ਜਲ ਸ਼ਕਤੀ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ-ਸੁਰਜੀਤੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਰੁਕਾਵਟਾਂ ਨੂੰ ਦੂਰ ਕਰਨ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ ਗਿਆ
Posted On:
10 SEP 2026 7:36PM by PIB Chandigarh
ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਅੱਜ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ-ਸੁਰਜੀਤੀ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਵਿਭਾਗ ਅਤੇ ਉਨ੍ਹਾਂ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਪ੍ਰੋਜੈਕਟਾਂ, ਪ੍ਰੋਗਰਾਮਾਂ, ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਸਮੁੱਚੀ ਪ੍ਰਗਤੀ ਦਾ ਮੁਲਾਂਕਣ ਕਰਨਾ ਸੀ।
ਮੀਟਿੰਗ ਦੌਰਾਨ, ਨੈਸ਼ਨਲ ਮਿਸ਼ਨ ਫੋਰ ਕਲੀਨ ਗੰਗਾ (NMCG), ਕੇਂਦਰੀ ਜਲ ਕਮਿਸ਼ਨ (CWC), ਕੇਂਦਰੀ ਭੂ-ਜਲ ਬੋਰਡ (CGWB) ਅਤੇ ਰਾਜ ਪ੍ਰੋਜੈਕਟਾਂ (SPR) ਨੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਅਤੇ ਗਤੀਵਿਧੀਆਂ ਬਾਰੇ ਵਿਸਤ੍ਰਿਤ ਪੇਸ਼ਕਾਰੀਆਂ ਦਿੱਤੀਆਂ।
ਚਰਚਾ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ, ਲਾਗੂ ਕਰਨ ਸਬੰਧੀ ਚੁਣੌਤੀਆਂ, ਕੰਮ ਦੀ ਗੁਣਵੱਤਾ ਅਤੇ ਉਨ੍ਹਾਂ ਦੀ ਗਤੀ ਅਤੇ ਪ੍ਰਭਾਵਸ਼ੀਲਤਾ ਵਿੱਚ ਸੁਧਾਰ ਲਈ ਲੋੜੀਂਦੇ ਉਪਾਵਾਂ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ। ਤੁਰੰਤ ਲਾਗੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ, ਕੇਂਦਰੀ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੀ ਪ੍ਰਗਤੀ ਵਿੱਚ ਰੁਕਾਵਟ ਪਾਉਣ ਵਾਲੇ ਮੁੱਦਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਸਮਾਧਾਨ ਕੀਤਾ ਜਾਵੇ ਤਾਂ ਜੋ ਪ੍ਰੋਜੈਕਟਾਂ ਦਾ ਸਮੇਂ ‘ਤੇ ਪੂਰਾ ਹੋਣਾ ਯਕੀਨੀ ਬਣਾਇਆ ਜਾ ਸਕੇ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਦਾ ਸਮੇਂ ‘ਤੇ ਪੂਰਾ ਹੋਣਾ ਨਾ ਸਿਰਫ ਲਾਗਤ ਵਾਧੇ ਤੋਂ ਬਚਾਏਗਾ ਸਗੋਂ ਜਨਤਾ ਨੂੰ ਸਮੇਂ ‘ਤੇ ਸੰਭਾਵਿਤ ਲਾਭ ਵੀ ਪ੍ਰਦਾਨ ਕਰੇਗਾ।
ਕੇਂਦਰੀ ਮੰਤਰੀ ਨੇ ਪ੍ਰੋਜੈਕਟ ਲਾਗੂ ਕਰਨ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਭਾਗ ਅਤੇ ਉਸ ਦੇ ਵਿਭਾਗਾਂ ਅਤੇ ਸੰਗਠਨਾਂ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਨੂੰ ਸੁਚਾਰੂ ਬਣਾਉਣ ‘ਤੇ ਜ਼ੋਰ ਦਿੱਤਾ, ਤਾਂ ਜੋ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਤਿਆਰ ਕੀਤੀ ਜਾ ਸਕੇ। ਉਨ੍ਹਾਂ ਨੇ ਜਲ ਵਿਗਿਆਨ ਆਧੁਨਿਕੀਕਰਣ, ਡੀਪੀਆਰ ਤਿਆਰ ਕਰਨ, ਹੜ੍ਹ ਦੀ ਭਵਿੱਖਬਾਣੀ ਅਤੇ ਧਰਤੀ ਹੇਠਲੇ ਪਾਣੀ ਆਦਿ ਲਈ ਆਧੁਨਿਕ ਤਕਨਾਲੋਜੀ ਦੀ ਵਰਚੋਂ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਨੇ ਕੇਂਦਰ ਅਤੇ ਰਾਜਾਂ ਵਿੱਚ ਮਜ਼ਬੂਤ ਤਾਲਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਅਤੇ ਲੰਬਿਤ ਮੁੱਦਿਆਂ ਦੇ ਸਮਾਧਾਨ ਨੂੰ ਅਸਾਨ ਬਣਾਉਣ ਅਤੇ ਪ੍ਰੋਜੈਕਟਾਂ ਦੇ ਸੁਚਾਰੂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਡੂੰਘੇ ਸਹਿਯੋਗ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਬੰਧਿਤ ਵਿਭਾਗਾਂ ਅਤੇ ਸੰਗਠਨਾਂ ਦੇ ਪ੍ਰਮੁੱਖਾ ਨਾਲ ਸਮੀਖਿਆ ਦੌਰਾਨ ਲਏ ਗਏ ਫੈਸਲਿਆਂ ‘ਤੇ ਪ੍ਰਭਾਵਸ਼ਾਲੀ ਅਗਲੇਰੀ ਕਾਰਵਾਈ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਲੋੜੀਂਦੇ ਨਤੀਜੇ ਪ੍ਰਾਪਤ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਲਾਗੂ ਕਰਨ ਦੀ ਸਖ਼ਤ ਨਿਗਰਾਨੀ ਬਣਾਏ ਰੱਖਣ ਦਾ ਸੱਦਾ ਦਿੱਤਾ।



****
ਐੱਨਡੀ/ਐੱਚਐੱਮ/ਐੱਸਜੇ
(Release ID: 2309084)
ਵਿਜ਼ੀਟਰ ਕਾਊਂਟਰ : 12