ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਜੀ ਨੇ ਚੰਡੀਗੜ੍ਹ ਵਿੱਚ ਸ਼ਹਿਰੀ-ਸਵੱਛ ਭਾਰਤ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ; ਪ੍ਰੋਜੈਕਟਾਂ ਦੇ ਤੇਜ਼ੀ ਨਾਲ ਲਾਗੂਕਰਨ ਅਤੇ ਬਿਹਤਰ ਸਵੱਛਤਾ ਦੇ ਨਿਰਦੇਸ਼ ਦਿੱਤੇ
Posted On:
30 AUG 2026 8:20PM by PIB Chandigarh
ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਅਤੇ ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਗੈਸਟ ਹਾਊਸ ਵਿੱਚ ਆਯੋਜਿਤ ਸਵੱਛ ਭਾਰਤ ਮਿਸ਼ਨ – ਸ਼ਹਿਰੀ (ਐੱਸਬੀਐੱਮ-ਯੂ) ਦੀ ਪ੍ਰਗਤੀ ‘ਤੇ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।
ਇਸ ਬੈਠਕ ਵਿੱਚ ਸ਼੍ਰੀ ਮੰਦੀਪ ਸਿੰਘ ਬਰਾੜ, ਗ੍ਰਹਿ ਸਕੱਤਰ-ਸਹਿ-ਸਥਾਨਕ ਸਰਕਾਰ ਸਕੱਤਰ, ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼; ਸ਼੍ਰੀ ਅਮਿਤ ਕੁਮਾਰ, ਆਈਏਐੱਸ, ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ; ਸ਼੍ਰੀ ਨਿਸ਼ਾਂਤ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ, ਚੰਡੀਗੜ੍ਹ; ਸ਼੍ਰੀ ਹਰਪ੍ਰੀਤ ਸਿੰਘ ਸੂਡਾਨ, ਆਈਏਐੱਸ, ਵਿਸ਼ੇਸ਼ ਕਮਿਸ਼ਨਰ, ਐੱਮਸੀਸੀ, ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ, ਨਾਲ ਹੀ ਐੱਮਓਐੱਚਏ ਦੇ ਸੀਨੀਅਰ ਸਰਕਾਰੀ ਅਧਿਕਾਰੀ, ਐੱਸਬੀਐੱਮ-ਯੂ ਦੀ ਡਾਇਰੈਕਟਰ ਸ਼੍ਰੀਮਤੀ ਸੁਰਭੀ ਮਲਿਕ, ਸੀਪੀਐੱਚਈਈਓ ਦੇ ਸਲਾਹਕਾਰ ਅੰਕਿਤ ਜੈਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਰਾਜ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਸਨ।

ਸਮੀਖਿਆ ਦੌਰਾਨ, ਮਾਣਯੋਗ ਮੰਤਰੀ ਨੇ ਮਹੱਤਵਾਕਾਂਖੀ ਸ਼ੋਚਾਲਿਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਨਾਲ ਹੀ ਇਹ ਯਕੀਨੀ ਬਣਾਉਣ ‘ਤੇ ਵੀ ਬਲ ਦਿੱਤਾ ਕਿ ਸਾਰੀਆਂ ਮੌਜੂਦਾ ਸੁਵਿਧਾਵਾਂ (ਸੀਟੀ/ਪੀਟੀ) ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਅਤੇ ਰੱਖ-ਰਖਾਅ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹਰ ਵੇਲੇ ਕਾਰਜਸ਼ੀਲ ਅਤੇ ਜਨਤਾ ਲਈ ਪਹੁੰਚਯੋਗ ਰੱਖਿਆ ਜਾਵੇ।
ਉਨ੍ਹਾਂ ਨੇ ਆਗਾਮੀ 15 ਦਿਨਾਂ ‘ਸਵੱਛਤਾ ਹੀ ਸੇਵਾ 2026’ ਦੀਆਂ ਤਿਆਰੀਆਂ ਦੀ ਸਮੀਖਿਆ ਵੀ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਸਵੱਛਤਾ ਪੱਖਵਾੜੇ ਦੀ 15 ਦਿਨਾਂ ਮੁਹਿੰਮ ਦੀ ਹਰੇਕ ਪਹਿਲਕਦਮੀ ਵਿੱਚ ਨਾਗਰਿਕਾਂ ਨੂੰ ਸਰਗਰਮ ਰੂਪ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਾਗਰਿਕ ਹੀ ਸਵੱਛਤਾ ਦੇ ਅਸਲ ਰੱਖਿਅਕ ਹਨ; ਉਨ੍ਹਾਂ ਦੀ ਫੀਡਬੈਕ ਨੂੰ ਨਾ ਸਿਰਫ਼ ਸੁਣਿਆ ਜਾਣਾ ਚਾਹੀਦਾ ਹੈ ਸਗੋਂ ਉਸ ‘ਤੇ ਪੂਰੀ ਗੰਭੀਰਤਾ ਨਾਲ ਅਮਲ ਵੀ ਕੀਤਾ ਜਾਣਾ ਚਾਹੀਦਾ ਹੈ। ਮਾਣਯੋਗ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਾਰੀਆਂ ਪ੍ਰੋਸੈੱਸਿੰਗ ਸੁਵਿਧਾਵਾਂ, ਵੇਸਟ ਇਕੱਠਾ ਕਰਨ ਵਾਲੇ ਵਾਹਨਾਂ ਅਤੇ ਸਰਕਾਰੀ ਦਫ਼ਤਰਾਂ ਦੀ ਸਫ਼ਾਈ ਉਸੇ ਤਰ੍ਹਾਂ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਦੀਵਾਲੀ ਤੋਂ ਪਹਿਲਾਂ ਘਰਾਂ ਦੀ ਸਫ਼ਾਈ ਕੀਤੀ ਜਾਂਦੀ ਹੈ, ਤਾਂ ਜੋ ਸਵੱਛਤਾ ਨਾਲ ਜੁੜਿਆ ਹਰ ਪਹਿਲੂ ਵਚਨਬੱਧਤਾ ਨੂੰ ਦਰਸਾਵੇ।
ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦਰਮਿਆਨ ਆਪਸੀ ਸਹਿਯੋਗ ਦੀ ਵਕਾਲਤ ਕਰਦੇ ਹੋਏ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰਾਂ ਦੇ ਸਰਵੋਤਮ ਅਭਿਆਸਾਂ ਦਾ ਹਵਾਲਾ ਦਿੱਤਾ, ਜਿੱਥੇ ਵਾਹਨਾਂ ਨੂੰ ਟਰੈਕ ਕਰਨ, ਰੀਅਲ-ਟਾਈਮ ਡੇਟਾ ਪ੍ਰਾਪਤ ਕਰਨ ਅਤੇ ਸਮਾਰਟ ਹੱਲ ਕੱਢਣ ਲਈ ਏਆਈ (AI) ਅਤੇ ਡਿਜੀਟਲ ਟੂਲਜ਼ ਦੀ ਵਰਤੋਂ ਕੀਤੀ ਜਾਂਦੀ ਹੈ।
ਕੇਂਦਰੀ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਇੱਕ ਸੁਚਾਰੂ ਸ਼ਹਿਰ-ਦਰ-ਸ਼ਹਿਰ ਲਰਨਿੰਗ ਸਿਸਟਮ ਨੂੰ ਸੰਸਥਾਗਤ ਰੂਪ ਦਿੱਤਾ ਜਾਵੇ, ਜਿਸ ਨਾਲ ਪ੍ਰਕਿਰਿਆਵਾਂ, ਸੁਵਿਧਾਵਾਂ ਅਤੇ ਨਵੀਨਤਾਵਾਂ ਦੇ ਗਿਆਨ ਦਾ ਅਦਾਨ-ਪ੍ਰਦਾਨ ਸੰਭਵ ਹੋ ਸਕੇ। ਇਨ੍ਹਾ ਸਰਵੋਤਮ ਅਭਿਆਸਾਂ ਦਾ ਪ੍ਰਦਰਸ਼ਨ ਕਰਨ ਵਾਲੇ ਸ਼ਹਿਰਾਂ ਨੂੰ ਦੂਜੇ ਸ਼ਹਿਰਾਂ ਲਈ ਪਹੁੰਚਯੋਗ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਜਾ ਸਕੇ।
ਚੰਡੀਗੜ੍ਹ ਵਿੱਚ ਐੱਸਬੀਐੱਮ-ਯੂ 2.0 (SBM-U 2.0) ਦੇ ਤਹਿਤ ਹੋਈ ਪ੍ਰਗਤੀ ਤੋਂ ਸੰਤੁਸ਼ਟ ਹੋ ਕੇ ਮਾਣਯੋਗ ਮੰਤਰੀ ਨੇ ਦੁਹਰਾਇਆ ਕਿ ਸਵੱਛਤਾ ਹਾਸਲ ਕਰਨ ਤੋਂ ਇਲਾਵਾ, ਇਸ ਨੂੰ ਬਰਕਰਾਰ ਰੱਖਣਾ ਅਤੇ ਲਗਾਤਾਰ ਬਿਹਤਰ ਬਣਾਉਣਾ ਵੱਡੀ ਜ਼ਿੰਮੇਵਾਰੀ ਹੈ।
*********
ਐੱਸਕੇ/ਏਕੇ
(Release ID: 2304805)
ਵਿਜ਼ੀਟਰ ਕਾਊਂਟਰ : 7