ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
Posted On:
16 AUG 2026 9:02AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਸਧਾਰਨ ਦੂਰਦਰਸ਼ੀ ਸੋਚ ਵਾਲੇ ਇੱਕ ਮਹਾਨ ਰਾਜਨੇਤਾ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਅਤੇ ਯਤਨਾਂ ਨੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਉਨ੍ਹਾਂ ਦੀ ਅਗਵਾਈ ਨੇ ਸਾਡੇ ਰਾਸ਼ਟਰ ਨੂੰ ਸ਼ਕਤੀਸ਼ਾਲੀ ਬਣਾਇਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਟਲ ਜੀ ਦਾ ਸੁਸ਼ਾਸਨ ਅਤੇ ਲੋਕ ਭਲਾਈ 'ਤੇ ਕੇਂਦਰਿਤ ਦ੍ਰਿਸ਼ਟੀਕੋਣ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਅਟਲ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰ ਰਿਹਾ ਹਾਂ। ਅਸਧਾਰਨ ਦੂਰਦਰਸ਼ੀ ਸੋਚ ਵਾਲੇ ਇੱਕ ਬੇਮਿਸਾਲ ਰਾਜਨੇਤਾ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਾਡੇ ਰਾਸ਼ਟਰ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰਾਂ ਅਤੇ ਯਤਨਾਂ ਨੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਨੇ ਸਾਡੇ ਰਾਸ਼ਟਰ ਨੂੰ ਮਜ਼ਬੂਤ ਕੀਤਾ। ਸੁਸ਼ਾਸਨ ਅਤੇ ਲੋਕ ਭਲਾਈ 'ਤੇ ਕੇਂਦਰਿਤ ਉਨ੍ਹਾਂ ਦਾ ਦ੍ਰਿਸ਼ਟੀਕੋਣ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।"
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2300263)
ਵਿਜ਼ੀਟਰ ਕਾਊਂਟਰ : 61
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam