ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਦੀ ਨਵੀਂ ਦਿੱਲੀ ਵਿੱਚ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

Posted On: 13 SEP 2026 6:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 13 ਸਤੰਬਰ 2026 ਨੂੰ ਨਵੀਂ ਦਿੱਲੀ ਵਿੱਚ 18ਵੇਂ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਦੱਖਣੀ ਅਫ਼ਰੀਕਾ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ।

ਦੋਵਾਂ ਆਗੂਆਂ ਨੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਬਹੁਪੱਖੀ ਰਣਨੀਤਕ ਭਾਈਵਾਲੀ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਨਜ਼ਦੀਕੀ ਅਤੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਬੰਧ ਸਾਂਝੇ ਇਤਿਹਾਸਕ ਸੰਘਰਸ਼ਾਂ, ਮਜ਼ਬੂਤ ਸੱਭਿਆਚਾਰਕ ਸਾਂਝ, ਮਜ਼ਬੂਤ ਆਰਥਿਕ ਸਬੰਧਾਂ ਅਤੇ ਲੋਕਾਂ ਵਿਚਾਲੇ ਡੂੰਘੇ ਸੰਪਰਕ ’ਤੇ ਆਧਾਰਿਤ ਹਨ। ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਨਾਲ ਸਬੰਧਤ ਵੱਖ-ਵੱਖ ਆਲਮੀ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਬਹੁਪੱਖੀ ਮੰਚਾਂ ’ਤੇ ਨਜ਼ਦੀਕੀ ਤਾਲਮੇਲ ਬਣਾਈ ਰੱਖਣ ’ਤੇ ਸਹਿਮਤੀ ਪ੍ਰਗਟਾਈ। ਦੱਖਣੀ ਅਫ਼ਰੀਕਾ ਤੋਂ ਭਾਰਤ ਵਿੱਚ ਚੀਤਿਆਂ ਦੇ ਸਫਲ ਤਬਾਦਲੇ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਨੂੰ ਅੰਤਰਰਾਸ਼ਟਰੀ 'ਬਿਗ ਕੈਟ ਅਲਾਇੰਸ' ਵਿੱਚ ਸ਼ਾਮਲ ਹੋਣ ’ਤੇ ਵਿਚਾਰ ਕਰਨ ਲਈ ਸੱਦਾ ਦਿੱਤਾ।

ਰਾਸ਼ਟਰਪਤੀ ਰਾਮਾਫੋਸਾ ਨੇ ਆਪਣੀ ਅਤੇ ਆਪਣੇ ਵਫ਼ਦ ਨੂੰ ਦਿੱਤੀ ਗਈ ਨਿੱਘੀ ਮਹਿਮਾਨ ਨਿਵਾਜ਼ੀ ਅਤੇ ਬ੍ਰਿਕਸ ਸਿਖ਼ਰ ਸੰਮੇਲਨ ਦੇ ਸਫਲ ਆਯੋਜਨ ਲਈ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਧੰਨਵਾਦ ਕੀਤਾ।

**********

ਐੱਮਜੇਪੀਐੱਸ/ਐੱਸਐੱਸ/ਐੱਸਟੀ 


(Release ID: 2309912) ਵਿਜ਼ੀਟਰ ਕਾਊਂਟਰ : 5