ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਧਾਈ ਦਿੱਤੀ

Posted On: 12 SEP 2026 11:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯੁੱਗਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖਤਾ ਨੂੰ ਨਿਸ਼ਕਾਮ ਸੇਵਾ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੀ ਆ ਰਹੀ ਹੈ।

ਸ਼੍ਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਸਮਾਜ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ​​ਕਰਨ ਅਤੇ ਇੱਕ ਵਧੇਰੇ ਦਿਆਲੂ ਤੇ ਸਦਭਾਵਨਾਪੂਰਨ ਸੰਸਾਰ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰੇਗਾ।

ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਲਿਖਿਆ;

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। 

ਯੁੱਗਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖਤਾ ਨੂੰ ਨਿਸ਼ਕਾਮ ਸੇਵਾ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੀ ਆ ਰਹੀ ਹੈ। 

ਆਓ, ਇਸ ਪਵਿੱਤਰ ਦਿਹਾੜੇ ’ਤੇ ਅਰਦਾਸ ਕਰੀਏ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਇਨ੍ਹਾਂ ਕਦਰਾਂ ਕੀਮਤਾਂ ਨੂੰ ਆਪਣੇ ਸਮਾਜ ਵਿੱਚ ਹੋਰ ਮਜ਼ਬੂਤ ਕਰਨ ਅਤੇ ਇੱਕ ਦਿਆਲੂ ਤੇ ਸਦਭਾਵਨਾ ਭਰਪੂਰ ਸੰਸਾਰ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣ।

***********

ਐੱਮਜੇਪੀਐੱਸ/ਐੱਸਐੱਸ/ਐੱਸਟੀ 


(Release ID: 2309910) ਵਿਜ਼ੀਟਰ ਕਾਊਂਟਰ : 5
Read this release in: Assamese , English , Urdu , Telugu