ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਨੇ 80ਵੇਂ ਆਜ਼ਾਦੀ ਦਿਹਾੜੇ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਰਾਸ਼ਟਰ ਨਿਰਮਾਣ ਵਿੱਚ ਮਹਿਲਾਵਾਂ ਦੀ ਵਧਦੀ ਭੂਮਿਕਾ ਦਾ ਜ਼ਿਕਰ ਕੀਤਾ

प्रविष्टि तिथि: 15 AUG 2026 4:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਵਿਕਾਸ ਦੇ ਰਾਹ ਵਿੱਚ ਮਹਿਲਾਵਾਂ ਦੀ ਵਧਦੀ ਭੂਮਿਕਾ ਅਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਦੇਸ਼ ਦੀ ਪ੍ਰਗਤੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਭਾਰਤ ਦੀਆਂ ਧੀਆਂ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਿਲਾਵਾਂ ਅੱਜ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾ ਰਹੀਆਂ ਹਨ। ਉਨ੍ਹਾਂ ਨੇ ਮਹਿਲਾਵਾਂ ਦੀ ਬਦਲਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਧੀਆਂ ਹੁਣ ਉਨ੍ਹਾਂ ਖੇਤਰਾਂ ਵਿੱਚ ਦਾਖਲ ਹੋ ਰਹੀਆਂ ਹਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ, ਜਿਨ੍ਹਾਂ ਖੇਤਰਾਂ ਨੂੰ ਪਹਿਲਾਂ ਉਨ੍ਹਾਂ ਲਈ ਔਖਾ ਜਾਂ ਪਹੁੰਚ ਤੋਂ ਬਾਹਰ ਮੰਨਿਆ ਜਾਂਦਾ ਸੀ।

ਪ੍ਰਧਾਨ ਮੰਤਰੀ ਨੇ ਪੇਂਡੂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ 3 ਕਰੋੜ ਲਖਪਤੀ ਦੀਦੀਆਂ ਦਾ ਟੀਚਾ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰ ਨੇ ਹੁਣ 6 ਕਰੋੜ ਲਖਪਤੀ ਦੀਦੀਆਂ ਦਾ ਨਵਾਂ ਟੀਚਾ ਨਿਰਧਾਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 3 ਕਰੋੜ ਹੋਰ ਲਖਪਤੀ ਦੀਦੀਆਂ ਨਾਲ ਮਹਿਲਾਵਾਂ ਆਰਥਿਕ ਸ਼ਕਤੀ ਨਾਲ ਚੱਲਣ ਵਾਲੀ ਪੇਂਡੂ ਅਰਥਵਿਵਸਥਾ ਵਿੱਚ ਇੱਕ ਵੱਡਾ ਬਦਲਾਅ ਆਵੇਗਾ।

ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੀਆਂ ਧੀਆਂ ਆਪਣੀਆਂ ਉਪਲਬਧੀਆਂ ਨਾਲ ਨਵੇਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ। ਉਨ੍ਹਾਂ ਦੀ ਵਧਦੀ ਮੌਜੂਦਗੀ ਅਤੇ ਯੋਗਦਾਨ ਮਹਿਲਾਵਾਂ ਦੀਆਂ ਬਦਲਦੀਆਂ ਇੱਛਾਵਾਂ ਅਤੇ ਰਾਸ਼ਟਰ ਨਿਰਮਾਣ ਦੀ ਯਾਤਰਾ ਵਿੱਚ ਉਨ੍ਹਾਂ ਦੀ ਵਧਦੀ ਭੂਮਿਕਾ ਨੂੰ ਦਰਸਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਵਿਧਾਨ ਸਭਾਵਾਂ ਅਤੇ ਲੋਕ ਸਭਾ ਵਿੱਚ ਮਹਿਲਾਵਾਂ ਲਈ 33 ਪ੍ਰਤੀਸ਼ਤ ਨੁਮਾਇੰਦਗੀ ਯਕੀਨੀ ਬਣਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੇਸ਼ ਦੀਆਂ ਧੀਆਂ, ਮਾਵਾਂ ਅਤੇ ਭੈਣਾਂ ਨੂੰ ਫ਼ੈਸਲੇ ਲੈਣ ਅਤੇ ਰਾਸ਼ਟਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਵਧੇਰੇ ਭਾਗੀਦਾਰੀ ਮਿਲਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਦੇ ਰਾਸ਼ਟਰ ਦੇ ਨਾਂ ਸੰਬੋਧਨ ਵਿੱਚ ਭਾਰਤ ਦੀ ਵਿਕਾਸ ਯਾਤਰਾ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਯਤਨਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ, ਸ਼ਕਤੀਕਰਨ ਅਤੇ ਅਗਵਾਈ ਦੇ ਮਹੱਤਵ ਨੂੰ ਦੁਹਰਾਇਆ ਗਿਆ।

****

ਐੱਸਐੱਸ/ਪੀਸੀ


(रिलीज़ आईडी: 2300262) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Tamil