ਭਾਰਤ ਚੋਣ ਕਮਿਸ਼ਨ
ਬੀਐਲਓਜ਼ ਭਾਰਤ ਦੇ ਲੋਕਤੰਤਰ ਦੇ ਬੁਨਿਆਦੀ ਥੰਮ੍ਹ ਹਨ: ਸੀਈਸੀ ਗਿਆਨੇਸ਼ ਕੁਮਾਰ
Posted On:
25 AUG 2026 4:53PM by PIB Chandigarh
1.ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਸ਼੍ਰੀ ਗਿਆਨੇਸ਼ ਕੁਮਾਰ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਦੇ ਬੂਥ ਲੈਵਲ ਅਫਸਰਾਂ (ਬੀਐਲਓ) ਦੇ ਨਾਲ ਗੱਲਬਾਤ ਕੀਤੀ। ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ 500 ਤੋਂ ਵੱਧ ਬੀਐੱਲਓਜ਼ ਅਤੇ 30 ਬੀਐਲਓ ਸੁਪਰਵਾਈਜ਼ਰਾਂ ਨੇ ਗੱਲਬਾਤ ਵਿੱਚ ਹਿੱਸਾ ਲਿਆ।
2.ਆਪਣੇ ਉਦਘਾਟਨੀ ਭਾਸ਼ਣ ਵਿੱਚ, ਮੁੱਖ ਚੋਣ ਕਮਿਸ਼ਨਰ (ਸੀਈਸੀ) ਸ਼੍ਰੀ ਗਿਆਨੇਸ਼ ਕੁਮਾਰ ਨੇ ਬੀਐੱਲਓਜ਼ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮੂਲ ਥੰਮ੍ਹ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੋਟਰ ਸੂਚੀਆਂ ਤਿਆਰ ਕਰਨ ਅਤੇ ਚੋਣਾਂ ਦਾ ਸੰਚਾਲਨ ਭਾਰਤ ਦੇ ਸੰਵਿਧਾਨ, ਕਾਨੂੰਨਾਂ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਕੀਤਾ ਜਾਂਦਾ ਹੈ।
3.ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬੀਐੱਲਓਜ਼ ਚੋਣ ਪ੍ਰਕਿਰਿਆਵਾਂ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਦਾ ਭੰਡਾਰ ਹਨ ਅਤੇ ਨਾਗਰਿਕਾਂ ਨਾਲ ਭਾਰਤ ਦੇ ਚੋਣ ਕਮਿਸ਼ਨ ਦਾ ਪਹਿਲਾ ਇੰਟਰਫੇਸ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਉੱਤਰ ਪ੍ਰਦੇਸ਼ ਦੇ ਬੀਐੱਲਓਜ਼ ਨੇ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਲਗਾਤਾਰ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
4. ਇਸ ਸਾਲ ਅਪ੍ਰੈਲ ਵਿੱਚ ਰਾਜ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੇ ਮੁਕੰਮਲ ਹੋਣ ਤੋਂ ਬਾਅਦ, ਉੱਤਰ ਪ੍ਰਦੇਸ਼ ਵਿੱਚ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਵਿੱਚ 13.39 ਕਰੋੜ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕੰਮ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ 5.82 ਲੱਖ ਤੋਂ ਵੱਧ ਬੂਥ ਲੈਵਲ ਏਜੰਟਾਂ (ਬੀਐਲਏਸ) ਦੁਆਰਾ ਸਮਕਾਲੀ ਆਡਿਟ ਦੇ ਨਾਲ 1.77 ਲੱਖ ਬੂਥ ਲੈਵਲ ਅਫਸਰਾਂ (ਬੀਐੱਲਓਜ਼) ਦੁਆਰਾ ਕੀਤਾ ਗਿਆ ਸੀ।
5. ਮੀਟਿੰਗ ਦੇ ਹਿੱਸੇ ਵਜੋਂ, ਬੀਐੱਲਓਜ਼ ਨੇ ਸੀਈਸੀ ਨਾਲ ਸਵਾਲ-ਜਵਾਬ ਸੈਸ਼ਨ ਵੀ ਕੀਤਾ। ਬੀਐੱਲਓਜ਼ ਨੂੰ ਗੱਲਬਾਤ ਰਾਹੀਂ ਸਿੱਧੇ ਤੌਰ 'ਤੇ ਆਪਣੇ ਸ਼ੰਕਿਆਂ ਨੂੰ ਸਪਸ਼ਟ ਕਰਨ ਦਾ ਮੌਕਾ ਮਿਲਿਆ।
**********
ਪੀਕੇ/ਜੀਡੀਐੱਚ/ਆਰਪੀ /ਬਲਜੀਤ ਸਿੰਘ
(Release ID: 2304955)
ਵਿਜ਼ੀਟਰ ਕਾਊਂਟਰ : 21