ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਅੱਗ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 17 AUG 2026 1:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਭਿਆਨਕ ਅੱਗ ਹਾਦਸੇ ਵਿੱਚ ਹੋਏ ਜਾਨ-ਮਾਲ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਸ ਹਾਦਸੇ ਦੇ ਪੀੜਤਾਂ ਦੀ ਪਹਿਲ ਦੇ ਆਧਾਰ ’ਤੇ ਮਦਦ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਲਿਖਿਆ,

"ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਇਸ ਹਾਦਸੇ ਦੇ ਪੀੜਤਾਂ ਦੀ ਮਦਦ ਕਰ ਰਿਹਾ ਹੈ: ਪ੍ਰਧਾਨ ਮੰਤਰੀ" @narendramodi"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2300491) ਵਿਜ਼ੀਟਰ ਕਾਊਂਟਰ : 70