ਸਹਿਕਾਰਤਾ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਕੱਲ੍ਹ ਮੁੰਬਈ ਵਿੱਚ NUCFDC ਦੇ ਨਵੇਂ ਦਫਤਰ ਦਾ ਉਦਘਾਟਨ ਕਰਨਗੇ
'ਸਹਕਾਰ ਨਵ-ਕ੍ਰਾਂਤੀ' ਪ੍ਰੋਗਰਾਮ ਤਹਿਤ ਸ਼ਹਿਰੀ ਸਹਿਕਾਰੀ ਬੈਂਕਾਂ ਲਈ ਸਿਕਓਰਿਟੀ ਆਪ੍ਰੇਸ਼ਨ ਸੈਂਟਰ ਅਤੇ ਰਾਸ਼ਟਰਵਿਆਪੀ ਕੋਰ ਬੈਂਕਿੰਗ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ
NUCFDC ਅਤੇ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ ਵਿਚਕਾਰ ਇੱਕ ਸਹਿਮਤੀ ਪੱਤਰ ਦਾ ਅਦਾਨ-ਪ੍ਰਦਾਨ ਵੀ ਹੋਵੇਗਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 'ਸਹਕਾਰ ਸੇ ਸਮ੍ਰਿੱਧੀ' ਦੇ ਦ੍ਰਿਸ਼ਟੀਕੋਣ ਦੇ ਅਨੁਸਾਰ, ਸ਼ਹਿਰੀ ਸਹਿਕਾਰੀ ਬੈਂਕਿੰਗ ਖੇਤਰ ਨੂੰ ਆਧੁਨਿਕ, ਸੁਰੱਖਿਅਤ ਅਤੇ ਪ੍ਰਤੀਯੋਗੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ
प्रविष्टि तिथि:
07 AUG 2026 7:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 'ਸਹਿਕਾਰ ਸੇ ਸਮ੍ਰਿੱਧੀ' ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਂਦੇ ਹੋਏ, ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ 8 ਅਗਸਤ, 2026 ਨੂੰ ਮੁੰਬਈ ਦੇ ਫੋਰਟ ਦੇ ਸ਼ਾਰਦਾ ਸਦਨ ਵਿਖੇ ਨੈਸ਼ਨਲ ਅਰਬਨ ਕੋਆਪ੍ਰੇਟਿਵ ਫਾਇਨੈਂਸ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟੇਡ -(NUCFDC) ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨਗੇ। ਇਸ ਮੌਕੇ 'ਤੇ, ਸ਼੍ਰੀ ਅਮਿਤ ਸ਼ਾਹ ਮਹਾਰਾਸ਼ਟਰ ਦੇ ਰਾਜ ਸ਼ਹਿਰੀ ਸਹਿਕਾਰੀ ਬੈਂਕ ਫੈਡਰੇਸ਼ਨਸ ਅਤੇ ਜ਼ਿਲ੍ਹਾ ਫੈਡਰੇਸ਼ਨਸ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕਰਨਗੇ।
ਇਸ ਤੋਂ ਬਾਅਦ, ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਬੀਐੱਸਈ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਵਿਖੇ "ਸਹਿਕਾਰ ਨਵ ਕ੍ਰਾਂਤੀ" ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਗਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਨਵੀਸ ਵੀ ਮੌਜੂਦ ਰਹਿਣਗੇ।
ਇਸ ਸਮਾਗਮ ਦੌਰਾਨ NUCFDC ਅਤੇ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ - NFSU – ਦਰਮਿਆਨ ਇੱਕ ਸਮਝੌਤਾ ਪੱਤਰ ਦਾ ਅਦਾਨ-ਪ੍ਰਦਾਨ ਕੀਤਾ ਜਾਵੇਗਾ। ਇਹ ਸਹਿਯੋਗ ਸ਼ਹਿਰੀ ਸਹਿਕਾਰੀ ਬੈਂਕਿੰਗ ਖੇਤਰ ਵਿੱਚ ਸਾਈਬਰ ਸੁਰੱਖਿਆ, ਤਕਨੀਕੀ ਕੁਸ਼ਲਤਾ ਅਤੇ ਸੰਸਥਾਗਤ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਭੂਮਿਕਾ ਨਿਭਾਏਗਾ।
ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼ਹਿਰੀ ਸਹਿਕਾਰੀ ਬੈਂਕਾਂ ਦੀ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਿਕਓਰਿਟੀ ਆਪ੍ਰੇਸ਼ਨ ਸੈਂਟਰ (SOC) ਦਾ ਉਦਘਾਟਨ ਵੀ ਕਰਨਗੇ। ਇੱਕ ਰਾਸ਼ਟਰ ਵਿਆਪੀ ਸੇਵਾ ਬੰਡਲ ਦੇ ਤਹਿਤ ਕੋਰ ਬੈਂਕਿੰਗ ਸੇਵਾਵਾਂ ਅਤੇ ਉਸ ਨਾਲ ਜੁੜੀਆਂ ਹੋਰ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਂਝਾ ਡਿਜੀਟਲ ਬੈਂਕਿੰਗ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਹੈ। ਸਹਿਕਾਰ CBS ਨਾਲ ਸਫਲਤਾਪੂਰਵਕ ਏਕੀਕ੍ਰਿਤ ਹੋਣ ਵਾਲੇ ਪਹਿਲੇ ਛੇ ਸ਼ਹਿਰੀ ਸਹਿਕਾਰੀ ਬੈਂਕਾਂ ਦੇ ਪ੍ਰਤੀਨਿਧੀਆਂ ਨੂੰ ਵੀ ਇਸ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ 'ਤੇ, ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਜੀ.ਪੀ. ਮਿਸਤਰੀ, ਸਾਬਕਾ ਡਿਪਟੀ ਜਨਰਲ ਮੈਨੇਜਰ, ਰਿਜ਼ਰਵ ਬੈਂਕ ਆਫ਼ ਇੰਡੀਆ ਦੁਆਰਾ ਲਿਖੀ ਗਈ "ਆਪ੍ਰੇਸ਼ਨਲ ਰਿਸਕ ਮੈਨੇਜਮੈਂਟ - ਏ ਪ੍ਰੈਕਟੀਕਲ ਗਾਈਡ ਟੂ ਅਰਬਨ ਕੋ-ਆਪ੍ਰੇਟਿਵ ਬੈਂਕਸ" ਨਾਮਕ ਇੱਕ ਕਿਤਾਬ ਵੀ ਜਾਰੀ ਕਰਨਗੇ। ਇਹ ਕਿਤਾਬ ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਸੰਚਾਲਨ ਜੋਖਮਾਂ ਦੀ ਪਛਾਣ ਕਰਨ, ਮੁਲਾਂਕਣ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਵਿਵਹਾਰਿਕ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ।
NUCFDC ਨੂੰ 2 ਮਾਰਚ, 2024 ਨੂੰ ਸ਼ਹਿਰੀ ਸਹਿਕਾਰੀ ਬੈਂਕਾਂ ਲਈ ਇੱਕ ਅੰਬਰੇਲਾ ਸੰਗਠਨ ਵਜੋਂ ਲਾਂਚ ਕੀਤਾ ਜਾਵੇਗਾ। ਇਸ ਦਾ ਉਦੇਸ਼ ਇਨ੍ਹਾਂ ਬੈਂਕਾਂ ਨੂੰ ਇੱਕ ਸਾਂਝਾ ਤਕਨਾਲੋਜੀ ਪਲੈਟਫਾਰਮ, ਕੋਰ ਬੈਂਕਿੰਗ ਸੇਵਾਵਾਂ, ਸਾਈਬਰ ਸੁਰੱਖਿਆ ਹੱਲ, ਸਮਰੱਥਾ ਨਿਰਮਾਣ ਅਤੇ ਸੰਚਾਲਨ ਸਹਾਇਤਾ ਪ੍ਰਦਾਨ ਕਰਨਾ ਹੈ। ਸਾਂਝੀਆਂ ਸੇਵਾਵਾਂ ਰਾਹੀਂ ਛੋਟੇ ਅਤੇ ਦਰਮਿਆਨੇ ਸ਼ਹਿਰੀ ਸਹਿਕਾਰੀ ਬੈਂਕਾਂ, ਖਾਸ ਕਰਕੇ, ਆਧੁਨਿਕ ਬੈਂਕਿੰਗ ਤਕਨਾਲੋਜੀ ਅਪਣਾਉਣ ਦੀ ਲਾਗਤ ਘਟਾਉਣ, ਬਿਹਤਰ ਗ੍ਰਾਹਕ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਅਤੇ ਵਪਾਰਕ ਬੈਂਕਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਨਗੀਆਂ।
****
ਏਕੇ/ਏਕੇ
(रिलीज़ आईडी: 2297462)
आगंतुक पटल : 7