ਰਾਸ਼ਟਰਪਤੀ ਸਕੱਤਰੇਤ
ਈਰਾਨ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
Posted On:
12 SEP 2026 4:35PM by PIB Chandigarh
ਇਰਾਨ ਇਸਲਾਮੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨੇ ਅੱਜ 12 ਸਤੰਬਰ 2026 ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਭਾਰਤ ਦੀ ਆਪਣੀ ਪਹਿਲੀ ਯਾਤਰਾ 'ਤੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਸਵਾਗਤ ਕਰਦਿਆਂ, ਰਾਸ਼ਟਰਪਤੀ ਨੇ ਭਾਰਤ ਦੀ ਬ੍ਰਿਕਸ ਪ੍ਰਧਾਨਗੀ ਦੌਰਾਨ ਇਰਾਨ ਤੋਂ ਮਿਲੇ ਸਮਰਥਨ ਲਈ ਧੰਨਵਾਦ ਪ੍ਰਗਟਾਇਆ।
ਦੋਵਾਂ ਨੇਤਾਵਾਂ ਨੇ ਇਰਾਨ ਅਤੇ ਭਾਰਤ ਵਿਚਕਾਰ ਲੰਬੇ ਸਮੇਂ ਤੋਂ ਚਲੇ ਆ ਰਹੇ ਦੋਸਤਾਨਾ ਸੰਬੰਧਾਂ 'ਤੇ ਚਰਚਾ ਕੀਤੀ, ਜਿਨ੍ਹਾਂ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਗੂੜ੍ਹੇ ਸਭਿਆਚਾਰਕ ਸੰਬੰਧ ਅਤੇ ਲੋਕਾਂ ਦੇ ਆਪਸੀ ਸੰਬੰਧ ਸ਼ਾਮਲ ਹਨ। ਰਾਸ਼ਟਰਪਤੀ ਨੇ ਖੇਤਰ ਵਿੱਚ ਪੱਕੀ ਸ਼ਾਂਤੀ ਦੇ ਯਤਨਾਂ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸੰਘਰਸ਼ਾਂ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਕੀਤੇ ਜਾਣ ਦਾ ਸੱਦਾ ਦਿੱਤਾ।


****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2309954)
ਵਿਜ਼ੀਟਰ ਕਾਊਂਟਰ : 6
Read this release in:
हिन्दी
,
English
,
Urdu
,
Marathi
,
Manipuri
,
Bengali
,
Bengali-TR
,
Gujarati
,
Tamil
,
Telugu
,
Malayalam