ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੋ ਦਿਨਾਂ 9ਵੇਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ- 2026 ਦਾ ਉਦਘਾਟਨ ਕੀਤਾ

Posted On: 24 AUG 2026 9:40PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੋ ਦਿਨਾਂ 9ਵੇਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ- 2026 ਦਾ ਉਦਘਾਟਨ ਕੀਤਾ।

CR3_0037.JPG.jpeg

ਸੰਮੇਲਨ ਦੇ ਉਦਘਾਟਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ਼ਹੀਦ ਥੰਮ੍ਹ ‘ਤੇ ਫੁੱਲਮਾਲਾ ਭੇਟ ਕਰਦੇ ਹੋਏ ਇੰਟੈਲੀਜੈਂਸ ਬਿਊਰੋ (IB) ਦੇ ਉਨ੍ਹਾਂ ਬਹਾਦਰ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਰਾਸ਼ਟਰ ਦੀ ਸੁਰੱਖਿਆ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਇਹ ਸੰਮੇਲਨ ਹਾਈਬ੍ਰਿਡ ਫਾਰਮੈਟ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਤੋਂ ਲਗਭਗ 850 ਅਧਿਕਾਰੀਆਂ ਨੇ ਹਿੱਸਾ ਲਿਆ। ਕੇਂਦਰੀ ਗ੍ਰਹਿ ਰਾਜ ਮੰਤਰੀ, ਕੇਂਦਰੀ ਗ੍ਰਹਿ ਸਕੱਤਰ, ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ CPOs ਦੇ ਪ੍ਰਮੁੱਖਾਂ ਨੇ ਦਿੱਲੀ ਵਿੱਚ ਆਯੋਜਿਤ ਸੰਮੇਲਨ ਵਿੱਚ ਹਿੱਸਾ ਲਿਆ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪੁਲਿਸ ਡਾਇਰੈਕਟਰ ਜਨਰਲ, cutting-edge ਪੱਧਰ ਦੇ ਯੁਵਾ ਪੁਲਿਸ ਅਧਿਕਾਰੀ ਅਤੇ specialized fields ਦੇ domain experts ਨੇ ਸਬੰਧਿਤ ਰਾਜਾਂ ਦੀਆਂ ਰਾਜਧਾਨੀਆਂ ਤੋਂ ਵਰਚੁਅਲ ਤਰੀਕੇ ਨਾਲ ਇਸ ਸੰਮੇਲਨ ਵਿੱਚ ਹਿੱਸਾ ਲਿਆ।

CR5_0034.JPG.jpeg

ਸੰਮੇਲਨ ਦੇ ਪਹਿਲੇ ਦਿਨ, ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਅਹਿਮ ਚੁਣੌਤੀਆਂ ‘ਤੇ ਚਰਚਾ ਹੋਈ। ਇਨ੍ਹਾਂ ਵਿੱਚ ਅੱਤਵਾਦ ਨਾਲ ਨਜਿੱਠਣ ਦੇ ਤਰੀਕੇ, ਮਲਟੀ ਏਜੰਸੀ ਸੈਂਟਰ (MAC) ਦੇ ਜ਼ਰੀਏ ਇੰਟੈਲੀਜੈਂਸ ਦਾ ਏਕੀਕਰਣ, ਵਿਸ਼ਲੇਸ਼ਣ ਅਤੇ ਉਸ ਨੂੰ ਲਾਗੂ ਕਰਨਾ, ਨਸ਼ੀਲੇ ਪਦਾਰਥਾਂ ‘ਤੇ ਕੰਟਰੋਲ ਲਈ ਵਿਜ਼ਨ ਡੌਕਿਊਮੈਂਟ, ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਵਾਪਸ ਭੇਜਣਾ ਅਤੇ ਸਾਈਬਰ ਕ੍ਰਾਈਮ ਅਤੇ ਪਾਕਿਸਤਾਨ ਦੀ ਪ੍ਰੌਕਸੀ ਵਾਰ ਨਾਲ ਨਜਿੱਠਣ ਲਈ ਪੌਲਿਸੀ ਫ੍ਰੇਮਵਰਕ ਜਿਹੇ ਮੁੱਦੇ ਸ਼ਾਮਲ ਸਨ।

ਅੱਤਵਾਦ ਅਤੇ ਕੱਟੜਪੰਥੀਕਰਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ MHA ਦੀ ‘ਪ੍ਰਹਾਰ’ (PRAHAAR) ਯੋਜਨਾ ਨੂੰ ਲਾਗੂ ਕਰਨ ਲਈ ਟ੍ਰੇਨਿੰਗ, ਭਗੌੜਿਆਂ ਨੂੰ ਵਾਪਸ ਲਿਆ ਕੇ ਉਨ੍ਹਾਂ ਦੇ ਵਿਰੁੱਧ ਟ੍ਰਾਇਲ ਵਿੱਚ ਤੇਜ਼ੀ ਲਿਆਉਣ ਅਤੇ ਟ੍ਰਾਇਲ ਇਨ ਐਬਸੇਂਸ਼ੀਆ’ ਦੇ ਪ੍ਰਾਵਧਾਨਾਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਗ੍ਰਹਿ ਮੰਤਰੀ ਨੇ UAPA ਮਾਮਲਿਆਂ ਦੀ ਜਾਂਚ ਵਿੱਚ ਇੱਕ ਵਿਆਪਕ ਅਤੇ ਏਕੀਕ੍ਰਿਤ ਦ੍ਰਿਸ਼ਟੀਕੋਣ ਅਪਣਾਉਣ ਦੀ ਗੱਲ ਵੀ ਕਹੀ। ਕੇਂਦਰੀ ਗ੍ਰਹਿ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ SOP (ਮਿਆਰ ਸੰਚਾਲਨ ਪ੍ਰਕਿਰਿਆ) ਬਣਾਉਣ ਲਈ MAC ਪਲੈਟਫਾਰਮ ‘ਤੇ ਉਪਲਬਧ ਜਾਣਕਾਰੀ ਦਾ AI-ਅਧਾਰਿਤ ਵਿਸ਼ਲੇਸ਼ਣ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਪ੍ਰਤੀ ‘ਜ਼ੀਰੋ ਟੌਲਰੈਂਸ’ ਅਪਣਾਉਣ ਅਤੇ ਘੁਸਪੈਠ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਢਾਂਚਾ ਤਿਆਰ ਕਰਨ ਦਾ ਨਿਰਦੇਸ਼ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਨੇ ਸਾਰੀਆਂ ਏਜੰਸੀਆਂ ਨੂੰ ਘੁਸਪੈਠ ਦੇ ਵਿਰੁੱਧ ਸਖ਼ਤ ਕਦਮ ਚੁੱਕਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਸਾਰੀਆਂ ਏਜੰਸੀਆਂ ਨੂੰ ਘੁਸਪੈਠ ਦੇ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ।

CR5_0010.JPG.jpeg

ਸੰਮੇਲਨ ਦੇ ਦੂਜੇ ਦਿਨ ਸਬ-ਏਰੀਅਲ ਸਿਸਟਮ (ਹਵਾ ਨਾਲ ਹਮਲੇ ਦੀਆਂ ਪ੍ਰਣਾਲੀਆਂ) ਨਾਲ ਜੁੜੇ ਖਤਰਿਆਂ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਉਪਾਵਾਂ, ਬਲੂ-ਇਕੌਨਮੀ (ਸਮੁੰਦਰੀ ਅਰਥਵਿਵਸਥਾ) ਨੂੰ ਸੁਰੱਖਿਅਤ ਰੱਖਣ, ਇਨਫੋਰਮੇਸ਼ਨ ਵਾਰਫੇਅਰ ਅਤੇ ਰਾਸ਼ਟਰੀ ਸੁਰੱਖਿਆ ‘ਤੇ ਇਸ ਦੇ ਅਸਰ ਅਤੇ ਬਾਇਓ-ਸਿਕਓਰਿਟੀ ਫ੍ਰੇਮਵਰਕ ਦੀ ਜ਼ਰੂਰਤ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ।

CR5_0018.JPG.jpeg

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਿਰਦੇਸ਼ਾਂ ਦੇ ਤਹਿਤ, NSSC ਦਾ ਆਯੋਜਨ 2021 ਤੋਂ ਹਰ ਸਾਲ ਹਾਈਬ੍ਰਿਡ ਫਾਰਮੈਟ ਵਿੱਚ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਕਟਿੰਗ-ਐਜ ਪੱਧਰ ਦੇ ਅਧਿਕਾਰੀਆਂ ਦੇ ਵਿਆਪਕ ਅਨੁਭਵ ਅਤੇ ਵਿਸ਼ਾ-ਮਾਹਿਰਾਂ ਦੇ ਸਹਿਯੋਗ ਨਾਲ ਰਾਸ਼ਟਰੀ ਸੁਰੱਖਿਆ ਦੀਆਂ ਵੱਡੀਆਂ ਚੁਣੌਤੀਆਂ ਦਾ ਸਮਾਧਾਨ ਲੱਭਣਾ ਹੈ।

******

ਆਰਕੇ/ਆਰਆਰ/ਪੀਆਰ/ਪੀਐੱਸ/ਏਕੇ


(Release ID: 2303058) ਵਿਜ਼ੀਟਰ ਕਾਊਂਟਰ : 7