ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਸ਼ਣ ਪਹਿਲਕਦਮੀਆਂ ਅਤੇ ਆਂਗਣਵਾੜੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਨਾਲ ਸਬੰਧਿਤ ਇੱਕ ਲੇਖ ਸਾਂਝਾ ਕੀਤਾ
Posted On:
08 SEP 2026 12:45PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਮਾਤਰੂ ਵੰਦਨਾ ਯੋਜਨਾ ਅਤੇ ਪੋਸ਼ਣ ਮਾਹ ਦੇ 10 ਸਾਲ ਪੂਰੇ ਹੋਣ ’ਤੇ ਲਿਖਿਆ ਗਿਆ ਇਹ ਲੇਖ ਆਂਗਣਵਾੜੀ ਪ੍ਰਣਾਲੀ ਨੂੰ ਇੱਕ ਜਨ ਅੰਦੋਲਨ ਬਣਾਉਣ ਦੇ ਸੰਦੇਸ਼ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ। ਇਹ ਉਜਾਗਰ ਕਰਦਾ ਹੈ ਕਿ ਡੀਬੀਟੀ, ਸਮਾਜਿਕ ਔਡਿਟ ਅਤੇ ਪੌਸ਼ਟਿਕ ਭੋਜਨ ਬੱਚਿਆਂ, ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਕਿਸ ਤਰ੍ਹਾਂ ਮਦਦ ਕਰ ਰਹੇ ਹਨ। ਲੇਖ ਵਿੱਚ ਦੱਸਿਆ ਗਿਆ ਹੈ ਕਿ "ਹਮਾਰੀ ਆਂਗਣਵਾੜੀ, ਹਮਾਰੀ ਜ਼ਿੰਮੇਵਾਰੀ" ਦੇ ਦ੍ਰਿਸ਼ਟੀਕੋਣ ਤੋਂ ਨਿਰਦੇਸ਼ਿਤ ਇਹ ਯਤਨ ਕੁਪੋਸ਼ਣ ਮੁਕਤ ਅਤੇ ਵਿਕਸਤ ਭਾਰਤ ਦੀ ਦਿਸ਼ਾ ਵਿੱਚ ਰਾਹ ਪੱਧਰਾ ਕਰ ਰਹੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
"ਮਾਤਰੂ ਵੰਦਨਾ ਯੋਜਨਾ ਦੇ 10 ਸਾਲ ਅਤੇ ਪੋਸ਼ਣ ਮਾਹ ’ਤੇ, ਕੇਂਦਰੀ ਮੰਤਰੀ ਸ਼੍ਰੀਮਤੀ @Annapurna4BJP ਜੀ ਦਾ ਇਹ ਲੇਖ ਆਂਗਣਵਾੜੀ ਪ੍ਰਣਾਲੀ ਨੂੰ ਜਨ-ਅੰਦੋਲਨ ਬਣਾਉਣ ਦਾ ਸੰਦੇਸ਼ ਦਿੰਦਾ ਹੈ। ਉਹ ਉਜਾਗਰ ਕਰਦੇ ਹਨ ਕਿ ਕਿਵੇਂ ਡੀਬੀਟੀ, ਸੋਸ਼ਲ ਔਡਿਟ ਅਤੇ ਪੌਸ਼ਟਿਕ ਭੋਜਨ ਨਾਲ ਬੱਚਿਆਂ, ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਸਹਾਰਾ ਮਿਲ ਰਿਹਾ ਹੈ। ਇਹ ਯਤਨ 'ਹਮਾਰੀ ਆਂਗਣਵਾੜੀ, ਹਮਾਰੀ ਜ਼ਿੰਮੇਵਾਰੀ' ਦੇ ਦ੍ਰਿਸ਼ਟੀਕੋਣ ਤੋਂ ਕੁਪੋਸ਼ਣ-ਮੁਕਤ ਅਤੇ ਵਿਕਸਤ ਭਾਰਤ ਦੇ ਨਿਰਮਾਣ ਦਾ ਰਾਹ ਪੱਧਰਾ ਕਰ ਰਿਹਾ ਹੈ।"
*********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2307851)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam