ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਰਮਨੀ ਦੇ ਚਾਂਸਲਰ ਵੱਲੋਂ ਟੈਲੀਫ਼ੋਨ ਕਾਲ


ਦੋਵੇਂ ਆਗੂਆਂ ਨੇ ਦੁਵੱਲੇ ਸਹਿਯੋਗ ਦੇ ਪ੍ਰਮੁੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ

ਉਨ੍ਹਾਂ ਨੇ ਆਪਸੀ ਹਿੱਤਾਂ ਨਾਲ ਸਬੰਧਿਤ ਖੇਤਰੀ ਅਤੇ ਆਲਮੀ ਪੱਧਰੀ ਮੁੱਦਿਆਂ ’ਤੇ ਵੀ ਚਰਚਾ ਕੀਤੀ

Posted On: 10 SEP 2026 6:27PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸੰਘੀ ਗਣਰਾਜ ਜਰਮਨੀ ਦੇ ਚਾਂਸਲਰ ਮਹਾਮਹਿਮ ਫ੍ਰੀਡਰਿਕ ਮਰਜ਼ ਦੀ ਟੈਲੀਫ਼ੋਨ ਕਾਲ ਆਈ।

ਇਸ ਸਾਲ ਭਾਰਤ ਅਤੇ ਜਰਮਨੀ ਵੱਲੋਂ ਕੂਟਨੀਤਕ ਸਬੰਧਾਂ ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਚਾਂਸਲਰ ਮਰਜ਼ ਨੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਦੋਵੇਂ ਆਗੂਆਂ ਨੇ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਨਿਰੰਤਰ ਗਤੀ ਨੂੰ ਨੋਟ ਕੀਤਾ ਅਤੇ ਵਪਾਰ ਤੇ ਨਿਵੇਸ਼, ਉੱਨਤ ਤਕਨਾਲੋਜੀਆਂ, ਸਵੱਛ ਊਰਜਾ, ਰੱਖਿਆ, ਸਿੱਖਿਆ ਅਤੇ ਹੁਨਰ ਗਤੀਸ਼ੀਲਤਾ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਦੋਵੇਂ ਆਗੂਆਂ ਨੇ ਆਪਸੀ ਹਿੱਤਾਂ ਨਾਲ ਸਬੰਧਿਤ ਖੇਤਰੀ ਅਤੇ ਆਲਮੀ ਪੱਧਰੀ ਘਟਨਾਕ੍ਰਮਾਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਨੇੜਿਓਂ ਕੰਮ ਜਾਰੀ ਰੱਖਣ ’ਤੇ ਸਹਿਮਤੀ ਪ੍ਰਗਟਾਈ।

**************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2309021) ਵਿਜ਼ੀਟਰ ਕਾਊਂਟਰ : 9