ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਵਿਸ਼ਵ ਹਾਥੀ ਦਿਵਸ 2026 ਦੇ ਮੌਕੇ 'ਤੇ ਭਾਰਤ ਨੇ ਹਾਥੀਆਂ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ
ਹਾਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੇ ਜੰਗਲਾਂ, ਜੈਵ ਵਿਭਿੰਨਤਾ ਅਤੇ ਵਾਤਾਵਰਣ ਵਿਰਾਸਤ ਦੀ ਸੁਰੱਖਿਅਤ ਕਰਨਾ ਹੈ: ਸ਼੍ਰੀ ਭੂਪੇਂਦਰ ਯਾਦਵ
प्रविष्टि तिथि:
12 AUG 2026 11:19AM by PIB Chandigarh
ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਵਿਸ਼ਵ ਹਾਥੀ ਦਿਵਸ 2026 ਦੇ ਮੌਕੇ 'ਤੇ ਹਾਥੀਆਂ ਅਤੇ ਮਨੁੱਖਾਂ ਲਈ ਸਾਂਝੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਦੱਸਿਆ ਕਿ ਭਾਰਤ ਵਿੱਚ 14 ਰਾਜਾਂ ਵਿੱਚ 33 ਹਾਥੀ ਰਿਜ਼ਰਵ ਹਨ ਅਤੇ ਵਿਗਿਆਨਕ ਤੌਰ 'ਤੇ ਪ੍ਰਮਾਣਿਤ 150 ਹਾਥੀ ਗਲਿਆਰੇ ਹਨ। ਸ਼੍ਰੀ ਯਾਦਵ ਨੇ ਕਿਹਾ ਕਿ ਹਾਥੀਆਂ ਦੀ ਉੱਨਤ ਆਬਾਦੀ ਦੀ ਨਿਗਰਾਨੀ ਅਤੇ ਮਨੁੱਖ-ਹਾਥੀ ਟਕਰਾਅ ਨੂੰ ਘੱਟ ਕਰਨ ਲਈ ਕੜੇ ਉਪਾਅ ਹਾਥੀਆਂ ਦੀ ਸੰਭਾਲ ਨੂੰ ਮਜ਼ਬੂਤ ਕਰ ਰਹੇ ਹਨ।
ਕੇਂਦਰੀ ਮੰਤਰੀ ਨੇ ਕਿਹਾ, "ਹਾਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਕੇ ਹੀ ਅਸੀਂ ਆਪਣੇ ਜੰਗਲਾਂ, ਜੈਵ ਵਿਭਿੰਨਤਾ ਅਤੇ ਵਾਤਾਵਰਣ ਵਿਰਾਸਤ ਦੀ ਸੁਰੱਖਿਆ ਕਰ ਸਕਦੇ ਹਾਂ।" ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੇ ਜੰਗਲਾਂ ਅਤੇ ਕੁਦਰਤੀ ਦ੍ਰਿਸ਼ਾਂ ਵਿੱਚ ਹਾਥੀ ਸੁਤੰਤਰ ਤੌਰ ‘ਤੇ ਘੁੰਮਦੇ ਰਹਿਣ।
ਇਸ ਮੌਕੇ 'ਤੇ, ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਰਾਜ ਮੰਤਰੀ ਸ਼੍ਰੀ ਕੀਰਤੀ ਵਰਧਨ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਭਾਰਤ ਧਰਤੀ ‘ਤੇ ਸਭ ਤੋਂ ਸਮ੍ਰਿੱਧ ਅਤੇ ਵਿਭਿੰਨ ਲੈਂਡਸਕੇਪ ਵਾਲੇ ਦੇਸ਼ਾਂ ਵਿੱਚੋਂ ਇੱਕ ਹਨ। ਸ਼੍ਰੀ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਲਗਭਗ 60 ਪ੍ਰਤੀਸ਼ਤ ਜੰਗਲੀ ਏਸ਼ੀਆਈ ਹਾਥੀ ਭਾਰਤ ਵਿੱਚ ਰਹਿੰਦੇ ਹਨ, ਜੋ ਉਨ੍ਹਾਂ ਨੇ ਦੇਸ਼ ਦੀ ਈਕੋਲੌਜਿਕਲ ਵਿਰਾਸਤ ਦਾ ਜੀਵੰਤ ਪ੍ਰਤੀਕ ਬਣਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ, ਭਾਰਤ ਦੇ ਹਾਥੀ ਰਿਜ਼ਰਵ ਹਾਥੀ ਸੰਭਾਲ ਪ੍ਰਤੀ ਦੇਸ਼ ਦੀ ਵਚਨਬੱਧਤਾ ਦਾ ਪ੍ਰਮਾਣ ਹਨ।
ਸ਼੍ਰੀ ਕੀਰਤੀ ਵਰਧਨ ਸਿੰਘ ਨੇ ਹਾਥੀਆਂ ਦੇ ਈਕੋਸਿਸਟਮ ਦੇ ਰਖਵਾਲੇ ਵਜੋਂ ਭੂਮਿਕਾ ‘ਤੇ ਚਾਨਣਾ ਪਾਇਆ। ਸ਼੍ਰੀ ਸਿੰਘ ਨੇ ਕਿਹਾ ਕਿ ਹਾਥੀ ਜਦੋਂ ਘੁੰਮਦੇ ਹਨ ਤਾਂ ਉਹ ਬੀਜਾਂ ਨੂੰ ਦੂਰ-ਦੂਰ ਤੱਕ ਫੈਲਾਉਂਦੇ ਹਨ, ਜਿਸ ਨਾਲ ਨਵੇਂ ਪੌਦੇ ਉੱਗਦੇ ਹਨ ਅਤੇ ਹਾਥੀ ਦਾ ਹਰ ਕਦਮ ਕੁਦਰਤ ਦੇ ਸੰਤੁਲਨ ਨੂੰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਇਸ ਬਹੁਤ ਵੱਡੇ ਜੀਵ ਦੀ ਰੱਖਿਆ ਅਤੇ ਸੰਭਾਲ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ
*****
ਵੀਐੱਮ/ਜੀਐੱਸ/ਐੱਸਕੇ/ਬਲਜੀਤ ਸਿੰਘ
(रिलीज़ आईडी: 2298310)
आगंतुक पटल : 8
इस विज्ञप्ति को इन भाषाओं में पढ़ें:
Telugu
,
Kannada
,
Assamese
,
English
,
Urdu
,
Marathi
,
हिन्दी
,
Bengali
,
Gujarati
,
Tamil
,
Malayalam