ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਕੇਂਦਰੀ ਵਾਤਾਵਰਣ ਮੰਤਰੀ ਨੇ ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ 'ਤੇ ਜਨਤਕ ਭਾਗੀਦਾਰੀ ਦਾ ਸੱਦਾ ਦਿੱਤਾ
ਪਹਿਲੀ ਵਾਰ ਆਯੋਜਿਤ ਇੱਕ ਵਿਲੱਖਣ ਸੰਵਾਦ ਵਿੱਚ, 63 ਐੱਨਸੀਆਰ ਸ਼ਹਿਰਾਂ ਦੇ ਮੇਅਰ ਅਤੇ ਸਥਾਨਕ ਸੰਸਥਾਵਾਂ ਦੇ ਪ੍ਰਤੀਨਿਧੀ ਇਕੱਠੇ ਹੋਏ ਅਤੇ ਸਾਫ਼ ਹਵਾ ਲਈ ਪ੍ਰਣ ਲਿਆ
ਹਵਾ ਪ੍ਰਦੂਸ਼ਣ ਨਿਯੰਤਰਣ ਅਤੇ ਪ੍ਰਭਾਵਸ਼ਾਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਿਗਿਆਨਕ ਅਤੇ ਡੇਟਾ-ਅਧਾਰਿਤ ਪਹੁੰਚਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਰੂਰੀ ; ਜਨਤਕ ਪ੍ਰਤੀਨਿਧੀ ਲੀਡਰਸ਼ਿਪ ਦੀ ਭੂਮਿਕਾ ਨਿਭਾਉਣ: ਸ਼੍ਰੀ ਭੂਪੇਂਦਰ ਯਾਦਵ
Posted On:
07 SEP 2026 7:08PM by PIB Chandigarh
ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਅੱਜ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ ) ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ 'ਤੇ ਵਿਆਪਕ ਜਨਤਕ ਭਾਗੀਦਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਮੇਅਰਾਂ ਅਤੇ ਪ੍ਰਤੀਨਿਧੀਆਂ ਨੂੰ ਸਾਫ਼ ਹਵਾ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਸੰਵਾਦ ਵਿੱਚ ਐੱਨਸੀਆਰ ਦੇ 63 ਸ਼ਹਿਰਾਂ ਦੇ ਮੇਅਰਾਂ ਅਤੇ ਸਥਾਨਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਹ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਮੰਤਰਾਲੇ ਦੁਆਰਾ ਚੁਣੇ ਹੋਏ ਸਥਾਨਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਆਯੋਜਿਤ ਇਸ ਤਰ੍ਹਾਂ ਦੇ ਵੱਡੇ ਪੈਮਾਨੇ ‘ਤੇ ਸੰਵਾਦ ਦਾ ਪਹਿਲਾ ਮੌਕਾ ਹੈ।

ਸ਼੍ਰੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਹਵਾ ਪ੍ਰਦੂਸ਼ਣ ਕੰਟਰੋਲ ਲਈ ਇੱਕ ਵਿਗਿਆਨਕ ਅਤੇ ਡੇਟਾ-ਅਧਾਰਿਤ ਦ੍ਰਿਸ਼ਟੀਕੋਣ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ, ਜਿਸ ਵਿੱਚ ਜਨਤਕ ਪ੍ਰਤੀਨਿਧੀਆਂ ਨੂੰ ਜ਼ਮੀਨੀ ਪੱਧਰ 'ਤੇ ਕਾਰਜ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਮੇਅਰਾਂ ਅਤੇ ਸਥਾਨਕ ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਕਿ ਉਹ ਉਦਾਹਰਣ ਪੇਸ਼ ਕਰਕੇ ਅਗਵਾਈ ਕਰਨ ਅਤੇ ਨਾਗਰਿਕਾਂ ਨੂੰ ਗੈਰ ਜ਼ਰੂਰੀ ਪ੍ਰਦੂਸ਼ਣ ਨੂੰ ਰੋਕਣ ਅਤੇ ਇੱਕ ਸਾਫ਼ ਅਤੇ ਸਿਹਤਮੰਦ ਸ਼ਹਿਰੀ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਪਹਿਲੇ ਜਵਾਬਦੇਹ ਹਨ ਅਤੇ ਮਾਰਗਦਰਸ਼ਨ ਦੇ ਨਾਲ ਕੀਤੇ ਗਏ ਯਤਨਾਂ ਨਾਲ, ਵਿਆਪਕ ਤਬਦੀਲੀ ਲਿਆ ਸਕਦੀਆਂ ਹਨ। ਇਸ ਲਈ, ਇਸ ਮੁੱਦੇ 'ਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਸ਼ਹਿਰੀ ਖੇਤਰਾਂ ਦੇ ਤੇਜ਼ੀ ਨਾਲ ਵਿਸਤਾਰ ਅਤੇ ਇਸ ਦੇ ਨਤੀਜੇ ਵਜੋਂ ਪੈਦਾ ਹੋਈ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਨੂੰ ਉਜਾਗਰ ਕਰਦੇ ਹੋਏ, ਮੰਤਰੀ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2026 ਅਤੇ ਨਿਰਮਾਣ ਅਤੇ ਢਾਹੁਣ (C&D) ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2025 ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਨਤਕ ਪ੍ਰਤੀਨਿਧੀਆਂ ਨੂੰ ਹਵਾ ਪ੍ਰਦੂਸ਼ਣ ਨਿਯੰਤਰਣ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਸਥਾਨਕ ਸੰਸਥਾਵਾਂ ਦੀਆਂ ਸ਼ਕਤੀਆਂ ਅਤੇ ਜ਼ਿੰਮੇਵਾਰੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਨਾਗਰਿਕਾਂ ਲਈ ਇੱਕ ਉਦਾਹਰਣ ਪੇਸ਼ ਕਰਨ ਲਈ ਪਹਿਲਾਂ ਸਕਾਰਾਤਮਕ ਕਦਮ ਚੁੱਕਣ ਦਾ ਸੱਦਾ ਦਿੱਤਾ।
ਸ਼੍ਰੀ ਯਾਦਵ ਨੇ ਸਥਾਨਕ ਸੰਸਥਾਵਾਂ ਨੂੰ ਸੜਕਾਂ ਦੇ ਕਿਨਾਰਿਆਂ 'ਤੇ ਸਥਾਨਕ ਅਤੇ ਸੋਕਾ-ਰੋਧਕ ਘਾਹ ਦੀਆਂ ਕਿਸਮਾਂ ਲਗਾ ਕੇ ਹਰਾ ਕਵਰ ਵਧਾਉਣ ਦੀ ਅਪੀਲ ਕੀਤੀ, ਜਿਸ ਨਾਲ ਧੂੜ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਨੇ ਪ੍ਰਭਾਵਸ਼ਾਲੀ ਸਫਾਈ ਨੂੰ ਯਕੀਨੀ ਬਣਾਉਣ, ਪਲਾਸਟਿਕ ਦੀ ਵਰਤੋਂ ਅਤੇ ਬਾਇਓਮਾਸ ਨੂੰ ਸਾੜਨ ਤੋਂ ਰੋਕਣ ਅਤੇ ਗੈਰ-ਅਨੁਕੂਲ ਉਦਯੋਗਾਂ ਅਤੇ ਵਾਹਨਾਂ ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਜਨਤਕ ਭਾਗੀਦਾਰੀ ਲਈ ਵਧੇਰੇ ਮੌਕੇ ਉਪਲਬਧ ਕਰਾਉਣ ਦਾ ਵੀ ਸੱਦਾ ਦਿੱਤਾ।

ਮੰਤਰੀ ਨੇ ਇਕੱਠ ਨੂੰ ਦੱਸਿਆ ਕਿ ਐੱਨਸੀਆਰ ਨਗਰ ਨਿਗਮਾਂ ਅਤੇ ਰਾਜ ਸਰਕਾਰਾਂ ਨਾਲ ਕੇਂਦਰੀ ਪੱਧਰ 'ਤੇ 25 ਤੋਂ ਵੱਧ ਨਿਰੰਤਰ ਸਮੀਖਿਆ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐੱਨਸੀਆਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਆਪਣੀਆਂ ਮੁਲਾਕਾਤਾਂ ਅਤੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਵਿਸਤ੍ਰਿਤ ਕਾਰਜ-ਯੋਜਨਾਵਾਂ ਤਿਆਰ ਕਰਨ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਜਨਤਕ ਪ੍ਰਤੀਨਿਧੀਆਂ ਨੂੰ ਨਗਰ ਨਿਗਮ ਸੰਸਥਾਵਾਂ ਨਾਲ ਨੇੜਿਓਂ ਤਾਲਮੇਲ ਕਰਨ ਅਤੇ ਜ਼ਮੀਨੀ ਪੱਧਰ 'ਤੇ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਸ਼੍ਰੀ ਯਾਦਵ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਐੱਨਸੀਆਰ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਉਪਾਵਾਂ ਨੂੰ ਲਾਗੂ ਕਰਨ ਲਈ ਇੱਕ ਕੇਂਦਰੀਕ੍ਰਿਤ ਸੰਸਥਾਗਤ ਤੰਤਰ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਬਣਾਇਆ ਗਿਆ ਹੈ। ਉਨ੍ਹਾਂ ਸਥਾਨਕ ਸੰਸਥਾਵਾਂ ਨੂੰ ਭਰੋਸਾ ਦਿੱਤਾ ਕਿ ਮੰਤਰਾਲਾ ਅਤੇ CAQM ਜ਼ਮੀਨੀ ਪੱਧਰ 'ਤੇ ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਵਿੱਚ ਮਦਦ ਦੇ ਲਈ ਪੂਰਾ ਤਕਨੀਕੀ ਸਮਰਥਨ ਪ੍ਰਦਾਨ ਕਰੇਗਾ, ਜਿਸ ਵਿੱਚ ਆਪਣੇ ਤਕਨੀਕੀ ਡੇਟਾਬੇਸ ਅਤੇ ਕਾਰਜ ਯੋਜਨਾਵਾਂ ਤੱਕ ਪਹੁੰਚ ਦੇਣਾ ਵੀ ਸ਼ਾਮਲ ਹੈ।
ਮੀਟਿੰਗ ਦੀ ਸਮਾਪਤੀ ਕੇਂਦਰੀ ਮੰਤਰੀ ਦੁਆਰਾ ਉੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਆਂ ਨੂੰ ‘ਸਾਫ਼ ਹਵਾ’ ਦੀ ਸਹੁੰ ਚੁਕਾਉਣ ਅਤੇ ਹਵਾ ਦੀ ਗੁਣਵੱਤਾ ਨੂੰ ਬਿਹਤਰ ਢੰਗ ਨਾਲ ਸੰਭਾਲਣ ਦੇ ਲਈ ਆਪਣੇ ਖੇਤਰਾਂ ਵਿੱਚ ਨਾਗਰਿਕਾਂ ਨਾਲ ਮਿਲਕੇ ਕੰਮ ਕਰਨ ਦੀ ਪਹਿਲ ਨਾਲ ਹੋਈ । ਇਸ ਤੋਂ ਪਹਿਲਾਂ, ਮੀਟਿੰਗ ਵਿੱਚ ਸ਼ਾਮਲ ਲੋਕਾਂ ਦੇ ਸਾਹਮਣੇ 'ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਿਯੰਤਰਣ ਉਪਾਅ’' 'ਤੇ ਦੋ ਪੇਸ਼ਕਾਰੀਆਂ ਦਿੱਤੀਆਂ ਗਈਆਂ, ਨਾਲ ਹੀ 'ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2026' ਅਤੇ 'ਨਿਰਮਾਣ ਅਤੇ ਢਾਹੁਣ’(C&D) ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2025' 'ਤੇ ਵੀ ਪੇਸ਼ਕਾਰੀਆਂ ਦਿੱਤੀਆਂ ਗਈਆਂ। ਅਜਿਹਾ ਇਸ ਲਈ ਕੀਤਾ ਗਿਆ ਤਾਂਕਿ ਜਨਤਕ ਪ੍ਰਤੀਨਿਧੀਆਂ ਨੂੰ ਸਰਕਾਰ ਦੀਆਂ ਪਹਿਲਕਦਮੀਆਂ ਦੀਆਂ ਮੁੱਖ ਗੱਲਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਅਤੇ ਨਾਲ ਹੀ ਹਵਾ ਪ੍ਰਦੂਸ਼ਣ ਨਿਯੰਤਰਣ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਫਰਜ਼ਾਂ, ਜ਼ਿੰਮੇਵਾਰੀਆਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾ ਸਕੇ ।

*****
ਵੀਐੱਮ/ਜੀਐੱਸ/ਏਕੇ
(Release ID: 2309399)
ਵਿਜ਼ੀਟਰ ਕਾਊਂਟਰ : 6