ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਆਜ਼ਾਦੀ ਦਿਹਾੜੇ ਸਮਾਗਮ ਵਿੱਚ ਐੱਮਵਾਈ ਭਾਰਤ-ਐੱਨਐੱਸਐੱਸ ਵਲੰਟੀਅਰਾਂ ਨਾਲ ਗੱਲਬਾਤ ਕੀਤੀ
ਡਾ. ਮਨਸੁਖ ਮਾਂਡਵੀਆ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਨੌਜਵਾਨਾਂ ਦੀ ਊਰਜਾ, ਵਚਨਬੱਧਤਾ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਲੋੜ ਹੈ
प्रविष्टि तिथि:
15 AUG 2026 7:45PM by PIB Chandigarh
ਕੇਂਦਰੀ ਯੂਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਐੱਮਵਾਈ ਭਾਰਤ-ਐੱਨਐੱਸਐੱਸ ਦੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰੀ ਸਮਾਗਮਾਂ ਵਿੱਚ ਨੌਜਵਾਨ ਵਲੰਟੀਅਰਾਂ ਦੇ ਯੋਗਦਾਨ ਅਤੇ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਐੱਮਵਾਈ ਭਾਰਤ-ਐੱਨਐੱਸਐੱਸ ਦੇ ਵਲੰਟੀਅਰਾਂ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਨਾਲ ਉਨ੍ਹਾਂ ਨੂੰ ਸਮਾਗਮ ਦੇਖਣ ਅਤੇ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਡਾ. ਮਨਸੁਖ ਮਾਂਡਵੀਆ ਨੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰ ਨਿਰਮਾਣ ਤੇ ਨਾਗਰਿਕ ਭਾਗੀਦਾਰੀ ਵਿੱਚ ਉਨ੍ਹਾਂ ਦੇ ਲਗਾਤਾਰ ਯੋਗਦਾਨ ਲਈ ਉਨ੍ਹਾਂ ਦਾ ਉਤਸ਼ਾਹ ਵਧਾਇਆ।
ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਾ. ਮਨਸੁਖ ਮਾਂਡਵੀਆ ਨੇ ਸਮਾਜ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਦੀ ਊਰਜਾ, ਵਚਨਬੱਧਤਾ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਬਹੁਤ ਲੋੜ ਹੈ।

ਇਸ ਪ੍ਰੋਗਰਾਮ ਨੇ ਵਲੰਟੀਅਰਾਂ ਨੂੰ ਆਪਣੇ ਤਜਰਬੇ, ਵਿਚਾਰ ਅਤੇ ਇੱਛਾਵਾਂ ਸਾਂਝੀਆਂ ਕਰਨ ਦਾ ਇੱਕ ਮੰਚ ਵੀ ਪ੍ਰਦਾਨ ਕੀਤਾ। ਇਸ ਸੰਵਾਦ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਅਤੇ ਅਗਵਾਈ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਲਈ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਅੱਜ ਸਵੇਰੇ ਆਜ਼ਾਦੀ ਦਿਹਾੜਾ ਸਮਾਗਮ ਦੇ ਮੌਕੇ 'ਤੇ ਦਿੱਲੀ ਦੇ ਅੱਠ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਦੇ ਐੱਮਵਾਈ ਭਾਰਤ-ਐੱਨਐੱਸਐੱਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ 'ਵੰਦੇ ਮਾਤਰਮ' ਦਾ ਪ੍ਰਤੀਕ ਇੱਕ ਵਿਸ਼ਾਲ ਇਨਸਾਨੀ ਚਿੱਤਰ ਬਣਾਇਆ। ਤਕਰੀਬਨ 500 ਵਿਦਿਆਰਥੀਆਂ ਨੇ ਇਸ ਚਿੱਤਰ ਵਿੱਚ ਭਾਗ ਲਿਆ, ਜੋ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਸਮੂਹਿਕ ਭਾਗੀਦਾਰੀ ਦਾ ਪ੍ਰਤੀਕ ਸੀ।
****
ਪਵਨ ਸਿੰਘ ਫੌਜਦਾਰ
(रिलीज़ आईडी: 2300312)
आगंतुक पटल : 6