ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗੁਜਰਾਤੀ ਸੰਗੀਤਕਾਰ ਸ਼੍ਰੀ ਗੌਰਾਂਗ ਵਿਆਸ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਗੁਜਰਾਤੀ ਸੰਗੀਤ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਯਾਦ ਕੀਤਾ

Posted On: 03 SEP 2026 12:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤੀ ਸੰਗੀਤ ਦੇ ਪ੍ਰਸਿੱਧ ਸੰਗੀਤਕਾਰ ਸ਼੍ਰੀ ਗੌਰਾਂਗ ਵਿਆਸ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਗੌਰੰਗ ਵਿਆਸ ਨੇ ਆਪਣੇ ਪਿਤਾ ਅਵਿਨਾਸ਼ ਵਿਆਸ ਦੀ ਖ਼ੁਸ਼ਹਾਲ ਸੰਗੀਤਕ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਗੁਜਰਾਤੀ ਸੰਗੀਤ ਦੇ ਖੇਤਰ ਵਿੱਚ ਇੱਕ ਵਿਲੱਖਣ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਗੁਜਰਾਤ ਨੇ ਇੱਕ ਪ੍ਰਤਿਭਾਸ਼ਾਲੀ ਸੰਗੀਤਕਾਰ ਨੂੰ ਗੁਆ ਦਿੱਤਾ ਹੈ ਅਤੇ ਗੁਜਰਾਤੀ ਸੰਗੀਤ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਦੁਖੀ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

"ગુજરાતી સંગીતજગતના જાણીતા સંગીતકાર શ્રી ગૌરાંગ વ્યાસના અવસાનથી અત્યંત દુઃખ થયું.

પિતા અવિનાશ વ્યાસની સમૃદ્ધ સંગીત પરંપરાને આગળ ધપાવી તેમણે ગુજરાતી સંગીતના ક્ષેત્રમાં પોતાનું આગવું સ્થાન બનાવ્યું હતું. તેમના અવસાનથી ગુજરાતે એક પ્રતિભાશાળી સર્જકને ગુમાવ્યાની લાગણી થાય છે. ગુજરાતી સંગીતક્ષેત્રે તેમનું અમૂલ્ય યોગદાન હંમેશાં યાદ રહેશે.

સદ્ગતના આત્માની શાંતિ માટે પ્રાર્થના તથા શોકગ્રસ્ત પરિવારજનો અને તેમના વિશાળ ચાહકવર્ગને સાંત્વના…

ૐ શાંતિ…!!"

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2306345) ਵਿਜ਼ੀਟਰ ਕਾਊਂਟਰ : 3