ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਦਾ ਓਣਮ ਦੀ ਪੂਰਵ ਸੰਧਿਆ ’ਤੇ ਸ਼ੁਭਕਾਮਨਾਵਾਂ ਦਾ ਸੰਦੇਸ਼
Posted On:
25 AUG 2026 6:33PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਓਣਮਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ:-
“ਓਣਮ ਦੇ ਸ਼ੁਭ ਮੌਕੇ ’ਤੇ, ਮੈਂ ਸਾਰੇ ਦੇਸ਼ ਵਾਸੀਆਂ ਖ਼ਾਸ ਕਰਕੇ ਕੇਰਲਮ ਦੇ ਲੋਕਾਂ ਅਤੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਕੇਰਲਮ ਦੇ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਇਹ ਤਿਉਹਾਰ ਨਵੀਂ ਫ਼ਸਲ ਦੇ ਆਉਣ ਦੀ ਖ਼ੁਸ਼ੀ ਵਿੱਚ ਕੁਦਰਤ ਪ੍ਰਤੀ ਧੰਨਵਾਦੀ ਭਾਵਨਾ ਪ੍ਰਗਟ ਕਰਨ ਦਾ ਮੌਕਾ ਹੈ। ਓਣਮ ਸਾਡੇ ਦੇਸ਼ ਦੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਡੀ ਵੰਨ-ਸੁਵੰਨਤਾ ਵਿੱਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ’ਤੇ ਕਿਸ਼ਤੀਆਂ ਦੀ ਦੌੜ, ਲੋਕ ਨਾਚ ਅਤੇ ਹੋਰ ਰਵਾਇਤੀ ਕਲਾਵਾਂ ਅਤੇ ਖੇਡਾਂ ਦੀ ਵਿਸ਼ੇਸ਼ ਮਹੱਤਤਾ ਹੁੰਦੀ ਹੈ। ਇਹ ਕੇਰਲਮ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਹਨ।
ਮੈਂ ਕਾਮਨਾ ਕਰਦੀ ਹਾਂ ਕਿ ਓਣਮ ਦਾ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀ, ਸ਼ਾਂਤੀ, ਚੰਗੀ ਸਿਹਤ ਅਤੇ ਖ਼ੁਸ਼ਹਾਲੀ ਲਿਆਵੇ ਅਤੇ ਸਾਰੇ ਦੇਸ਼ ਵਾਸੀਆਂ ਨੂੰ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇ।"
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2305346)
ਵਿਜ਼ੀਟਰ ਕਾਊਂਟਰ : 15