ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫ਼ੋਨ ਕੀਤਾ
ਦੋਹਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਹਾਲੀਆ ਘਟਨਾਕ੍ਰਮ 'ਤੇ ਵਿਚਾਰ-ਵਟਾਂਦਰਾ ਕੀਤਾ
प्रविष्टि तिथि:
06 AUG 2026 7:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਟੈਲੀਫ਼ੋਨ ਆਇਆ। ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ਵਿੱਚ ਲਗਾਤਾਰ ਹੋ ਰਹੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਆਪਸੀ ਲਾਭ ਲਈ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲੀਆ ਘਟਨਾਕ੍ਰਮ 'ਤੇ ਵਿਚਾਰ-ਵਟਾਂਦਰਾ ਕੀਤਾ।
ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ 'ਤੇ ਸਹਿਮਤ ਹੋਏ।
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2295890)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam