ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
Posted On:
06 SEP 2026 8:24PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਹੋਏ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਧਿਕਾਰੀ ਹਾਦਸੇ ਵਾਲੀ ਥਾਂ ’ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਹਾਦਸੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਜਾਣਕਾਰੀ ਦਿੱਤੀ:
“ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਡਿੱਗਣ ਦਾ ਹਾਦਸਾ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਹਾਦਸੇ ਵਾਲੀ ਥਾਂ ’ਤੇ ਕੰਮ ਕਰ ਰਹੇ ਹਨ ਅਤੇ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਹੇ ਹਨ: PM @narendramodi ”
***
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2307435)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Telugu
,
Kannada
,
Malayalam