ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੇ ਮਾਨਯੋਗ ਉਪ ਰਾਸ਼ਟਰਪਤੀ ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ 2047 ਤੱਕ ਵਿਕਸਿਤ ਭਾਰਤ ਬਣਾਉਣ ਦੇ ਸੰਕਲਪ 'ਤੇ ਚਾਨਣਾ ਪਾਇਆ ਗਿਆ ਹੈ

Posted On: 15 AUG 2026 5:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਮਾਨਯੋਗ ਉਪ ਰਾਸ਼ਟਰਪਤੀ ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲੇਖ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨ ਦੌਰਾਨ ਮਾਨਯੋਗ ਉਪ ਰਾਸ਼ਟਰਪਤੀ ਦੀ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੀ ਫੇਰੀ ਦੀ ਯਾਦ ਦਿਵਾਉਂਦਾ ਹੈ, ਜਿਸ ਵਿੱਚ ਦੇਸ਼ ਭਰ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਲੇਖ ਲੋਕਾਂ ਨੂੰ ਇਸ ਅੰਮ੍ਰਿਤ ਕਾਲ ਦੌਰਾਨ 2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਕੱਠੇ ਕੰਮ ਕਰਨ ਦਾ ਸੱਦਾ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:

"ਜਿਵੇਂ ਕਿ ਭਾਰਤ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ, ਮਾਣਯੋਗ @VPIndia ਥਿਰੂ @CPR_VP ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੀ ਆਪਣੀ ਫੇਰੀ ਨੂੰ ਯਾਦ ਕਰਦੇ ਹੋਏ, ਦੇਸ਼ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਨੂੰ ਯਾਦ ਕਰਦੇ ਹਨ।

ਉਹ ਲੋਕਾਂ ਨੂੰ ਇਸ ਅੰਮ੍ਰਿਤ ਕਾਲ ਦੌਰਾਨ 2047 ਤੱਕ ਇੱਕ ਵਿਕਸਿਤ ਭਾਰਤ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਕੱਠੇ ਕੰਮ ਕਰਨ ਦਾ ਸੱਦਾ ਦਿੰਦੇ ਹਨ।"

*****

MJPS/SS/PRK


(Release ID: 2300310) ਵਿਜ਼ੀਟਰ ਕਾਊਂਟਰ : 58