ਪੇਂਡੂ ਵਿਕਾਸ ਮੰਤਰਾਲਾ
azadi ka amrit mahotsav

ਪੇਂਡੂ ਨੌਜਵਾਨਾਂ ਦੀ ਪ੍ਰਤਿਭਾ ਨੂੰ ਰਾਸ਼ਟਰੀ ਪਛਾਣ, ਡੀਡੀਯੂ-ਜੀਕੇਵਾਈ ਦੇ ਛੇ ਲਾਭਪਾਤਰੀ ਬਣਨਗੇ 80ਵੇਂ ਆਜ਼ਾਦੀ ਦਿਹਾੜੇ ਸਮਾਗਮ ਦੇ ਵਿਸ਼ੇਸ਼ ਮਹਿਮਾਨ

Posted On: 03 AUG 2026 11:32AM by PIB Chandigarh

ਪੇਂਡੂ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਸ਼ਾਨਦਾਰ ਉਪਲਬਧੀ ਦੇ ਰੂਪ ਵਿੱਚ ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀਡੀਯੂ-ਜੀਕੇਵਾਈ) ਦੇ ਛੇ ਲਾਭਪਾਤਰੀਆਂ ਨੂੰ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਗਿਆ ਹੈ। ਇਹ ਨੌਜਵਾਨ ਪੱਛਮੀ ਬੰਗਾਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਿਜ਼ੋਰਮ ਅਤੇ ਨਾਗਾਲੈਂਡ ਦੀ ਨੁਮਾਇੰਦਗੀ ਕਰਦੇ ਹਨ।

ਚੁਣੇ ਗਏ ਲਾਭਪਾਤਰੀਆਂ ਨੂੰ ਭਾਰਤੀ ਡਾਕ ਰਾਹੀਂ ਅਧਿਕਾਰਤ ਸੱਦਾ-ਪੱਤਰ ਮਿਲ ਚੁੱਕੇ ਹਨ। ਉਨ੍ਹਾਂ ਨੂੰ 15 ਅਗਸਤ 2026 ਨੂੰ ਲਾਲ ਕਿਲ੍ਹੇ 'ਤੇ ਆਯੋਜਿਤ ਆਜ਼ਾਦੀ ਦਿਹਾੜੇ ਸਮਾਗਮ ਅਤੇ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਵੱਲੋਂ ਆਯੋਜਿਤ ਵੱਕਾਰੀ ‘ਐਟ ਹੋਮ’ ਰਾਤ ਦੇ ਖਾਣੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

ਇਹ ਸਨਮਾਨ ਸਿਰਫ਼ ਇਨ੍ਹਾਂ ਨੌਜਵਾਨਾਂ ਦੀ ਨਿੱਜੀ ਪ੍ਰਾਪਤੀ ਦਾ ਮਾਣ ਹੀ ਨਹੀਂ ਹੈ, ਸਗੋਂ ਡੀਡੀਯੂ-ਜੀਕੇਵਾਈ ਰਾਹੀਂ ਹੁਨਰ, ਪੱਕੀ ਰੋਜ਼ੀ-ਰੋਟੀ ਅਤੇ ਵਧੀਆ ਰੁਜ਼ਗਾਰ ਦੇ ਖੇਤਰ ਵਿੱਚ ਆਏ ਬਦਲਾਅ ਨੂੰ ਰਾਸ਼ਟਰੀ ਪੱਧਰ 'ਤੇ ਮਿਲੀ ਮਾਨਤਾ ਵੀ ਹੈ। ਇਨ੍ਹਾਂ ਨੌਜਵਾਨਾਂ ਦੀ ਰਾਸ਼ਟਰੀ ਸਮਾਗਮਾਂ ਵਿੱਚ ਮੌਜੂਦਗੀ ਪੇਂਡੂ ਹੁਨਰ ਵਿਕਾਸ ਪ੍ਰਣਾਲੀ ਅਤੇ ਡੀਡੀਯੂ-ਜੀਕੇਵਾਈ ਰਾਹੀਂ ਉੱਭਰੀਆਂ ਪ੍ਰਤਿਭਾਵਾਂ ਲਈ ਮਾਣ ਦਾ ਵਿਸ਼ਾ ਹੈ।

ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ, ਪੇਂਡੂ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਦੀਨਦਿਆਲ ਅੰਤਯੋਦਿਆ ਯੋਜਨਾ–ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (ਡੀਏਵਾਈ-ਐੱਨਆਰਐੱਲਐੱਮ) ਦਾ ਇੱਕ ਪ੍ਰਮੁੱਖ ਪਲੇਸਮੈਂਟ-ਲਿੰਕਡ ਹੁਨਰ ਵਿਕਾਸ ਪ੍ਰੋਗਰਾਮ ਹੈ। ਇਸ ਦਾ ਉਦੇਸ਼ ਪੇਂਡੂ ਗ਼ਰੀਬ ਨੌਜਵਾਨਾਂ ਨੂੰ ਉਦਯੋਗਾਂ ਦੀ ਮੰਗ ਅਨੁਸਾਰ ਮਿਆਰੀ ਹੁਨਰ ਸਿਖਲਾਈ, ਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਸਰਟੀਫਿਕੇਸ਼ਨ ਅਤੇ ਸਨਮਾਨਜਨਕ ਤੇ ਪੱਕੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।

ਯੋਜਨਾ ਰਾਹੀਂ ਦੇਸ਼ ਭਰ ਦੇ ਲੱਖਾਂ ਪੇਂਡੂ ਨੌਜਵਾਨਾਂ ਨੂੰ ਲੰਬੇ ਸਮੇਂ ਦੀ ਰੋਜ਼ੀ-ਰੋਟੀ ਦੇ ਮੌਕਿਆਂ ਨਾਲ ਜੋੜਿਆ ਗਿਆ ਹੈ। ਇਸ ਨਾਲ ਉਹ ਆਰਥਿਕ ਤੌਰ 'ਤੇ ਮਜ਼ਬੂਤ, ਆਤਮ-ਨਿਰਭਰ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣੇ ਹਨ। ਡੀਡੀਯੂ-ਜੀਕੇਵਾਈ ਇਹ ਦਰਸਾਉਂਦੀ ਹੈ ਕਿ ਹੁਨਰ ਵਿਕਾਸ ਸਿਰਫ਼ ਰੁਜ਼ਗਾਰ ਪ੍ਰਾਪਤ ਕਰਨ ਦਾ ਮਾਧਿਅਮ ਨਹੀਂ ਹੈ, ਸਗੋਂ ਸਨਮਾਨਜਨਕ ਕਰੀਅਰ, ਪੱਕੀ ਰੋਜ਼ੀ-ਰੋਟੀ ਅਤੇ ਆਤਮ-ਵਿਸ਼ਵਾਸ ਭਰੇ ਜੀਵਨ ਦੀ ਨੀਂਹ ਵੀ ਹੈ।

ਇਨ੍ਹਾਂ ਛੇ ਲਾਭਪਾਤਰੀਆਂ ਨੂੰ ਦੇਸ਼ ਦੇ ਪ੍ਰਮੁੱਖ ਸਮਾਗਮਾਂ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਣਾ ਯੋਜਨਾ ਦੀ ਪ੍ਰਭਾਵਸ਼ਾਲੀਤਾ ਅਤੇ ਪੇਂਡੂ ਨੌਜਵਾਨਾਂ ਦੀ ਸਮਰੱਥਾ ਨੂੰ ਰਾਸ਼ਟਰੀ ਪੱਧਰ 'ਤੇ ਮਿਲੀ ਮਾਨਤਾ ਹੈ। ਇਹ ਉਪਲਬਧੀ ਚੁਣੇ ਗਏ ਨੌਜਵਾਨਾਂ ਦੀ ਮਿਹਨਤ ਅਤੇ ਸੰਕਲਪ ਦੇ ਨਾਲ-ਨਾਲ ਸਬੰਧਤ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨਾਂ (ਐੱਸਆਰਐੱਲਐੱਮਐੱਸ), ਪ੍ਰੋਜੈਕਟ ਲਾਗੂ ਕਰਨ ਵਾਲੀਆਂ ਏਜੰਸੀਆਂ (ਪੀਆਈਏਐੱਸ) ਅਤੇ ਪੇਂਡੂ ਵਿਕਾਸ ਮੰਤਰਾਲੇ ਦੇ ਲਗਾਤਾਰ ਮਾਰਗਦਰਸ਼ਨ ਅਤੇ ਤਾਲਮੇਲ ਵਾਲੇ ਯਤਨਾਂ ਦਾ ਨਤੀਜਾ ਹੈ।

ਇਹ ਸਨਮਾਨ ਦੇਸ਼ ਦੇ ਕਰੋੜਾਂ ਪੇਂਡੂ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇਸ ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ ਕਿ ਹੁਨਰ ਮੌਕਿਆਂ ਦਾ ਨਿਰਮਾਣ ਕਰਦਾ ਹੈ, ਪੱਕੀ ਰੋਜ਼ੀ-ਰੋਟੀ ਆਤਮ-ਨਿਰਭਰਤਾ ਨੂੰ ਵਧਾਉਂਦੀ ਹੈ ਅਤੇ ਸ਼ਕਤੀਸ਼ਾਲੀ ਨੌਜਵਾਨ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਗਤੀ ਦਿੰਦੇ ਹਨ।

****

ਆਰਸੀ/ਪੀਯੂ


(Release ID: 2295322) ਵਿਜ਼ੀਟਰ ਕਾਊਂਟਰ : 58