ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਦਾ ਈਦ-ਏ-ਮਿਲਾਦ-ਉਨ-ਨਬੀ ਦੀ ਪੂਰਵ ਸੰਧਿਆ ’ਤੇ ਸ਼ੁਭਕਾਮਨਾਵਾਂ ਦਾ ਸੰਦੇਸ਼
Posted On:
25 AUG 2026 6:16PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਏ-ਮਿਲਾਦ-ਉਨ-ਨਬੀ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
"ਈਦ-ਏ-ਮਿਲਾਦ-ਉਨ-ਨਬੀ ਦੇ ਸ਼ੁਭ ਮੌਕੇ ’ਤੇ ਮੈਂ, ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।"
ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਪੈਗ਼ੰਬਰ ਮੁਹੰਮਦ ਦੀਆਂ ਸਿੱਖਿਆਵਾਂ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਨੇਕੀ ਅਤੇ ਫ਼ਰਜ਼ ਦੀ ਭਾਵਨਾ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ।
ਆਓ, ਅਸੀਂ ਪੈਗ਼ੰਬਰ ਮੁਹੰਮਦ ਦੇ ਜੀਵਨ ਦੇ ਉੱਚ ਆਦਰਸ਼ਾਂ ਤੋਂ ਪ੍ਰੇਰਨਾ ਲਈਏ ਅਤੇ ਇੱਕ ਸਮਾਵੇਸ਼ੀ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਈਏ।”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2305347)
ਵਿਜ਼ੀਟਰ ਕਾਊਂਟਰ : 12