ਰੱਖਿਆ ਮੰਤਰਾਲਾ
ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਰਕਸ਼ਾ ਮੰਤਰੀ ਆਪਣੇ ਜਾਪਾਨੀ ਹਮਰੁਤਬਾ ਨਾਲ ਨਵੀਂ ਦਿੱਲੀ ਵਿਖੇ ਦੁਵੱਲੀ ਗੱਲਬਾਤ ਕਰਨਗੇ
Posted On:
19 AUG 2026 1:17PM by PIB Chandigarh
ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ 20 ਅਗਸਤ, 2026 ਨੂੰ ਨਵੀਂ ਦਿੱਲੀ ਵਿੱਚ ਜਾਪਾਨ ਦੇ ਰਕਸ਼ਾ ਮੰਤਰੀ ਸ਼੍ਰੀ ਸ਼ਿੰਜੀਰੋ ਕੋਇਜ਼ੁਮੀ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਦੁਵੱਲੇ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਰਣਨੀਤਕ ਵਿਸ਼ਵਾਸ ਅਤੇ ਸਹਿਯੋਗ ਵਧਾਉਣ, ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਥਿਰਤਾ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਪਛਾਣ ਕਰਨ ਦੀ ਉਮੀਦ ਹੈ।
ਜਾਪਾਨ ਦੁਆਰਾ ਰੱਖਿਆ ਉਪਕਰਣ ਅਤੇ ਤਕਨਾਲੋਜੀ ਦੇ ਤਬਾਦਲੇ ਲਈ ਤਿੰਨ ਸਿਧਾਂਤਾਂ ਵਿੱਚ ਸੋਧ ਤੋਂ ਬਾਅਦ, ਦੋਵੇਂ ਮੰਤਰੀ "ਮੇਕ-ਇਨ-ਇੰਡੀਆ" ਫਾਰਮੈੱਟ ਦੇ ਤਹਿਤ ਡੂੰਘੇ ਸਮੁੰਦਰੀ ਸੁਰੱਖਿਆ ਸਹਿਯੋਗ ਅਤੇ ਰੱਖਿਆ ਉਪਕਰਣ ਅਤੇ ਤਕਨਾਲੋਜੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਇਹ ਮੀਟਿੰਗ ਦੁਵੱਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਲਈ ਇੱਕ ਕਾਰਜ ਯੋਜਨਾ ਤਿਆਰ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ।
ਭਾਰਤ ਦੀ ਆਪਣੀ ਪਹਿਲੀ ਯਾਤਰਾ 'ਤੇ ਆਏ ਸ਼੍ਰੀ ਸ਼ਿੰਜੀਰੋ ਕੋਇਜ਼ੁਮੀ ਨੇ 19 ਅਗਸਤ, 2026 ਨੂੰ ਮੁੰਬਈ ਵਿੱਚ ਪੱਛਮੀ ਜਲ ਸੈਨਾ ਕਮਾਂਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਜਲ ਸੈਨਾ ਦੇ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਅਤੇ ਪੱਛਮੀ ਜਲ ਸੈਨਾ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵਾਈਸ ਐਡਮਿਰਲ ਸੰਜੈ ਵਾਤਸਯਾਨ ਨਾਲ ਵਿਚਾਰ-ਚਰਚਾ ਕੀਤੀ। ਵਫ਼ਦ ਨੂੰ ਭਾਰਤੀ ਜਲ ਸੈਨਾ ਦੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਸੰਚਾਲਨ ਸਮਰੱਥਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀ ਸ਼ਿੰਜੀਰੋ ਕੋਇਜ਼ੁਮੀ ਨੇ ਪੱਛਮੀ ਜਲ ਸੈਨਾ ਕਮਾਂਡ ਵਿਖੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਜਲ ਸੈਨਾ ਡੌਕਯਾਰਡ ਵਿਖੇ ਗੌਰਵ ਸਤੰਭ 'ਤੇ ਫੁੱਲਮਾਲਾ ਭੇਟ ਕੀਤੀ। ਉਨ੍ਹਾਂ ਨੇ ਸਵਦੇਸ਼ੀ ਤੌਰ 'ਤੇ ਬਣੇ ਜਹਾਜ਼ ਆਈਐੱਨਐੱਸ ਚੇੱਨਈ ਦਾ ਵੀ ਦੌਰਾ ਕੀਤਾ।
ਭਾਰਤ ਅਤੇ ਜਾਪਾਨ ਵਿਚਕਾਰ ਮਜ਼ਬੂਤ ਸਬੰਧ ਇੱਕ ਆਜ਼ਾਦ, ਖੁੱਲ੍ਹੇ, ਮਜ਼ਬੂਤ ਅਤੇ ਸਮ੍ਰਿੱਧ ਹਿੰਦ-ਪ੍ਰਸ਼ਾਂਤ ਖੇਤਰ ਦੇ ਨਿਰਮਾਣ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹਨ। ਜਾਪਾਨੀ ਰਕਸ਼ਾ ਮੰਤਰੀ ਦੀ ਦੋ ਦਿਨਾਂ ਦੀ ਯਾਤਰਾ ਦੁਵੱਲੇ ਰੱਖਿਆ ਸਹਿਯੋਗ ਵਿੱਚ ਵਧ ਰਹੀ ਗਤੀ ਨੂੰ ਰੇਖਾਂਕਿਤ ਕਰਦੀ ਹੈ ਅਤੇ ਸਾਂਝੇਦਾਰੀ ਨੂੰ ਹੋਰ ਅੱਗੇ ਵਧਾਉਣ ਲਈ ਦੋਵਾਂ ਧਿਰਾਂ ਦੀ ਵਚਨਬੱਧਤਾ ਨੂੰ ਪ੍ਰਤੀਬਿੰਬਿਤ ਵੀ ਕਰਦੀ ਹੈ। ਇਹ ਯਾਤਰਾ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਸਲਾਨਾ ਸਿਖਰ ਸੰਮੇਲਨ ਲਈ ਦਿੱਲੀ ਵਿੱਚ ਕੀਤੇ ਗਏ ਦੌਰੇ ਤੋਂ ਕੁਝ ਹਫ਼ਤੇ ਬਾਅਦ ਹੋ ਰਹੀ ਹੈ, ਜਿੱਥੇ ਦੋਵੇਂ ਪੱਖਾਂ ਨੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਸਹਿਮਤੀ ਵਿਅਕਤ ਕੀਤੀ ਸੀ।
*******
ਵੀਕੇ/ਸੇਵੀ /ਬਲਜੀਤ ਸਿੰਘ
(Release ID: 2301998)
ਵਿਜ਼ੀਟਰ ਕਾਊਂਟਰ : 23