ਵਣਜ ਤੇ ਉਦਯੋਗ ਮੰਤਰਾਲਾ
azadi ka amrit mahotsav

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਨਿਰਪੱਖ ਵਪਾਰ ਅਭਿਆਸਾਂ ਨੂੰ ਅਪਣਾਉਣ ਅਤੇ ‘ਮੇਕ ਇਨ ਇੰਡੀਆ’ ਨੂੰ ਸਥਾਨਕ ਪੱਧਰ ‘ਤੇ ਗਲੋਬਲ ਪੱਧਰ ਤੱਕ ਲੈ ਜਾਣ ਦੀ ਅਪੀਲ ਕੀਤੀ


ਨੌਂ ਮੁਕਤ ਵਪਾਰ ਸਮਝੌਤਿਆਂ ਨਾਲ ਭਾਰਤੀ ਉਦਯੋਗ ਅਤੇ ਕਾਰੋਬਾਰਾਂ ਲਈ ਨਵੇਂ ਬਜ਼ਾਰ ਦੇ ਮੌਕੇ ਖੁੱਲ੍ਹਣਗੇ: ਸ਼੍ਰੀ ਗੋਇਲ

2047 ਤੱਕ ਭਾਰਤ ਦੀ 30 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦਾ ਵਿਜ਼ਨ ਕਾਰੋਬਾਰਾਂ ਲਈ ਵੱਡੇ ਮੌਕੇ ਪੇਸ਼ ਕਰਨਾ ਹੈ: ਸ਼੍ਰੀ ਗੋਇਲ

प्रविष्टि तिथि: 12 AUG 2026 2:26PM by PIB Chandigarh

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਭਾਰਤੀ ਕਾਰੋਬਾਰਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਉਤਪਾਦਾਂ ਅਤੇ ਸੇਵਾਵਾਂ ਨੂੰ ਵਿਸ਼ਵਵਿਆਪੀ ਬਜ਼ਾਰਾਂ ਵਿੱਚ ਲਿਜਾਂਦੇ ਸਮੇਂ ਨਿਰਪੱਖ ਵਪਾਰ ਅਭਿਆਸਾਂ ਨੂੰ ਅਪਣਾਉਣ, ਰੀਸਾਈਕਲਿੰਗ ਅਤੇ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਸਰਕੂਲਰ ਅਰਥਵਿਵਸਥਾ ਨੂੰ ਪ੍ਰੋਤਸਾਹਿਤ ਕਰਨ।

ਸ਼੍ਰੀ ਗੋਇਲ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਭਾਰਤੀ ਵਪਾਰ ਮਹੋਤਸਵ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਭਾਰਤ ਦੀ ਵਧਦੀ ਗਲੋਬਲ ਆਰਥਿਕ ਭਾਗੀਦਾਰੀ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਨੌ ਮੁਕਤ ਵਪਾਰ ਸਮਝੌਤਿਆਂ ਰਾਹੀਂ ਭਾਰਤੀ ਉਦਯੋਗ ਅਤੇ ਕਾਰੋਬਾਰਾਂ ਲਈ ਬਜ਼ਾਰ ਖੁੱਲ੍ਹ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਵਪਾਰ ਹੁਣ ਭਾਰਤ ਨੂੰ ਤਰਜੀਹੀ ਪਹੁੰਚ ਪ੍ਰਦਾਨ ਕਰਦਾ ਹੈ ਅਤੇ ਭਾਰਤੀ ਉਤਪਾਦਾਂ ਅਤੇ ਸੇਵਾਵਾਂ ਨੂੰ ਗਲੋਬਲ ਬਜ਼ਾਰਾਂ ਤੱਕ ਪਹੁੰਚਾਉਣ ਵਿੱਚ ਭਾਰਤੀ ਛੋਟੇ ਅਤੇ ਦਰਮਿਆਨੇ ਉੱਦਮਾਂ, ਕਰਮਚਾਰੀਆਂ, ਮਛੇਰਿਆਂ, ਕਿਸਾਨਾਂ, ਉੱਦਮੀਆਂ ਅਤੇ ਸੇਵਾ ਖੇਤਰ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ।

ਸ਼੍ਰੀ ਗੋਇਲ ਨੇ ਭਾਰਤ ਦੀ ਗੁਣਵੱਤਾ, ਡਿਜ਼ਾਈਨ ਸਮਰੱਥਾਵਾਂ ਅਤੇ ਬ੍ਰਾਂਡ ਦਾ ਸਨਮਾਨ ਕਰਦੇ ਹੋਏ ‘ਮੇਕ ਇਨ ਇੰਡੀਆ’ ਨੂੰ ਮਜ਼ਬੂਤ ਕਰਨ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਮੌਜੂਦਾ ਆਰਥਿਕ ਸਮਰੱਥਾ ਲਗਭਗ 4 ਟ੍ਰਿਲੀਅਨ ਡਾਲਰ ਹੈ, ਜੋ 2047 ਤੱਕ 30 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਦੇ ਟੀਚੇ ਵੱਲ ਵਧਦੇ ਹੋਏ ਦੇਸ਼ ਲਈ ਇੱਕ ਵੱਡਾ ਮੌਕਾ ਪੇਸ਼ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਭਾਰਤ ਦੇ ਨਾਲ ਵਪਾਰਕ ਸਬੰਧ ਵਧਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਦੇ ਵੱਡੇ ਵਿਕਾਸ ਦੇ ਮੌਕੇ ਲਈ ਕਾਰੋਬਾਰਾਂ, ਉੱਦਮੀਆਂ ਅਤੇ ਨਾਗਰਿਕਾਂ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ ਹੈ।

ਸ਼੍ਰੀ ਗੋਇਲ ਨੇ ਭਾਰਤ ਦੇ ਨਿਰਯਾਤ ਵਿੱਚ ਹੋਏ ਵਾਧੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੇ ਵਰ੍ਹੇ ਵਸਤੂਆਂ ਅਤੇ ਸੇਵਾਵਾਂ ਦਾ ਨਿਰਯਾਤ ਰਿਕਾਰਡ ਪੱਧਰ ‘ਤੇ ਪਹੁੰਚ ਗਿਆ, ਜੋ 863 ਟ੍ਰਿਲੀਅਨ ਡਾਲਰ ਤੱਕ ਪਹੁੰਚ ਗਿਆ। ਇਸ ਵਿੱਚ 422 ਟ੍ਰਿਲੀਅਨ ਡਾਲਰ ਦਾ ਵਸਤੂ ਨਿਰਯਾਤ ਅਤੇ 421 ਟ੍ਰਿਲੀਅਨ ਡਾਲਰ ਦਾ ਸੇਵਾ ਨਿਰਯਾਤ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 6 ਵਰ੍ਹਿਆਂ ਵਿੱਚ ਨਿਰਯਾਤ ਵਿੱਚ ਲਗਭਗ 73 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਚਾਲੂ ਵਰ੍ਹੇ ਲਈ ਨਿਰਯਾਤ ਟੀਚਾ 1 ਟ੍ਰਿਲੀਅਨ ਡਾਲਰ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਚਾਲੂ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ (ਅਪ੍ਰੈਲ ਤੋਂ ਜੁਲਾਈ) ਦੌਰਾਨ ਨਿਰਯਾਤ ਵਿੱਚ ਲਗਭਗ 15 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਆਤਮ-ਨਿਰਭਰਤਾ ਅਤੇ ਰਾਸ਼ਟਰੀ ਵਿਕਾਸ ਨਾਲ-ਨਾਲ ਚਲਦੇ ਹਨ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਖੁਦ ਤਬਦੀਲੀ ਦਾ ਹਿੱਸਾ ਬਣਨਾ ਹੋਵੇਗਾ ਅਤੇ ਦੇਸ਼ ਦੀ ਆਤਮ-ਨਿਰਭਰਤਾ ਦੀ ਯਾਤਰਾ ਵਿੱਚ ਯੋਗਦਾਨ ਦੇਣਾ ਹੋਵੇਗਾ। ਉਨ੍ਹਾਂ ਨੇ ਵਰ੍ਹੇ 2014 ਤੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ, ਜਿਵੇਂ ਡਿਜੀਟਲ ਇੰਡੀਆ, ਸਟਾਰਟਅੱਪਸ ਇੰਡੀਆ, ਸਟੈਂਡ-ਅੱਪ ਇੰਡੀਆ ਅਤੇ ਵਿਆਪਕ ਪੱਧਰ ‘ਤੇ ਬੁਨਿਆਦੀ ਢਾੰਚਾ ਵਿਕਾਸ ਦਾ ਜ਼ਿਕਰ ਕੀਤਾ, ਜਿਨ੍ਹਾਂ ਨੇ ਉਦਯੋਗ ਅਤੇ ਕਾਰੋਬਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਮੌਕੇ ਪੈਦਾ ਕਰਨ ਵਿੱਚ ਯੋਗਦਾਨ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ‘ਸਵਦੇਸ਼ੀ’ ਦਾ ਅਰਥ ਹੈ ਭਾਰਤ ਵਿੱਚ ਭਾਰਤੀ ਨਾਗਰਿਕਾਂ ਦੇ ਖੂਨ-ਪਸੀਨੇ ਨਾਲ ਬਣੇ ਉਤਪਾਦ। ਉਨ੍ਹਾਂ ਨੇ ਭਾਰਤੀ ਕੰਪਨੀਆਂ ਤੋਂ ਸੀਮਿਤ ਬਜ਼ਾਰਾਂ ਤੋਂ ਅੱਗੇ ਵਧ ਕੇ ਸਥਾਨਕ ਉਤਪਾਦਾਂ ਅਤੇ ਸੇਵਾਵਾਂ ਨੂੰ ਗਲੋਬਲ ਬਜ਼ਾਰਾਂ ਤੱਕ ਲੈ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਉਤਪਾਦਾਂ ਵਿੱਚ ਭਾਰਤੀ ਖਪਤਕਾਰਾਂ ਦੀ ਵਧੇਰੇ ਭਾਗੀਦਾਰੀ ਨਾਲ ਨਵੇਂ ਮੌਕੇ ਪੈਦਾ ਹੋਣਗੇ, ਉਤਪਾਦਨ ਅਤੇ ਵਪਾਰ ਵਧੇਗਾ, ਵਿਆਪਕ ਪੱਧਰ ‘ਤੇ ਉਤਪਾਦਨ ਨਾਲ ਲਾਭ ਹੋਵੇਗਾ ਅਤੇ ਭਾਰਤੀ ਕੰਪਨੀਆਂ ਵਧੇਰੇ ਪ੍ਰਤੀਯੋਗੀ ਬਣਨਗੀਆਂ।

ਸ਼੍ਰੀ ਗੋਇਲ ਨੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਚੁਣੌਤੀਆਂ ਨੂੰ ਮੌਕਿਆਂ ਵਿੱਚ ਤਬਦੀਲ ਕਰਨ ਅਤੇ ਵਧੇਰੇ ਸਸ਼ਕਤ ਬਣ ਕੇ ਉਭਰਨ ਦੀ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਯਾਤਰੀਆਂ, ਛੋਟੇ ਅਤੇ ਦਰਮਿਆਨੇ ਉੱਦਮਾਂ, ਸਟਾਰਟਅੱਪਸ, ਕਿਸਾਨਾਂ, ਮਛੇਰਿਆਂ, ਸ਼੍ਰਮਿਕਾਂ ਅਤੇ ਉੱਦਮੀਆਂ ਦੀ ਸਮੂਹਿਕ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਇਹ ਸ਼ਕਤੀ ਭਾਰਤ ਨੂੰ ਆਪਣੇ ਉਤਪਾਦਾਂ ਅਤੇ ਸੇਵਾਵਾਂ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਵਿੱਚ ਸਹਾਇਕ ਹੋਵੇਗੀ।

ਸ਼੍ਰੀ ਗੋਇਲ ਨੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਵਧੇਰੇ ਭਾਗੀਦਾਰੀ ਦੀ ਮੰਗ ਕਰਦੇ ਹੋਏ ਕਿ ਸੁਧਾਰ ਪ੍ਰਕਿਰਿਆ  ਵਿੱਚ ਬਿਹਤਰੀ, ਤਬਦੀਲੀ ਅਤੇ ਨਿਰਪੱਖਤਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਹਿਤਧਾਰਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕੰਮ ਰਾਹੀਂ ਭਾਰਤ ਨੂੰ ਵਿਸ਼ਵ ਦੇ ਸਾਹਮਣੇ ਪੇਸ਼ ਕਰਨ।

ਸ਼੍ਰੀ ਗੋਇਲ ਨੇ ਕੰਪਨੀਆਂ ਅਤੇ ਉੱਦਮੀਆਂ ਨੂੰ ਆਪਣੇ ਕਾਰੋਬਾਰ ਨੂੰ ਡਿਜ਼ੀਟਾਈਜ਼ ਕਰਨ, ਬਿਹਤਰ ਮੈਨੂਫੈਕਚਰਿੰਗ ਪ੍ਰਕਿਰਿਆਵਾਂ ਨੂੰ ਅਪਣਾਉਣ ਅਤੇ ਨਿਰਪੱਖ ਵਪਾਰ ਅਭਿਆਸਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜਲਵਾਯੂ ਪਰਿਵਰਤਨ ਦੇ ਸੰਦਰਭ ਵਿੱਚ ਸਥਿਰਤਾ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਰੀਸਾਈਕਲਿੰਗ, ਮੁੜ ਵਰਤੋਂ ਅਤੇ ਸਰਕੂਲਰ ਅਰਥਵਿਵਸਥਾ ‘ਤੇ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ।

ਸ਼੍ਰੀ ਗੋਇਲ ਨੇ ਕਿਹਾ ਕਿ ਭਾਰਤ ਦੀ ਇਹ ਯਾਤਰਾ ਨਾ ਸਿਰਫ਼ ‘ਮੇਕ ਇਨ ਇੰਡੀਆ’ ਨੂੰ ਮਾਨਤਾ ਦਿਵਾਏਗੀ, ਸਗੋਂ ਭਾਰਤ ਦੀ ਗੁਣਵੱਤਾ, ਡਿਜਾਈਨ ਸਮਰੱਥਾਵਾਂ ਅਤੇ ਬ੍ਰਾਂਡ ਦੇ ਪ੍ਰਤੀ ਸਨਮਾਨ ਵੀ ਸਥਾਪਿਤ ਕਰੇਗੀ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਨ੍ਹਾਂ ਸਮੂਹਿਕ ਯਤਨਾਂ ਰਾਹੀਂ ਭਾਰਤੀ ਉਤਪਾਦ ਅਤੇ ਕੁਦਰਤੀ ਸਰੋਤ ਗਲੋਬਲ ਪੱਧਰ ‘ਤੇ ਭਰੋਸੇਯੋਗ ਬਣਨਗੇ।

ਸ਼੍ਰੀ ਗੋਇਲ ਨੇ ਇਹ ਵੀ ਕਿਹਾ ਕਿ ਜੀਡੀਪੀ ਵਿੱਚ ਵਾਧੇ ਨਾਲ ਸੁਭਾਵਿਕ ਤੌਰ ‘ਤੇ ਉਤਪਾਦਨ ਵਧੇਗਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਿਆ ਪੂਰੀ ਕਰਨ ਤੋਂ ਬਾਅਦ ਭਾਰਤ ਵਾਪਸ ਆਉਣ ਵਾਲੇ ਜਾਂ ਹੁਨਰ ਵਿਕਾਸ ਕੇਂਦਰਾਂ ਰਾਹੀਂ ਨਵੇਂ ਹੁਨਰ ਪ੍ਰਾਪਤ ਕਰਨ ਵਾਲੇ ਨੌਜਵਾਨ ਉਭਰਦੀਆਂ ਚੁਣੌਤੀਆਂ ਦਾ ਸਮਾਧਾਨ ਕਰਨ ਲਈ ਨਵੇਂ ਉਪਾਅ ਲਿਆਉਣਗੇ।

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤੀ ਕੰਪਨੀਆਂ, ਉੱਦਮੀਆਂ, ਛੋਟੇ ਅਤੇ ਦਰਮਿਆਨੇ ਉੱਦਮਾਂ, ਕਿਸਾਨਾਂ, ਮਛੇਰਿਆਂ ਅਤੇ ਸ਼੍ਰਮਿਕਾਂ ਦੇ ਸਮੂਹਿਕ ਯਤਨ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਦੇਣਗੇ ਅਤੇ ਭਾਰਤ ਨੂੰ ਗਲੋਬਲ ਅਰਥਵਿਵਸਥਾ ਵਿੱਚ ਇੱਕ ਮਜ਼ਬੂਤ ਭਾਗੀਦਾਰ ਵਜੋਂ ਉਭਰਨ ਵਿੱਚ ਮਦਦ ਕਰਨਗੇ।

***************

ਅਭਿਸ਼ੇਕ ਦਿਆਲ/ਅਭਿਜੀਤ ਨਾਰਾਇਣਨ/ਅਨੁਸ਼ਕਾ ਪਾਂਡੇ/ਬਲਜੀਤ


(रिलीज़ आईडी: 2298938) आगंतुक पटल : 3
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Gujarati , Kannada , Malayalam