ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਵੱਲੋਂ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏਆਈ ਹੁਨਰ ਸਿਖਲਾਈ ਦੇਣ ਦਾ ਐਲਾਨ


ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਔਨਲਾਈਨ ਕੋਚਿੰਗ ਨੈੱਟਵਰਕ

5-15 ਸਾਲ ਦੇ ਬੱਚਿਆਂ ਲਈ ਕੌਮੀ ਖੇਡ ਹੁਨਰ ਖੋਜ ਮੁਹਿੰਮ

ਆਧੁਨਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਤ ਸਿਵਲ ਡਿਫੈਂਸ ਨੈੱਟਵਰਕ ਦਾ ਨਿਰਮਾਣ

ਭਾਰਤ ਦਾ ਟੀਚਾ 2047 ਤੱਕ 100 ਗੀਗਾਵਾਟ ਪ੍ਰਮਾਣੂ ਊਰਜਾ ਸਮਰੱਥਾ ਹਾਸਲ ਕਰਨਾ

ਇਸ ਦਹਾਕੇ ਵਿੱਚ ਪੰਜ ਨਵੇਂ ਪ੍ਰਮਾਣੂ ਰਿਐਕਟਰਾਂ ਦੀ ਯੋਜਨਾ

6 ਕਰੋੜ ਲਖਪਤੀ ਦੀਦੀਆਂ ਦਾ ਨਵਾਂ ਟੀਚਾ

ਆਤਮਨਿਰਭਰਤਾ ਵੱਲ ਭਾਰਤ ਨੂੰ ਮਜ਼ਬੂਤ ਕਰਨ ਲਈ ਹੋਰ ਸੈਮੀਕੰਡਕਟਰ ਪਲਾਂਟ

प्रविष्टि तिथि: 15 AUG 2026 1:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਸਿੱਖਿਆ, ਖੇਡਾਂ, ਸਿਵਲ ਡਿਫੈਂਸ, ਸੈਮੀਕੰਡਕਟਰ ਨਿਰਮਾਣ, ਪ੍ਰਮਾਣੂ ਊਰਜਾ ਅਤੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨਾਲ ਜੁੜੀਆਂ ਕਈ ਪਹਿਲਕਦਮੀਆਂ ਅਤੇ ਟੀਚਿਆਂ ਦਾ ਐਲਾਨ ਕੀਤਾ।

 

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਹੇਠ ਲਿਖੇ ਪ੍ਰਮੁੱਖ ਐਲਾਨ ਕੀਤੇ:

 

1. ਇੱਕ ਕਰੋੜ ਨੌਜਵਾਨਾਂ ਲਈ ਏਆਈ ਹੁਨਰ ਸਿਖਲਾਈ: ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਇੱਕ ਸਾਲ ਵਿੱਚ ਇੱਕ ਕਰੋੜ ਨੌਜਵਾਨਾਂ ਨੂੰ ਏਆਈ ਹੁਨਰਾਂ ਦੀ ਸਿਖਲਾਈ ਦਿੱਤੀ ਜਾਵੇਗੀ। ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਤੇਜ਼ੀ ਨਾਲ ਹੋ ਰਹੇ ਪਸਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਨੂੰ ਏਆਈ ਦੀ ਦੁਨੀਆ ਵਿੱਚ ਅਗਵਾਈ ਕਰਨ ਦੇ ਸਮਰੱਥ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

 

2. ਵੱਖ-ਵੱਖ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ: ਪ੍ਰਧਾਨ ਮੰਤਰੀ ਨੇ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕਰਨ ਦਾ ਐਲਾਨ ਕੀਤਾ। ਗਰੀਬ ਅਤੇ ਮੱਧ-ਵਰਗੀ ਪਰਿਵਾਰਾਂ ’ਤੇ ਕੋਚਿੰਗ ਕਲਾਸਾਂ ਦੇ ਆਰਥਿਕ ਬੋਝ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਡਿਜੀਟਲ ਪਬਲਿਕ ਇਨਫਰਾਸਟ੍ਰਕਚਰ (ਡੀਪੀਆਈ), ਮੌਜੂਦ ਹੁਨਰ ਅਤੇ ਅਧਿਆਪਕਾਂ ਨੂੰ ਇਕੱਠੇ ਕਰਕੇ ਦੇਸ਼ ਦੇ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਇੱਕ ਮੁਕੰਮਲ ਨੈੱਟਵਰਕ ਤਿਆਰ ਕੀਤਾ ਜਾਵੇਗਾ।

 

3. 5-15 ਸਾਲ ਦੇ ਬੱਚਿਆਂ ਲਈ ਕੌਮੀ ਖੇਡ ਹੁਨਰ ਖੋਜ ਮੁਹਿੰਮ: ਪ੍ਰਧਾਨ ਮੰਤਰੀ ਨੇ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਵਿੱਚ 5 ਤੋਂ 15 ਸਾਲ ਦੇ ਬੱਚਿਆਂ ਵਿੱਚ ਖੇਡ ਹੁਨਰ ਦੀ ਪਛਾਣ ਕਰਨ ਲਈ ਹੁਨਰ ਖੋਜ ਮੁਹਿੰਮ ਦਾ ਐਲਾਨ ਕੀਤਾ। ਚੁਣੇ ਗਏ ਬੱਚਿਆਂ ਨੂੰ ਦੇਸ਼ ਦੀ ਨੁਮਾਇੰਦਗੀ ਕਰਨ ਦੇ ਸਮਰੱਥ ਖਿਡਾਰੀ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਓਲੰਪਿਕ ਖੇਡਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਭਾਰਤ ਫਿਲਹਾਲ ਹਿੱਸਾ ਨਹੀਂ ਲੈਂਦਾ ਜਾਂ ਕੁਆਲੀਫਾਈ ਨਹੀਂ ਕਰਦਾ, ਅਤੇ ਕਿਹਾ ਕਿ ਅਜਿਹੀਆਂ ਖੇਡਾਂ ਵਿੱਚ ਸਮਰੱਥਾ ਵਧਾਉਣ ’ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ।

 

4. ਆਧੁਨਿਕ ਚੁਣੌਤੀਆਂ ਲਈ ਮਜ਼ਬੂਤ ਸਿਵਲ ਡਿਫੈਂਸ ਨੈੱਟਵਰਕ: ਪ੍ਰਧਾਨ ਮੰਤਰੀ ਨੇ ਯੁੱਧ ਦੇ ਬਦਲਦੇ ਸਰੂਪ ਦਾ ਜ਼ਿਕਰ ਕਰਦਿਆਂ ਦੇਸ਼ ਵਿੱਚ ਮਜ਼ਬੂਤ ਸਿਵਲ ਡਿਫੈਂਸ ਨੈੱਟਵਰਕ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਯੁੱਧ ਹੁਣ ਸਿਰਫ਼ ਸਰਹੱਦਾਂ ਤੱਕ ਸੀਮਤ ਨਹੀਂ ਰਿਹਾ ਅਤੇ ਇਹ ਰਿਫਾਈਨਰੀਆਂ, ਬੈਂਕਿੰਗ ਖੇਤਰ, ਡੇਟਾ ਸੈਂਟਰਾਂ, ਫੈਕਟਰੀਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੀ ਸਦੀ ਦੀਆਂ ਜੰਗਾਂ ਮੁਤਾਬਕ ਬਣਾਏ ਗਏ ਸਿਵਲ ਡਿਫੈਂਸ ਦੇ ਪ੍ਰਬੰਧ ਹੁਣ ਪੁਰਾਣੇ ਹੋ ਚੁੱਕੇ ਹਨ। ਇਸ ਲਈ ਨਾਗਰਿਕਾਂ ਨੂੰ ਆਧੁਨਿਕ ਪ੍ਰਣਾਲੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਆਧੁਨਿਕ ਚੁਣੌਤੀਆਂ ਨਾਲ ਨਜਿੱਠਣ ਦੇ ਸਮਰੱਥ ਇੱਕ ਵੱਡੀ ਸਵੈ-ਇੱਛੁਕ ਸਿਵਲ ਡਿਫੈਂਸ ਫੋਰਸ ਤਿਆਰ ਕੀਤੀ ਜਾਵੇਗੀ।

 

5. ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਹੋਰ ਸੈਮੀਕੰਡਕਟਰ ਪਲਾਂਟ: ਪ੍ਰਧਾਨ ਮੰਤਰੀ ਨੇ ਡਿਜੀਟਲ ਅਤੇ ਤਕਨੀਕੀ ਜਗਤ ਵਿੱਚ ਸੈਮੀਕੰਡਕਟਰ ਚਿਪਸ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਭਾਰਤ ਇਸ ਖੇਤਰ ਵਿੱਚ ਆਤਮਨਿਰਭਰਤਾ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਸੈਮੀਕੰਡਕਟਰ ਪਲਾਂਟ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ ਅਤੇ ਇਨ੍ਹਾਂ ਪਲਾਂਟਾਂ ਵਿੱਚ ਬਣੀਆਂ ਚੀਜ਼ਾਂ ਦੀ ਬਰਾਮਦ ਵੀ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਗਲੇ ਸੱਤ-ਅੱਠ ਸਾਲਾਂ ਵਿੱਚ ਪੰਜ ਤੋਂ ਸੱਤ ਜਾਂ ਅੱਠ ਹੋਰ ਸੈਮੀਕੰਡਕਟਰ ਪਲਾਂਟ ਲਾਏ ਜਾਣਗੇ। ਉਨ੍ਹਾਂ ਨੇ ਸੈਮੀਕੰਡਕਟਰ ਖੇਤਰ ਵਿੱਚ ਆਤਮਨਿਰਭਰਤਾ ਨੂੰ ‘ਵਿਕਸਿਤ ਭਾਰਤ’ ਵੱਲ ਜਾਣ ਵਾਲਾ ਅਹਿਮ ਰਸਤਾ ਦੱਸਿਆ।

 

6. 2047 ਤੱਕ 100 ਗੀਗਾਵਾਟ ਪ੍ਰਮਾਣੂ ਊਰਜਾ ਸਮਰੱਥਾ: ਪ੍ਰਧਾਨ ਮੰਤਰੀ ਨੇ ਚਿਪਸ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸੈਂਟਰਾਂ ਦੀਆਂ ਵਧਦੀਆਂ ਊਰਜਾ ਲੋੜਾਂ ਬਾਰੇ ਗੱਲ ਕਰਦਿਆਂ ਊਰਜਾ ਸੁਰੱਖਿਆ ਅਤੇ ਪ੍ਰਮਾਣੂ ਊਰਜਾ ਦੀ ਮਹੱਤਤਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ 2047 ਤੱਕ 100 ਗੀਗਾਵਾਟ ਪ੍ਰਮਾਣੂ ਊਰਜਾ ਸਮਰੱਥਾ ਹਾਸਲ ਕਰਨ ਦੇ ਟੀਚੇ ਵੱਲ ਵਧ ਰਿਹਾ ਹੈ ਅਤੇ ਇਸ ਦਹਾਕੇ ਵਿੱਚ ਪੰਜ ਨਵੇਂ ਪ੍ਰਮਾਣੂ ਰਿਐਕਟਰ ਸ਼ੁਰੂ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਰਤ ਨੇ ਇਸ ਸਾਲ ਫਾਸਟ ਬ੍ਰੀਡਰ ਪ੍ਰਮਾਣੂ ਤਕਨਾਲੋਜੀ ਵਿੱਚ ਇੱਕ ਅਹਿਮ ਪ੍ਰਾਪਤੀ ਹਾਸਲ ਕੀਤੀ ਹੈ। ਇਹ ਪ੍ਰਮਾਣੂ ਈਂਧਨ ਵਿੱਚ ਆਤਮਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ।

 

7. ਛੇ ਕਰੋੜ ਲਖਪਤੀ ਦੀਦੀਆਂ ਦਾ ਟੀਚਾ: ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਵਿੱਚ ਔਰਤਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਪਹਿਲਾ ਟੀਚਾ ਪੂਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਛੇ ਕਰੋੜ ਲਖਪਤੀ ਦੀਦੀਆਂ ਦੇ ਟੀਚੇ ਵੱਲ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਹੋਰ ਲਖਪਤੀ ਦੀਦੀਆਂ ਬਣਨ ਨਾਲ, ਨਾਰੀ ਸ਼ਕਤੀ ਰਾਹੀਂ ਪੇਂਡੂ ਅਰਥਚਾਰੇ ਵਿੱਚ ਇੱਕ ਬਹੁਤ ਵੱਡਾ ਬਦਲਾਅ ਆਵੇਗਾ।

**********

ਐੱਮਜੇਪੀਐੱਸ/ਐੱਸਐੱਸ


(रिलीज़ आईडी: 2300259) आगंतुक पटल : 16
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam