ਖੇਤੀਬਾੜੀ ਮੰਤਰਾਲਾ
ਸ਼ਿਵਰਾਜ ਸਿੰਘ ਚੌਹਾਨ 18 ਅਗਸਤ ਨੂੰ ਪੂਸਾ ਵਿੱਚ ‘ਸਪਤ ਧਾਰਾ ਸ਼ਕਤੀ’ ਦੀ ਸਹੁੰ ਚੁੱਕਣਗੇ
ਸ਼ਿਵਰਾਜ ਸਿੰਘ ਚੌਹਾਨ ਵਿਕਸਿਤ ਭਾਰਤ 2047 ਦੀ ਦਿਸ਼ਾ ਵਿੱਚ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਲਈ ਰੋਡਮੈਪ ਤਿਆਰ ਕਰਨਗੇ
ਕਿਸਾਨ, ਲਖਪਤੀ ਦੀਦੀਆਂ, ਨਿਰਯਾਤਕ ਅਤੇ ਫੂਡ ਪ੍ਰੋਸੈੱਸਰ ‘ਸਪਤ ਧਾਰਾ ਸ਼ਕਤੀ’ ਸਹੁੰ ਚੁੱਕਣ ਵਿੱਚ ਸ਼ਾਮਲ ਹੋਣਗੇ
6 ਕਰੋੜ ਲਖਪਤੀ ਦੀਦੀਆਂ, ਮਜ਼ਬੂਤ ਖੇਤੀਬਾੜੀ: ‘ਸਪਤ ਧਾਰਾ ਸ਼ਕਤੀ’ ਗ੍ਰਾਮੀਣ ਵਿਕਾਸ ਏਜੰਡਾ ਨੂੰ ਗਤੀ ਪ੍ਰਦਾਨ ਕਰੇਗੀ
प्रविष्टि तिथि:
17 AUG 2026 3:22PM by PIB Chandigarh
ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ 18 ਅਗਸਤ ਨੂੰ ਨਵੀਂ ਦਿੱਲੀ ਦੇ ਪੂਸਾ ਕੈਂਪਸ ਵਿੱਚ ਦੋਵਾਂ ਮੰਤਰਾਲਿਆਂ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਉਣਗੇ। ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਆਪਣੇ ਭਾਸ਼ਣ ਵਿੱਚ ਜ਼ਿਕਰ ਕੀਤੇ ‘ਸਪਤ ਧਾਰਾ ਸ਼ਕਤੀ’ ਦੇ ਮੌਕੇ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਵੱਖ-ਵਖ ਵਿਭਾਗਾਂ ਦਾ ਕਾਰਜ ਯੋਜਨਾ, ਲਖਪਤੀ ਦੀਦੀ ਪ੍ਰੋਗਰਾਮ ਦੇ ਵਿਸਤਾਰ ਅਤੇ ਕਿਸਾਨਾਂ ਅਤੇ ਗ੍ਰਾਮੀਣ ਭਾਈਚਾਰਿਆਂ ਦੇ ਹਿਤਾਂ ਨਾਲ ਸਬੰਧਿਤ ਮਹੱਤਵਪੂਰਨ ਫ਼ੈਸਲਿਆਂ ‘ਤੇ ਚਰਚਾ ਹੋਵੇਗੀ। ਇਸ ਮੀਟਿੰਗ ਦਾ ਉਦੇਸ਼ 2047 ਤੱਕ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਲਈ ਇੱਕ ਸਪਸ਼ਟ ਅਤੇ ਵਿਵਹਾਰਿਕ ਕਾਰਜ ਯੋਜਨਾ ਵਿੱਚ ਬਦਲਣਾ ਹੈ। ਪ੍ਰਗਤੀਸ਼ੀਲ ਕਿਸਾਨ, ਲਖਪਤੀ ਦੀਦੀਆਂ, ਖੇਤੀਬਾੜੀ ਨਿਰਯਾਤਕ ਅਤੇ ਫੂਡ ਪ੍ਰੋਸੈੱਸਰ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪਰਿਕਲਪਿਤ "ਸਪਤ ਧਾਰਾ ਸ਼ਕਤੀ" ਖੇਤੀਬਾੜੀ ਅਤੇ ਗ੍ਰਾਮੀਣ ਭਾਰਤ ਲਈ ਇੱਕ ਮਹੱਤਵਪੂਰਨ ਦਿਸ਼ਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਨ-ਕੇਂਦ੍ਰਿਤ ਪ੍ਰੋਗਰਾਮਾਂ, ਪਾਰਦਰਸ਼ੀ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਰਾਹੀਂ ਇਸ ਪਰਿਕਲਪਨਾ ਨੂੰ ਸਾਕਾਰ ਕਰਨ ਲਈ ਕੰਮ ਕਰੇਗੀ। ਸ਼੍ਰੀ ਚੌਹਾਨ ਨੇ ਕਿਹਾ, "ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਅਤੇ ਗ੍ਰਾਮੀਣ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇ ਅਤੇ ਸਾਡੇ ਯਤਨ 2047 ਤੱਕ ਇੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ। ਇਸ ਦਿਸ਼ਾ ਵਿੱਚ, ਅਸੀਂ ਵਿਭਾਗੀ ਰੋਡਮੈਪ ਦੀ ਸਮੀਖਿਆ ਕਰਾਂਗੇ ਅਤੇ ਉਨ੍ਹਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਕੰਮ ਕਰਾਂਗੇ।
ਲਾਲ ਕਿਲ੍ਹੇ ਤੋਂ ਸੁਤੰਤਰਤਾ ਦਿਵਸ ਦੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਸਪਤ ਧਾਰਾ ਸ਼ਕਤੀ" ਦੀ ਰੂਪ-ਰੇਖਾ ਪੇਸ਼ ਕੀਤੀ, ਜਿਸ ਵਿੱਚ ਖੇਤੀਬਾੜੀ ਅਤੇ ਖੁਰਾਕ ਉਤਪਾਦਨ ਨੂੰ ਮਜ਼ਬੂਤ ਕਰਨਾ, ਫੂਡ ਪ੍ਰੋਸੈੱਸਿੰਗ ਨੂੰ ਉਤਸ਼ਾਹਿਤ ਕਰਨਾ ਅਤੇ ਗਲੋਬਲ ਬਜ਼ਾਰਾਂ ਤੱਕ ਪਹੁੰਚ ਵਧਾਉਣਾ ਮਹੱਤਵਪੂਰਨ ਤਰਜੀਹਾਂ ਹਨ। ਪ੍ਰਧਾਨ ਮੰਤਰੀ ਨੇ ਵਿਸ਼ਵਵਿਆਪੀ ਸੰਕਟਾਂ ਅਤੇ ਅਨਿਸ਼ਚਿਤਤਾਵਾਂ ਦਰਮਿਆਨ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਖਾਦਾਂ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਨੇ ਕਿਸਾਨਾਂ, ਵਿਸ਼ੇਸ਼ ਤੌਰ 'ਤੇ ਖੇਤੀਬਾੜੀ ਅਤੇ ਸਮੁੰਦਰੀ ਉਤਪਾਦਾਂ, ਜਿਨ੍ਹਾਂ ਵਿੱਚ ਸਮੁੰਦਰੀ ਭੋਜਨ ਵੀ ਸ਼ਾਮਲ ਹੈ, ਲਈ ਨਵੇਂ ਗਲੋਬਲ ਬਜ਼ਾਰ ਅਤੇ ਮੌਕੇ ਪੈਦਾ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਤਮ-ਨਿਰਭਰਤਾ 'ਤੇ ਜ਼ੋਰ ਦੇਣਾ ਵੀ ਏਜੰਡੇ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਮੱਦੇਨਜ਼ਰ ਖਾਦ ਅਤੇ ਈਂਧਣ ਵਰਗੀਆਂ ਜ਼ਰੂਰੀ ਵਸਤੂਆਂ ਵਿੱਚ ਭਾਰਤ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਯਕੀਨੀ ਬਣਾਉਣ ਲਈ ਪਿਛਲੇ ਇੱਕ ਦਹਾਕੇ ਵਿੱਚ ਚੁੱਕੇ ਗਏ ਲੰਬੇ ਸਮੇਂ ਦੇ ਉਪਾਵਾਂ 'ਤੇ ਚਾਨਣਾ ਪਾਇਆ।
ਲਖਪਤੀ ਦੀਦੀ ਦੇ ਵਿਸਤਾਰ ‘ਤੇ ਧਿਆਨ ਦਿਓ
ਗ੍ਰਾਮੀਣ ਵਿਕਾਸ ਮੰਤਰਾਲੇ ਦਾ ਲਖਪਤੀ ਦੀਦੀ ਪ੍ਰੋਗਰਾਮ 18 ਅਗਸਤ ਦੀ ਮੀਟਿੰਗ ਦਾ ਇੱਕ ਮਹੱਤਵਪੂਰਨ ਕੇਂਦਰ ਬਿੰਦੂ ਹੋਵੇਗਾ। ਤਿੰਨ ਕਰੋੜ ਗ੍ਰਾਮੀਣ ਮਹਿਲਾਵਾਂ ਪਹਿਲਾਂ ਹੀ ਲਖਪਤੀ ਦੀਦੀ ਬਣ ਚੁੱਕੀਆਂ ਹਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗਿਣਤੀ ਨੂੰ ਛੇ ਕਰੋੜ ਤੱਕ ਲੈ ਕੇ ਜਾਣ ਦਾ ਨਵਾਂ ਟੀਚਾ ਨਿਰਧਾਰਿਤ ਕੀਤਾ ਹੈ। ਸ਼੍ਰੀ ਚੌਹਾਨ ਇਸ ਪ੍ਰੋਗਰਾਮ ਦੇ ਵਿਸਥਾਰ ਅਤੇ ਟੀਚੇ ਦੀ ਪ੍ਰਾਪਤੀ ਲਈ ਲਾਗੂਕਰਨ ਦੀ ਰੂਪ-ਰੇਖਾ 'ਤੇ ਚਰਚਾ ਕਰਨਗੇ। ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਹੁਨਰ ਵਿਕਾਸ ਅਤੇ ਵਿੱਤੀ ਸਹਾਇਤਾ ਰਾਹੀਂ ਉਨ੍ਹਾਂ ਦੀ ਆਜੀਵਿਕਾ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਮਹਿਲਾਵਾਂ ਦਾ ਸਸ਼ਕਤੀਕਰਣ ਅਤੇ ਆਰਥਿਕ ਸੁਤੰਤਰਤਾ ਗ੍ਰਾਮੀਣ ਵਿਕਾਸ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਕੇਂਦਰ ਬਿੰਦੂ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਮਹਿਲਾਵਾਂ ਦੀਆਂ ਸਮਰੱਥਾਵਾਂ ਨੂੰ ਪਛਾਣਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਅਤੇ ਆਰਥਿਕ ਵਿਕਾਸ ਵਿੱਚ ਉਨ੍ਹਾਂ ਦੀ ਵਧੇਰੇ ਭਾਗੀਦਾਰੀ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ ਹੈ।
ਮਹਿਲਾ ਅਗਵਾਈ ਵਾਲੇ ਉੱਦਮਾਂ ਲਈ ਬਜ਼ਾਰ ਪਹੁੰਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ, 'ਸ਼ੀ-ਮਾਰਟ' ਵਰਗੀਆਂ ਪਹਿਲਕਦਮੀਆਂ ਨੂੰ ਕੇਂਦਰੀ ਬਜਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਪਹਿਲਕਦਮੀਆਂ ਦਾ ਟੀਚਾ ਮਹਿਲਾਵਾਂ ਨੂੰ ਉਨ੍ਹਾਂ ਦੇ ਉਤਪਾਦਾਂ ਲਈ ਬਿਹਤਰ ਬਜ਼ਾਰ ਲੱਭਣ ਅਤੇ ਗ੍ਰਾਮੀਣ ਉੱਦਮਾਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਨਾ ਹੈ। 'ਸ਼ੀ-ਮਾਰਟ' ਅਤੇ ਬ੍ਰਾਂਡਿੰਗ ਪਹਿਲਕਦਮੀਆਂ ਦੇ ਜ਼ਰੀਏ, ਯੋਗ, ਆਯੁਰਵੇਦ, ਦਸਤਕਾਰੀ ਅਤੇ ਹੋਰ ਗ੍ਰਾਮੀਣ ਉੱਦਮਾਂ ਨਾਲ ਜੁੜੇ ਉਤਪਾਦਾਂ ਨੂੰ ਘਰੇਲੂ ਅਤੇ ਗਲੋਬਲ ਬਜ਼ਾਰਾਂ ਵਿੱਚ ਵਿਆਪਕ ਪੱਧਰ 'ਤੇ ਉਤਸ਼ਾਹਿਤ ਕੀਤਾ ਜਾਵੇਗਾ। ਗ੍ਰਾਮੀਣ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਲਈ ਮਜ਼ਬੂਤ ਬਜ਼ਾਰ ਮੌਕੇ ਪੈਦਾ ਕਰਨਾ ਸਰਕਾਰ ਦੀ ਇੱਕ ਮਹੱਤਵਪੂਰਨ ਤਰਜੀਹ ਬਣੀ ਰਹੇਗੀ, ਕਿਉਂਕਿ ਸਰਕਾਰ ਮਹਿਲਾ ਅਗਵਾਈ ਵਾਲੇ ਗ੍ਰਾਮੀਣ ਵਿਕਾਸ ਦੇ ਅਗਲੇ ਪੜਾਅ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।
*********
ਆਰਸੀ/ਪੀਯੂ/ਏਕੇ
(रिलीज़ आईडी: 2300514)
आगंतुक पटल : 2