ਗ੍ਰਹਿ ਮੰਤਰਾਲਾ
azadi ka amrit mahotsav

ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਤਹਤ ਅੱਤਵਾਦੀ ਸੰਗਠਨ ਐਲਾਨ ਕੀਤਾ: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ


ਇਹ ਕਾਰਵਾਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅੱਤਵਾਦ ਦੇ ਪ੍ਰਤੀ ਜ਼ੀਰੋ ਟੌਲਰੈਂਸ ਦੇ ਵਿਜ਼ਨ ਦੇ ਅਨੁਸਾਰ ਹੈ

ਇਹ ਸੰਗਠਨ ਸਰਹੱਦ ਪਾਰ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਾਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ

ਇਹ ਨੌਜਵਾਨਾਂ ਅਤੇ ਛੋਟੇ-ਮੋਟੇ ਅਪਰਾਧੀਆਂ ਨੂੰ ਅੱਤਵਾਦ ਲਈ ਭੜਕਾਉਂਦਾ ਹੈ

ਭਾਰਤ ਦੀ ਲੋਕਤੰਤਰੀ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਦੇ ਤਾਣੇ-ਬਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਸ ਸਿੰਡੀਕੇਟ ਨੇ ਨਫ਼ਰਤ ਭਰੀ ਡਿਜੀਟਲ ਸਮੱਗਰੀ ਵੀ ਪ੍ਰਕਾਸ਼ਿਤ ਕੀਤੀ ਹੈ

Posted On: 16 SEP 2026 7:44PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅੱਤਵਾਦ ਦੇ ਪ੍ਰਤੀ ਜ਼ੀਰੋ ਟੌਲਰੈਂਸ ਦੇ ਵਿਜ਼ਨ ਨੂੰ ਅੱਗੇ ਵਧਾਉਂਦੇ ਹੋਏ ਗ੍ਰਹਿ ਮੰਤਰਾਲੇ (MHA) ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ।

X ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸੱਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅੱਤਵਾਦੀ  ਦੇ ਪ੍ਰਤੀ ਜ਼ੀਰੋ ਟੌਲਰੈਂਸ ਦੇ ਸੰਕਲਪ ਨੂੰ ਅੱਗੇ ਵਧਾਉਂਦੇ ਹੋਏ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ।

ਇਹ ਸੰਗਠਨ ਸਰਹੱਦ ਪਾਰ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ, ਇਹ ਨੌਜਵਾਨਾਂ ਅਤੇ ਛੋਟੇ-ਮੋਟੇ ਅਪਰਾਧੀਆਂ ਨੂੰ ਅੱਤਵਾਦ ਦੇ ਲਈ ਭੜਕਾਉਣ ਦਾ ਕੰਮ ਕਰਦਾ ਹੈ। ਭਾਰਤ ਦੀ ਲੋਕਤੰਤਰੀ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਦੇ ਤਾਣੇ-ਬਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਸ ਸਿੰਡੀਕੇਟ ਨੇ ਨਫ਼ਰਤ ਭਰੀ ਡਿਜੀਟਲ ਸਮੱਗਰੀ ਵੀ ਪ੍ਰਕਾਸ਼ਿਤ ਕੀਤੀ ਹੈ।

  

****

ਆਰਕੇ/ਆਰਕੇਬੀ/ਪੀਆਰ/ਪੀਐੱਸ/ਐੱਸਸੀ/ਬਲਜੀਤ


(Release ID: 2311228) ਵਿਜ਼ੀਟਰ ਕਾਊਂਟਰ : 4