ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਅੱਗ ਲੱਗਣ ਦੀ ਘਟਨਾ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
Posted On:
19 AUG 2026 2:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਕੋਲਕਾਤਾ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨ-ਮਾਲ ਨੁਕਸਾਨ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਦਿਲੋਂ ਸੰਵੇਦਨਾ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਪ੍ਰਧਾਨ ਮੰਤਰੀ @narendramodi”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2302596)
ਵਿਜ਼ੀਟਰ ਕਾਊਂਟਰ : 39
Read this release in:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam