ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼ਰਤਚੰਦਰ ਚੱਟੋਪਾਧਿਆਏ ਦੀ 150ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 15 SEP 2026 4:38PM by PIB Chandigarh

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਬੰਗਾਲੀ ਲੇਖਕ ਸ਼ਰਤਚੰਦਰ ਚੱਟੋਪਾਧਿਆਏ ਦੀ 150ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉੱਘੇ ਲੇਖਕ ਨੂੰ ਯਾਦ ਕਰਦਿਆਂ, ਸ੍ਰੀ ਮੋਦੀ ਨੇ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ ਦੇ ਸਦੀਵੀ ਮਹੱਤਵ ’ਤੇ ਚਾਨਣਾ ਪਾਇਆ, ਜਿਨ੍ਹਾਂ ਦਾ ਹਰ ਭਾਰਤੀ ਭਾਸ਼ਾ ਅਤੇ ਕਈ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ਰਤਚੰਦਰ ਚੱਟੋਪਾਧਿਆਏ ਦੀ ਲੇਖਣੀ 19ਵੀਂ ਸਦੀ ਦੇ ਭਾਰਤ, ਖ਼ਾਸ ਤੌਰ ’ਤੇ ਗ੍ਰਾਮੀਣ ਖੇਤਰਾਂ ਵਿੱਚ ਬੰਗਾਲੀ ਸਮਾਜ ਦਾ ਸਟੀਕ ਅਤੇ ਸੰਵੇਦਨਸ਼ੀਲ ਚਿੱਤਰਣ ਪ੍ਰਦਾਨ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਉੱਘੇ ਬੰਗਾਲੀ ਲੇਖਕ, ਬਹੁਪੱਖੀ ਪ੍ਰਤਿਭਾ ਦੇ ਧਨੀ ਸ਼ਰਤਚੰਦਰ ਚੱਟੋਪਾਧਿਆਏ ਨੂੰ ਉਨ੍ਹਾਂ ਦੀ 150ਵੀਂ ਜਯੰਤੀ ’ਤੇ ਸ਼ਰਧਾਂਜਲੀ।

ਹਰ ਭਾਰਤੀ ਭਾਸ਼ਾ ਅਤੇ ਕਈ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦਿਤ ਉਨ੍ਹਾਂ ਦੀਆਂ ਰਚਨਾਵਾਂ ਨੂੰ 19ਵੀਂ ਸਦੀ ਦੇ ਭਾਰਤ, ਖ਼ਾਸ ਤੌਰ ’ਤੇ ਗ੍ਰਾਮੀਣ ਖੇਤਰਾਂ ਵਿੱਚ ਬੰਗਾਲੀ ਸਮਾਜ ਦੇ ਸਟੀਕ ਚਿੱਤਰਣ ਲਈ ਯਾਦ ਕੀਤਾ ਜਾਂਦਾ ਹੈ। ਸਮਾਜਿਕ ਸੁਧਾਰ, ਮਹਿਲਾਵਾਂ ਦੇ ਅਧਿਕਾਰਾਂ ਅਤੇ ਰਾਸ਼ਟਰਵਾਦ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਵੀ ਓਨੀ ਹੀ ਜ਼ਿਕਰਯੋਗ ਸੀ।

ਮੈਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਧ ਨੌਜਵਾਨਾਂ ਨੂੰ ਉਨ੍ਹਾਂ ਦੀ ਲੇਖਣੀ ਪੜ੍ਹਨ ਦਾ ਸੱਦਾ ਦਿੰਦਾ ਹਾਂ।”

প্রখ্যাত বাঙালি লেখক, বহুমুখী প্রতিভার অধিকারী শরৎচন্দ্র চট্টোপাধ্যায়ের ১৫০তম জন্মবার্ষিকীতে জানাই বিনম্র শ্রদ্ধাঞ্জলি।

ভারতের সমস্ত ভাষায় এবং একাধিক আন্তর্জাতিক ভাষায় অনূদিত তাঁর সাহিত্যকর্মগুলি উনিশ শতকের ভারত, বিশেষ করে গ্রামীণ অঞ্চলের বাঙালি সমাজকে সঠিকভাবে চিত্রিত করার জন্য স্মরণীয় হয়ে রয়েছে। সামাজিক সংস্কার, নারী অধিকার এবং জাতীয়তাবাদের প্রতি তাঁর দায়বদ্ধতাও সমানভাবে স্মরণীয়।

আগামী দিনের তরুণ-তরুণীকে আমি আরও বেশি করে তাঁর রচনা পড়ার জন্য আহ্বান জানাচ্ছি।

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2310784) ਵਿਜ਼ੀਟਰ ਕਾਊਂਟਰ : 5