ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਵਧਾਈ ਦਿੱਤੀ

Posted On: 14 SEP 2026 8:45AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ 'ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਟੀਮ ਦਾ ਆਤਮ-ਵਿਸ਼ਵਾਸ, ਇਕਸਾਰਤਾ ਅਤੇ ਸ਼ਾਨਦਾਰ ਜਜ਼ਬਾ ਪੂਰੀ ਤਰ੍ਹਾਂ ਦਿਖਾਈ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸ ਪ੍ਰਗਟਾਈ ਕਿ ਇਹ ਜਿੱਤ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਖੇਡਣ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ;

“ਭਾਰਤੀ ਕ੍ਰਿਕਟ ਲਈ ਮਾਣ ਦਾ ਪਲ!

ਏਸ਼ੀਆ ਕੱਪ ਜਿੱਤਣ 'ਤੇ ਮਹਿਲਾ ਟੀਮ ਨੂੰ ਵਧਾਈ। ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਆਤਮ-ਵਿਸ਼ਵਾਸ, ਇਕਸਾਰਤਾ ਅਤੇ ਸ਼ਾਨਦਾਰ ਜਜ਼ਬਾ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ।

ਇਹ ਜਿੱਤ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇ।”

***********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2310079) ਵਿਜ਼ੀਟਰ ਕਾਊਂਟਰ : 10