ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ਵਾਸੀਆਂ ਨੂੰ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
ਗ੍ਰਹਿ ਮੰਤਰੀ ਨੇ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦੇ ਮੌਕੇ ‘ਤੇ ਨਵੀਂ ਦਿੱਲੀ ਦੇ ਬਿਰਲਾ ਮੰਦਿਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਦਰਸ਼ਨ-ਪੂਜਨ ਕੀਤੇ ਅਤੇ ਸਾਰੇ ਦੇਸ਼ਵਾਸੀਆਂ ਦੀ ਸੁੱਖ, ਸ਼ਾਂਤੀ ਅਤੇ ਉੱਨਤੀ ਦੀ ਕਾਮਨਾ ਕੀਤੀ।
ਪੂਰਾ ਦੇਸ਼ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾ ਰਿਹਾ ਹੈ
ਧਰਮ, ਨੀਤੀ ਅਤੇ ਲੋਕ-ਭਲਾਈ ਦੇ ਪ੍ਰਤੀਕ ਯੋਗੇਸ਼ਵਰ ਭਗਵਾਨ ਸ਼੍ਰੀ ਕ੍ਰਿਸ਼ਨ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ
Posted On:
04 SEP 2026 8:54PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਦੇਸ਼ ਵਾਸੀਆਂ ਨੂੰ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਗ੍ਰਹਿ ਮੰਤਰੀ ਨੇ ਇਸ ਮੌਕੇ ‘ਤੇ ਨਵੀਂ ਦਿੱਲੀ ਦੇ ਬਿਰਲਾ ਮੰਦਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਦਰਸ਼ਨ-ਪੂਜਨ ਕਰਕੇ ਸਾਰੇ (ਸਮੂਹ) ਦੇਸ਼ ਵਾਸੀਆਂ ਦੀ ਸੁੱਖ, ਸ਼ਾਂਤੀ ਅਤੇ ਉੱਨਤੀ ਦੀ ਕਾਮਨਾ ਕੀਤੀ।

ਗ੍ਰਹਿ ਮੰਤਰੀ ਨੇ X ‘ਤੇ ਕੀਤੀ ਇੱਕ ਪੋਸਟ ਵਿੱਚ ਕਿਹਾ, “ ਸਾਰੇ ਦੇਸ਼ ਵਾਸੀਆਂ ਨੂੰ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਧਰਮ, ਨੀਤੀ ਅਤੇ ਲੋਕ-ਭਲਾਈ ਦੇ ਪ੍ਰਤੀਕ ਯੋਗੇਸ਼ਵਰ ਭਗਵਾਨ ਸ਼੍ਰੀ ਕ੍ਰਿਸ਼ਨ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ। ਜੈ ਸ਼੍ਰੀ ਕ੍ਰਿਸ਼ਨ।”


ਇੱਕ ਹੋਰ ਪੋਸਟ ਵਿੱਚ ਗ੍ਰਹਿ ਮੰਤਰੀ ਨੇ ਕਿਹਾ, “ਜੈ ਸ਼੍ਰੀ ਕ੍ਰਿਸ਼ਨ! ਪੂਰਾ ਦੇਸ਼ ‘ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ’ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾ ਰਿਹਾ ਹੈ। ਅੱਜ ਇਸ ਸ਼ੁਭ ਮੌਕੇ ‘ਤੇ ਨਵੀਂ ਦਿੱਲੀ ਦੇ ਬਿਰਲਾ ਮੰਦਿਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਦਰਸ਼ਨ-ਪੂਜਨ ਕਰਕੇ ਸਾਰੇ ਦੇਸ਼ਵਾਸੀਆਂ ਦੀ ਸੁੱਖ, ਸ਼ਾਂਤੀ ਅਤੇ ਉੱਨਤੀ ਦੀ ਕਾਮਨਾ ਕੀਤੀ।”
********************
ਆਰਕੇ/ਆਰਆਰ/ਪੀਆਰ/ਪੀਐੱਸ /ਏਕੇ
(Release ID: 2306960)
ਵਿਜ਼ੀਟਰ ਕਾਊਂਟਰ : 2