ਘੱਟ ਗਿਣਤੀ ਮਾਮਲੇ ਮੰਤਰਾਲਾ
ਘੱਟ ਗਿਣਤੀ ਕਮਿਸ਼ਨ ਨੇ ਈਦ-ਏ-ਮਿਲਾਦ-ਉਨ-ਨਬੀ ਮਨਾਈ
ਵਾਈਸ ਚੇਅਰਮੈਨ ਐੱਸ. ਮੁਨਾਵਰੀ ਬੇਗਮ ਨੇ ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਅਤੇ ਸ਼ਾਂਤੀ, ਦਇਆ ਅਤੇ ਰਾਸ਼ਟਰ ਨਿਰਮਾਣ ਦੀਆਂ ਕਦਰਾਂ-ਕੀਮਤਾਂ 'ਤੇ ਚਾਨਣਾ ਪਾਇਆ
Posted On:
25 AUG 2026 6:56PM by PIB Chandigarh
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐੱਨਐੱਮਸੀ) ਨੇ ਨਵੀਂ ਦਿੱਲੀ ਸਥਿਤ ਆਪਣੇ ਦਫ਼ਤਰ ਵਿੱਚ ਈਦ-ਏ-ਮਿਲਾਦ-ਉਨ-ਨਬੀ ਮਨਾਈ, ਜਿੱਥੇ ਮੁਸਲਿਮ ਭਾਈਚਾਰੇ ਦੇ ਮੈਂਬਰ ਅਤੇ ਕਮਿਸ਼ਨ ਦੇ ਅਧਿਕਾਰਿਆਂ ਨੇ ਪੈਗੰਬਰ ਮੁਹੰਮਦ ਦੇ ਜਨਮ ਦਿਨ ਨੂੰ ਮਨਾਉਣ ਅਤੇ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਸ਼ਾਂਤੀ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸਥਾਈ ਸੰਦੇਸ਼ 'ਤੇ ਵਿਚਾਰ ਕੀਤਾ।

ਇਸ ਸਮਾਗਮ ਵਿੱਚ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ, ਐੱਨਸੀਐੱਮ ਦੇ ਸੰਯੁਕਤ ਸਕੱਤਰ ਡਾ. ਅਟਵਾ ਨੰਦ ਨੇ ਪੈਗੰਬਰ ਮੁਹੰਮਦ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਗੱਲ ਕੀਤੀ ਅਤੇ ਉਨ੍ਹਾਂ ਦੁਆਰਾ ਸਮਾਜ ਵਿੱਚ ਲਿਆਂਦੀਆਂ ਸਕਾਰਾਤਮਕ ਤਬਦੀਲੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਸਮਾਜ ਵਿੱਚ ਹਮਦਰਦੀ, ਆਪਸੀ ਸਤਿਕਾਰ, ਸਦਭਾਵਨਾ ਅਤੇ ਜ਼ਿੰਮੇਵਾਰ ਵਿਵਹਾਰ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ 'ਤੇ ਜ਼ੋਰ ਦਿੱਤਾ।
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਕੱਤਰ ਸ਼੍ਰੀ ਸੁਚਿੰਦਰ ਮਿਸ਼ਰਾ ਨੇ ਐੱਨਸੀਐੱਮ ਨੂੰ ਦੁਹਰਾਇਆ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀਆਂ ਲਈ ਸੰਵਿਧਾਨਕ ਅਤੇ ਕਾਨੂੰਨੀ ਸੁਰੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਦੇਸ਼ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ਼੍ਰੀਮਤੀ ਐੱਸ. ਮੁਨਵਰੀ ਬੇਗਮ, ਵਾਈਸ ਚੇਅਰਮੈਨ, ਨੇ ਪੈਗੰਬਰ ਮੁਹੰਮਦ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਸਮਾਜ ਲਈ ਸਥਾਈ ਸੰਦੇਸ਼ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਬੱਚੀਆਂ ਦੀ ਰੱਖਿਆ ਵਰਗੇ ਮੁੱਲਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੈਗੰਬਰ ਮੁਹੰਮਦ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸਿੱਖੇ ਗਏ ਸਬਕ ਭਾਈਚਾਰੇ ਦੇ ਮੈਂਬਰਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਅਤੇ ਨਾਗਰਿਕ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇਸ਼ ਦੇ ਵਿਕਾਸ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੀ ਆਵਾਜ਼, ਸਮਾਵੇਸ਼ ਅਤੇ ਬਰਾਬਰ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ 'ਤੇ, ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਪੈਗੰਬਰ ਮੁਹੰਮਦ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਨੇ ਸ਼ਾਂਤੀ, ਸਮਾਨਤਾ, ਹਮਦਰਦੀ ਅਤੇ ਮਨੁੱਖਤਾ ਦੀ ਸੇਵਾ ਦੇ ਉਨ੍ਹਾਂ ਦੇ ਸੰਦੇਸ਼ ਦੀ ਮਹੱਤਤਾ ਅਤੇ ਸਮਕਾਲੀ ਸਮਾਜ ਵਿੱਚ ਇਸਦੀ ਨਿਰੰਤਰ ਪ੍ਰਸੰਗਿਕਤਾ 'ਤੇ ਜ਼ੋਰ ਦਿੱਤਾ, ਜਿਸ ਵਿੱਚ " ਬੇਟੀ ਬਚਾਓ, ਬੇਟੀ ਪੜਾਓ" ਵਰਗੀਆਂ ਮਹਿਲਾ ਸਸ਼ਕਤੀਕਰਣ ਯੋਜਨਾਵਾਂ ਸ਼ਾਮਲ ਹਨ।
ਇਹ ਉਤਸਵ ਦੇਸ਼ ਅਤੇ ਇਸਦੇ ਨਾਗਰਿਕਾਂ ਦੀ ਭਲਾਈ ਲਈ ਪ੍ਰਾਰਥਨਾ, ਰਾਸ਼ਟਰੀ ਏਕਤਾ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਪ੍ਰਾਰਥਨਾ ਨਾਲ ਸਮਾਪਤ ਹੋਇਆ।
****
ਏਕੇ/ਐੱਮਆਰ /ਏਕੇ
(Release ID: 2303527)
ਵਿਜ਼ੀਟਰ ਕਾਊਂਟਰ : 2