ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਚਾਰਿਆ ਵਿਨੋਬਾ ਭਾਵੇ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
Posted On:
11 SEP 2026 2:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਚਾਰਿਆ ਵਿਨੋਬਾ ਭਾਵੇ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਚਾਰਿਆ ਵਿਨੋਬਾ ਭਾਵੇ ਦਾ ਪ੍ਰੇਰਣਾਦਾਇਕ ਸੱਦਾ ‘ਜੈ ਜਗਤ’ ਹਰ ਹੱਦ ਤੋਂ ਪਾਰ ਹੋ ਕੇ ਸਮੁੱਚੀ ਮਨੁੱਖਤਾ ਨੂੰ ਸਰਵਉੱਚ ਸਥਾਨ ਦਿੰਦਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ ਵੱਖ-ਵੱਖ ਯਤਨਾਂ ਰਾਹੀਂ ਆਚਾਰਿਆ ਵਿਨੋਬਾ ਭਾਵੇ ਨੇ ਸਾਰਿਆਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੰਮ ਕੀਤਾ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਬਰਾਬਰੀ, ਸਨਮਾਨ ਅਤੇ ਸੇਵਾ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੇ ਸਮਾਜ ਦੇ ਸਭ ਤੋਂ ਵੱਧ ਹਾਸ਼ੀਏ ’ਤੇ ਰਹਿੰਦੇ ਲੋਕਾਂ ਨੂੰ ਤਾਕਤ ਦਿੱਤੀ।
ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ;
“ਆਚਾਰਿਆ ਵਿਨੋਬਾ ਭਾਵੇ ਨੂੰ ਜਯੰਤੀ ’ਤੇ ਸ਼ਰਧਾਂਜਲੀ।
ਉਨ੍ਹਾਂ ਦਾ ਪ੍ਰੇਰਣਾਦਾਇਕ ਸੱਦਾ ‘ਜੈ ਜਗਤ’ ਹਰ ਹੱਦ ਤੋਂ ਪਾਰ ਹੋ ਕੇ ਸਮੁੱਚੀ ਮਨੁੱਖਤਾ ਨੂੰ ਸਰਵਉੱਚ ਸਥਾਨ ਦਿੰਦਾ ਹੈ।
ਆਪਣੇ ਵੱਖ-ਵੱਖ ਯਤਨਾਂ ਰਾਹੀਂ, ਉਨ੍ਹਾਂ ਨੇ ਸਾਰਿਆਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੰਮ ਕੀਤਾ।
ਬਰਾਬਰੀ, ਸਨਮਾਨ ਅਤੇ ਸੇਵਾ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੇ ਸਮਾਜ ਦੇ ਸਭ ਤੋਂ ਵੱਧ ਹਾਸ਼ੀਏ ’ਤੇ ਰਹਿੰਦੇ ਲੋਕਾਂ ਨੂੰ ਤਾਕਤ ਦਿੱਤੀ।”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2309394)
ਵਿਜ਼ੀਟਰ ਕਾਊਂਟਰ : 10
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam