ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਏਸ਼ਿਆਈ ਸ਼ੇਰਾਂ ਦੀ ਵਧਦੀ ਆਬਾਦੀ ’ਤੇ ਇੱਕ ਲੇਖ ਸਾਂਝਾ ਕੀਤਾ

Posted On: 10 AUG 2026 2:39PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੇ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਭਾਰਤ ਵਿੱਚ ਏਸ਼ਿਆਈ ਦੀ ਵਧਦੀ ਆਬਾਦੀ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਸ਼ੇਰਾਂ ਦੀ ਆਬਾਦੀ ਵਧ ਰਹੀ ਹੈ ਅਤੇ ਉਨ੍ਹਾਂ ਦੇ ਨਿਵਾਸ ਵਿੱਚ ਵਿਸਤਾਰ ਹੋ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਈਚਾਰਕ ਭਾਗੀਦਾਰੀ ਨਾਲ ਜੰਗਲੀ ਜੀਵ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਇਨ੍ਹਾਂ ਵਿਲੱਖਣ ਪ੍ਰਜਾਤੀਆਂ ਨੂੰ ਪੀੜ੍ਹੀਆਂ ਤੱਕ ਸੁਰੱਖਿਅਤ ਰੱਖਣ ਦਾ ਪ੍ਰੇਰਕ ਉਦਾਹਰਣ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

ਇੱਕ ਸ਼ਾਨਦਾਰ ਵਾਪਸੀ! ਭਾਰਤ ਵਿੱਚ ਏਸ਼ਿਆਈ ਸ਼ੇਰਾਂ ਦੀ ਆਬਾਦੀ ਵਧ ਰਹੀ ਹੈ ਅਤੇ ਉਨ੍ਹਾਂ ਦੇ ਨਿਵਾਸ ਵਿੱਚ ਵਿਸਤਾਰ ਹੋ ਰਿਹਾ ਹੈ।

ਭਾਈਚਾਰਕ ਭਾਗੀਦਾਰੀ ਨਾਲ ਜੰਗਲੀ ਜੀਵ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਇਨ੍ਹਾਂ ਵਿਲੱਖਣ ਪ੍ਰਜਾਤੀਆਂ ਨੂੰ ਪੀੜ੍ਹੀਆਂ ਤੱਕ ਸੁਰੱਖਿਅਤ ਰੱਖਣ ਦਾ ਪ੍ਰੇਰਕ ਉਦਾਹਰਣ ਹੈ।

ਕੇਂਦਰੀ ਮੰਤਰੀ ਸ਼੍ਰੀ @byadavbjp ਵੱਲੋਂ ਲਿਖੇ ਗਏ ਇਸ ਜਾਣਕਾਰੀ ਭਰਪੂਰ ਲੇਖ ਨੂੰ ਪੜ੍ਹੋ।

***************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2297221) ਵਿਜ਼ੀਟਰ ਕਾਊਂਟਰ : 54