ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਵੱਡੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ


ਪ੍ਰਧਾਨ ਮੰਤਰੀ ਨੇ ਡਾਕਟਰ ਐੱਸ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 05 SEP 2026 10:49AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਕਿ ਅਧਿਆਪਕ ਦਿਵਸ ਸਮਾਜ ਵਿੱਚ ਅਧਿਆਪਕਾਂ ਦੇ ਵੱਡੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਡਾਕਟਰ ਐੱਸ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਵੀ ਦਿਨ ਹੈ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਬੀਤੇ ਕੱਲ੍ਹ 7, ਲੋਕ ਕਲਿਆਣ ਮਾਰਗ (ਐੱਲਕੇਐੱਮ) ਵਿੱਚ ਸੱਦੇ ਗਏ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਹੋਈ ਗੱਲਬਾਤ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“#TeachersDay ਸਾਡੇ ਸਮਾਜ ਵਿੱਚ ਅਧਿਆਪਕਾਂ ਦੇ ਵੱਡੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਦਿਨ ਹੈ। ਇਹ ਡਾਕਟਰ ਐੱਸ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਦਿਨ ਵੀ ਹੈ।

ਬੀਤੇ ਕੱਲ੍ਹ ਜਦੋਂ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨੂੰ 7, ਐੱਲਕੇਐੱਮ ਵਿੱਚ ਸੱਦਿਆ ਗਿਆ, ਤਾਂ ਇੱਥੇ ਇਹ ਕੁਝ ਹੋਇਆ...”

 

************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2307057) ਵਿਜ਼ੀਟਰ ਕਾਊਂਟਰ : 19