ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਵੱਲੋਂ ਇਟਲੀ ਦੀ ਪੀਐੱਮ ਜਿਓਰਜੀਆ ਮੇਲੋਨੀ ਨੂੰ ਇਟਲੀ ਯੁੱਧ ਉਪਰੰਤ ਇਤਿਹਾਸ ਵਿੱਚ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੀ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ
Posted On:
04 SEP 2026 1:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੀ ਪ੍ਰਧਾਨ ਮੰਤਰੀ ਜਿਓਰਜੀਆ ਮੇਲੋਨੀ ਨੂੰ ਇਟਲੀ ਯੁੱਧ ਉਪਰੰਤ ਇਤਿਹਾਸ ਵਿੱਚ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੀ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਇਟਲੀ ਦੇ ਲੋਕਾਂ ਦੇ ਉਨ੍ਹਾਂ ਦੀ ਅਗਵਾਈ ’ਤੇ ਭਰੋਸੇ ਅਤੇ ਵਿਸ਼ਵਾਸ ਦਾ ਅਕਸ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਦੋਸਤੀ ਨੇ ਭਾਰਤ-ਇਟਲੀ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਖ਼ੁਸ਼ਹਾਲ ਭਵਿੱਖ ਬਣਾਉਣ ਵਾਸਤੇ ਆਪਣੇ ਨੇੜਲੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਨ। ਉਨ੍ਹਾਂ ਨੇ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਮੇਰੀ ਦੋਸਤ ਪੀਐੱਮ ਮੇਲੋਨੀ ਨੂੰ ਇਟਲੀ ਯੁੱਧ ਉਪਰੰਤ ਇਤਿਹਾਸ ਵਿੱਚ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੀ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ। ਇਹ ਪ੍ਰਾਪਤੀ ਇਟਲੀ ਦੇ ਲੋਕਾਂ ਦੇ ਉਨ੍ਹਾਂ ਦੀ ਅਗਵਾਈ ’ਤੇ ਭਰੋਸੇ ਅਤੇ ਵਿਸ਼ਵਾਸ ਦਾ ਅਕਸ ਹੈ।
ਉਨ੍ਹਾਂ ਦੀ ਦੋਸਤੀ ਨੇ ਭਾਰਤ-ਇਟਲੀ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਮੈਂ ਸਾਡੇ ਦੇਸ਼ਾਂ ਦੇ ਲੋਕਾਂ ਲਈ ਖ਼ੁਸ਼ਹਾਲ ਭਵਿੱਖ ਬਣਾਉਣ ਵਾਸਤੇ ਆਪਣਾ ਨੇੜਲਾ ਸਹਿਯੋਗ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।
ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਲਈ ਮੇਰੀਆਂ ਸ਼ੁਭਕਾਮਨਾਵਾਂ।
@GiorgiaMeloni”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2307056)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam