ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਗੁਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 28 AUG 2026 1:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਨਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਸ੍ਰੀ ਨਰਾਇਣ ਗੁਰੂ ਨੂੰ ਇੱਕ ਮਹਾਨ ਸਮਾਜ ਸੁਧਾਰਕ, ਅਧਿਆਤਮਿਕ ਨੇਤਾ ਅਤੇ ਚਿੰਤਕ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸਵੈਮਾਣ ਅਤੇ ਦਇਆ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਸਮਰਪਿਤ ਕਰ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਸ੍ਰੀ ਨਾਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ!

ਇੱਕ ਮਹਾਨ ਸਮਾਜ ਸੁਧਾਰਕ, ਅਧਿਆਤਮਿਕ ਨੇਤਾ ਅਤੇ ਚਿੰਤਕ ਵਜੋਂ ਉਨ੍ਹਾਂ ਨੇ ਆਪਣਾ ਜੀਵਨ ਮਾਣ ਅਤੇ ਦਇਆ ’ਤੇ ਅਧਾਰਤ ਸਮਾਜ ਦੇ ਨਿਰਮਾਣ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰਾਂ ਨੇ ਅਣਗਿਣਤ ਲੋਕਾਂ ਨੂੰ ਸ਼ਕਤੀ ਪ੍ਰਦਾਨ ਕੀਤੀ। ਸਿੱਖਿਆ ਅਤੇ ਸਿੱਖਣ 'ਤੇ ਉਨ੍ਹਾਂ ਦਾ ਧਿਆਨ ਜ਼ਿਕਰਯੋਗ ਸੀ।

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2304292) ਵਿਜ਼ੀਟਰ ਕਾਊਂਟਰ : 6