ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਵੱਲੋਂ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਸ਼ੁਭਕਾਮਨਾਵਾਂ
प्रविष्टि तिथि:
14 AUG 2026 6:10PM by PIB Chandigarh
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
“ਪਾਰਸੀ ਨਵੇਂ ਸਾਲ ਨਵਰੋਜ਼ ਦੇ ਸ਼ੁਭ ਮੌਕੇ ’ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਾਰੇ ਨਾਗਰਿਕਾਂ, ਖ਼ਾਸ ਕਰਕੇ ਪਾਰਸੀ ਭਰਾਵਾਂ ਅਤੇ ਭੈਣਾਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਨਵਰੋਜ਼ ਨਵੀਂ ਸ਼ੁਰੂਆਤ ਅਤੇ ਨਵੀਂ ਉਮੀਦ ਦਾ ਪ੍ਰਤੀਕ ਹੈ। ਖ਼ੁਸ਼ਹਾਲੀ ਅਤੇ ਸਦਭਾਵਨਾ ਦਾ ਇਹ ਤਿਉਹਾਰ ਸਾਨੂੰ ਸਹਿ-ਹੋਂਦ ਅਤੇ ਮਨੁੱਖਤਾ ਦੀ ਸੇਵਾ ਕਰਨ ਦੇ ਮੁੱਲਾਂ ਦੀ ਯਾਦ ਦਿਵਾਉਂਦਾ ਹੈ। ਪਾਰਸੀ ਭਾਈਚਾਰੇ ਨੇ ਆਪਣੀ ਉੱਦਮੀ ਭਾਵਨਾ ਅਤੇ ਪਰਉਪਕਾਰ ਰਾਹੀਂ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਮੈਨੂੰ ਵਿਸ਼ਵਾਸ ਹੈ ਕਿ ਇਹ ਪਵਿੱਤਰ ਤਿਉਹਾਰ ਸਾਰੇ ਨਾਗਰਿਕਾਂ ਨੂੰ ਇੱਕ ਸਮਾਵੇਸ਼ੀ ਅਤੇ ਵਿਕਸਤ ਭਾਰਤ ਦੇ ਨਿਰਮਾਣ ਲਈ ਇਕੱਠੇ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਮੇਰੀ ਕਾਮਨਾ (ਇੱਛਾ)ਹੈ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2300494)
आगंतुक पटल : 4