ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
Posted On:
02 SEP 2026 7:46PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਐਕਸ ਉੱਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝਾ ਕੀਤਾ:
“ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”
**********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2306142)
ਵਿਜ਼ੀਟਰ ਕਾਊਂਟਰ : 4