ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਨਾਲ ਮੁਲਾਕਾਤ ਕੀਤੀ

Posted On: 11 SEP 2026 9:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਮਿਸਟਰ ਐਂਟੋਨੀਓ ਗੁਟੇਰੇਸ ਨਾਲ ਮੁਲਾਕਾਤ ਕੀਤੀ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਮਿਸਟਰ ਗੁਟੇਰੇਸ ਨੇ ਚੌਥੀ ਵਾਰ ਬ੍ਰਿਕਸ ਦੀ ਪ੍ਰਧਾਨਗੀ ਲਈ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਵਧਾਈ ਦਿੱਤੀ। ਦੋਵਾਂ ਆਗੂਆਂ ਨੇ ਬਹੁ-ਧਰੁਵੀਕਰਨ ਦੀ ਮਹੱਤਤਾ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸਮੇਤ ਬਹੁਪੱਖੀ ਸੰਸਥਾਵਾਂ ਵਿੱਚ ਸੁਧਾਰ ਦੀ ਲੋੜ ਨੂੰ ਉਜਾਗਰ ਕੀਤਾ, ਤਾਂ ਜੋ ਇਹ ਸੰਸਥਾਵਾਂ ਮੌਜੂਦਾ ਹਕੀਕਤਾਂ ਨੂੰ ਦਰਸਾ ਸਕਣ।

ਉਨ੍ਹਾਂ ਨੇ ਚੱਲ ਰਹੇ ਸੰਘਰਸ਼ਾਂ ਅਤੇ ਮੁਕਤ ਜਹਾਜ਼ਰਾਨੀ, ਟਿਕਾਊ ਵਿਕਾਸ, ਮਨੁੱਖ-ਕੇਂਦਰਿਤ ਮਸਨੂਈ ਬੁੱਧੀ, ਅਖੁੱਟ ਊਰਜਾ ਵਿੱਚ ਤਰੱਕੀ ਅਤੇ ਆਲਮੀ ਖੁਰਾਕ ਸੁਰੱਖਿਆ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਮਿਸਟਰ ਗੁਟੇਰੇਸ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਬਾਕੀ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

*********

ਐੱਮਜੇਪੀਐੱਸ/ਐੱਸਐੱਸ/ਐੱਸਟੀ 


(Release ID: 2309398) ਵਿਜ਼ੀਟਰ ਕਾਊਂਟਰ : 3