ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰ ਸਰਕਾਰ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਪੈਦਾ ਹੋਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ


ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੇਪਾਲ ਵਿੱਚ ਆਈ ਇਸ ਆਫ਼ਤ ਬਾਰੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ

ਨੇਪਾਲ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਬਹੁਤ ਦੁਖਦਾਈ ਹੈ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਇਸ ਆਫ਼ਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ

ਭਾਰਤ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਨੇਪਾਲ ਦੇ ਨਾਲ ਖੜ੍ਹੀ ਹੈ

ਇਸ ਆਫਤ ਦਾ ਪ੍ਰਭਾਵ ਜਿਨ੍ਹਾਂ ਸਰਹੱਦੀ ਖੇਤਰਾਂ ‘ਤੇ ਪੈ ਸਕਦਾ ਹੈ, ਉੱਥੋਂ ਦੇ ਸਥਾਨਕ ਪ੍ਰਸ਼ਾਸਨ ਅਤੇ ਰਾਹਤ-ਬਚਾਅ ਟੀਮਾਂ ਦੇ ਨਾਲ, ਐੱਨਡੀਆਰਐੱਫ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ

Posted On: 26 AUG 2026 9:08PM by PIB Chandigarh

ਕੇਂਦਰ ਸਰਕਾਰ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਪੈਦਾ ਹੋਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੇਪਾਲ ਵਿੱਚ ਆਈ ਆਫ਼ਤ ਸਬੰਧੀ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, "ਨੇਪਾਲ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਇਸ ਆਫ਼ਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਭਾਰਤ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਨੇਪਾਲ ਦੇ ਨਾਲ ਖੜ੍ਹੀ ਹੈ। ਮੇਰੇ ਦੁਆਰਾ ਨੇਪਾਲ ਵਿੱਚ ਆਈ ਇਸ ਆਫ਼ਤ ਬਾਰੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਗਈ। ਇਸ ਦਾ ਪ੍ਰਭਾਵ ਜਿਹੜੇ ਸਰਹੱਦੀ ਖੇਤਰਾਂ ‘ਤੇ ਪੈ ਸਕਦਾ ਹੈ, ਉੱਥੋਂ ਦੇ ਸਥਾਨਕ ਪ੍ਰਸ਼ਾਸਨ ਅਤੇ ਰਾਹਤ-ਬਚਾਅ ਟੀਮਾਂ ਦੇ ਨਾਲ ਐੱਨਡੀਆਰਐੱਫ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ"

ਕੇਂਦਰੀ ਜਲ ਕਮਿਸ਼ਨ (CWC) ਦੀ ਸਲਾਹਕਾਰੀ ਅਤੇ ਮੀਡੀਆ ਰਿਪੋਰਟਾਂ ਦੇ ਅਨੁਸਾਰ, ਨੇਪਾਲ-ਚੀਨ ਸਰਹੱਦ ਦੇ ਨੇੜੇ ਅਚਾਨਕ ਆਏ ਹੜ੍ਹ/GLOF ਕਾਰਨ ਨੇਪਾਲ ਵਿੱਚ ਭਾਰਤੀ ਸਰਹੱਦ ਤੋਂ ਲਗਭਗ 160 ਕਿਲੋਮੀਟਰ ਦੂਰ ਫੁਰਕੇ ਖੋਲਾ ਵਿੱਚ ਤ੍ਰਿਸ਼ੂਲੀ ਨਦੀ ਦੇ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਹੈ। ਇਸ ਹੜ੍ਹ ਦਾ ਅਸਰ ਭਾਰਤ ਵਿੱਚ ਗੰਡਕ ਨਦੀ ਦੇ ਹੇਠਲੇ ਖੇਤਰਾਂ ਵਿੱਚ ਵੀ ਪੈ ਸਕਦਾ ਹੈ।

ਬਿਹਾਰ ਅਤੇ ਉੱਤਰ ਪ੍ਰਦੇਸ਼ ਦੀਆਂ ਰਾਜ ਸਰਕਾਰਾਂ ਨੇ ਭਾਰਤ-ਨੇਪਾਲ ਸਰਹੱਦ ਦੇ ਨੇੜੇ ਰਹਿਣ ਵਾਲੇ ਸਥਾਨਕ ਭਾਰਤੀ ਭਾਈਚਾਰਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਅਤੇ ਹੋਰ ਸਹਾਇਤਾ ਦੇਣ ਵਰਗੇ ਕਦਮ ਚੁੱਕੇ ਹਨ। ਦੋਵੇਂ ਰਾਜਾਂ ਨੂੰ ਚੌਕਸ ਰਹਿਣ ਅਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ।

ਗ੍ਰਹਿ ਮੰਤਰਾਲੇ ਦੇ ਅਧਿਕਾਰੀ, ਵਿਦੇਸ਼ ਮੰਤਰਾਲੇ (MEA), ਜਲ ਸ਼ਕਤੀ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੇ ਸਹਿਯੋਗ ਨਾਲ, ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਕੇਂਦਰੀ ਜਲ ਕਮਿਸ਼ਨ (CWC) ਦੇ ਅਨੁਸਾਰ, ਨੇਪਾਲ ਵਾਲੇ ਪਾਸੇ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਘਟ ਹੋ ਰਿਹਾ ਹੈ, ਅਤੇ ਸਥਿਤੀ ਕਾਬੂ ਵਿੱਚ ਹੈ। ਕੋਈ ਘਬਰਾਹਟ ਵਾਲੀ ਸਥਿਤੀ ਨਹੀਂ ਹੈ।

ਨੇਪਾਲ ਦੇ ਇਲਾਕਿਆਂ ਵਿੱਚ ਭਾਰਤੀ ਸੈਲਾਨੀਆਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਹਨ ਅਤੇ ਵਿਦੇਸ਼ ਮੰਤਰਾਲੇ/ਕਾਠਮਾਂਡੂ ਵਿੱਚ ਭਾਰਤੀ ਦੂਤਾਵਾਸ ਨੇ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਲਈ ਸਹਾਇਤਾ ਅਤੇ ਜਾਣਕਾਰੀ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ। ਸਹਾਇਤਾ ਲਈ, ਦੂਤਾਵਾਸ ਦੇ ਹੈਲਪਲਾਈਨ ਨੰਬਰਾਂ +977 985 131 6807 ਅਤੇ +977 970 910 7500 'ਤੇ ਸੰਪਰਕ ਕਰ ਸਕਦੇ ਹੋ।

 

************

ਆਰਕੇ / ਆਰਆਰ /ਪੀਆਰ / ਪੀਐੱਸ/ ਏਕੇ


(Release ID: 2303621) ਵਿਜ਼ੀਟਰ ਕਾਊਂਟਰ : 9