posted On:
31 JUL 2026 7:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਐਂਡੀ ਬਰਨਹੈਮ ਦਾ ਟੈਲੀਫ਼ੋਨ ਆਇਆ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਬਰਨਹੈਮ ਨੂੰ ਅਹੁਦਾ ਸੰਭਾਲਣ 'ਤੇ ਗਰਮਜੋਸ਼ੀ ਨਾਲ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਦੋਵਾਂ ਨੇਤਾਵਾਂ ਨੇ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਉਹ 'ਭਾਰਤ-ਯੂਕੇ ਵਿਜ਼ਨ 2035' ਦੇ ਅਨੁਕੂਲ ਤਕਨਾਲੋਜੀ, ਨਵੀਨਤਾ, ਰੱਖਿਆ, ਸੁਰੱਖਿਆ, ਸਵੱਛ ਊਰਜਾ, ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਰਗੇ ਪਹਿਲ ਵਾਲੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਸਹਿਮਤ ਹੋਏ।
ਨੇਤਾਵਾਂ ਨੇ ਹਾਲ ਹੀ ਵਿੱਚ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਦੇ ਲਾਗੂ ਹੋਣ ਦਾ ਵੀ ਸਵਾਗਤ ਕੀਤਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਸ ਦੀਆਂ ਵਪਾਰਕ ਅਤੇ ਨਿਵੇਸ਼ ਸੰਭਾਵਨਾਵਾਂ ਦੀ ਪੂਰੀ ਵਰਤੋਂ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਨੇ ਆਪਸੀ ਫ਼ਾਇਦੇ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਦੋਵੇਂ ਨੇਤਾ ਸੰਪਰਕ ਵਿੱਚ ਰਹਿਣ 'ਤੇ ਸਹਿਮਤ ਹੋਏ।
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2294332)
ਵਿਜ਼ੀਟਰ ਕਾਊਂਟਰ : 23
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam