ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

Posted On: 09 AUG 2026 7:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ‘ਵਿਕਸਿਤ ਭਾਰਤ’ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਦੇ ਆਪਣੇ ਸਾਂਝੇ ਸੰਕਲਪ ਨੂੰ ਦੁਹਰਾਉਣ ਦਾ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਰੰਗਾ ਭਾਰਤ ਦੇ ਮਾਣ ਦਾ ਪ੍ਰਤੀਕ ਹੈ ਅਤੇ ਹਰ ਨਾਗਰਿਕ ਲਈ ਦੇਸ਼ ਪ੍ਰਤੀ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਲਗਾਤਾਰ ਪ੍ਰੇਰਨਾ ਹੈ।

ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਖ਼ੁਸ਼ੀ ਜ਼ਾਹਰ ਕੀਤੀ ਕਿ ਇਸ ਸਾਲ ਦੀ ‘ਹਰ ਘਰ ਤਿਰੰਗਾ’ ਮੁਹਿੰਮ ‘ਵੰਦੇ ਮਾਤਰਮ’ ਨੂੰ ਸਮਰਪਿਤ ਹੈ, ਕਿਉਂਕਿ ਦੇਸ਼ ਰਾਸ਼ਟਰੀ ਗੀਤ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਸਾਡਾ ਤਿਰੰਗਾ ਸਾਡਾ ਸਵੈ-ਮਾਣ ਹੈ ਅਤੇ ਦੇਸ਼ ਲਈ ਹਮੇਸ਼ਾ ਆਪਣਾ ਸਭ ਕੁਝ ਵਾਰਨ ਦੀ ਅਟੁੱਟ ਪ੍ਰੇਰਨਾ ਹੈ।

ਆਓ, ਅਸੀਂ ਸਾਰੇ ਮਿਲ ਕੇ #HarGharTiranga ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਈਏ ਅਤੇ ‘ਵਿਕਸਿਤ ਭਾਰਤ’ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਦੇ ਆਪਣੇ ਸਾਂਝੇ ਸੰਕਲਪ ਨੂੰ ਮੁੜ ਦੁਹਰਾਈਏ। ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਇਸ ਸਾਲ ਇਹ ਮੁਹਿੰਮ ‘ਵੰਦੇ ਮਾਤਰਮ’ ਨੂੰ ਸਮਰਪਿਤ ਹੈ, ਕਿਉਂਕਿ ਅਸੀਂ ਇਸ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ।”

https://harghartiranga.com

 

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2296937) ਵਿਜ਼ੀਟਰ ਕਾਊਂਟਰ : 62