ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਦਾ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਾ ਸੰਦੇਸ਼
Posted On:
13 SEP 2026 4:27PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
“ਗਣੇਸ਼ ਚਤੁਰਥੀ ਦੇ ਪਵਿੱਤਰ ਮੌਕੇ 'ਤੇ, ਮੈਂ ਦੇਸ਼-ਵਿਦੇਸ਼ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਭਗਵਾਨ ਸ਼੍ਰੀ ਗਣੇਸ਼ ਬੁੱਧੀ, ਵਿਵੇਕ, ਖ਼ੁਸ਼ਹਾਲੀ ਅਤੇ ਸ਼ੁਰੂਆਤ ਦੇ ਪ੍ਰਤੀਕ ਹਨ। ਗਣੇਸ਼ ਚਤੁਰਥੀ ਦਾ ਤਿਉਹਾਰ ਸਾਡੇ ਜੀਵਨ ਵਿੱਚ ਊਰਜਾ, ਗਿਆਨ ਅਤੇ ਸਕਰਾਤਮਕਤਾ ਦਾ ਸੰਚਾਰ ਕਰਦਾ ਹੈ। ਇਹ ਪਵਿੱਤਰ ਤਿਉਹਾਰ ਸਾਨੂੰ ਜੀਵਨ ਵਿੱਚ ਨਵੇਂ ਸੰਕਲਪਾਂ ਨਾਲ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।
ਮੈਂ ਕਾਮਨਾ ਕਰਦੀ ਹਾਂ ਕਿ ਭਗਵਾਨ ਸ਼੍ਰੀ ਗਣੇਸ਼ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ, ਚੰਗੀ ਸਹਿਤ ਅਤੇ ਖ਼ੁਸ਼ਹਾਲੀ ਦਾ ਸੰਚਾਰ ਕਰਨ। ਅਸੀਂ ਸਾਰੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਈਏ।”
*******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2310089)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
Marathi
,
हिन्दी
,
Bengali
,
Bengali-TR
,
Gujarati
,
Tamil
,
Telugu
,
Kannada
,
Malayalam