ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੋਸ਼ ਹਸ਼ਨਾਹ ਮੌਕੇ ਪ੍ਰਧਾਨ ਮੰਤਰੀ ਨੇਤਨਯਾਹੂ, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰਿਆਂ ਨੂੰ ਵਧਾਈ ਦਿੱਤੀ
Posted On:
12 SEP 2026 2:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਸ਼ ਹਸ਼ਨਾਹ ਮੌਕੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰਿਆਂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਸ਼ਾਂਤੀ, ਉਮੀਦ, ਚੰਗੀ ਸਿਹਤ ਅਤੇ ਲਗਾਤਾਰ ਤਰੱਕੀ ਵਾਲਾ ਹੋਵੇ।
ਐਕਸ ’ਤੇ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:
“ਸ਼ਾਨਾ ਤੋਵਾ!
ਪ੍ਰਧਾਨ ਮੰਤਰੀ ਨੇਤਨਯਾਹੂ, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰਿਆਂ ਨੂੰ ਰੋਸ਼ ਹਸ਼ਨਾਹ ਦੀਆਂ ਬਹੁਤ-ਬਹੁਤ ਮੁਬਾਰਕਾਂ।
ਪ੍ਰਮਾਤਮਾ ਕਰੇ ਨਵਾਂ ਸਾਲ ਸਾਰਿਆਂ ਲਈ ਸ਼ਾਂਤੀ, ਉਮੀਦ, ਚੰਗੀ ਸਿਹਤ ਅਤੇ ਲਗਾਤਾਰ ਤਰੱਕੀ ਵਾਲਾ ਹੋਵੇ।”
שנה טובה!
מאחל שנה טובה ושמחה לראש הממשלה נתניהו, לעם ישראל ולקהילות היהודיות ברחבי העולם.
מי ייתן והשנה החדשה תביא עמה שלום, תקווה, בריאות טובה וקדמה לכולם.
@netanyahu”
*******
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2309504)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam