ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਸਮਾਵੇਸ਼ੀ ਵਿਕਾਸ ਯਾਤਰਾ ’ਤੇ ਚਾਨਣਾ ਪਾਉਣ ਵਾਲਾ ਲੇਖ ਸਾਂਝਾ ਕੀਤਾ
Posted On:
17 SEP 2026 1:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਚਾਨਣਾ ਪਾਇਆ ਗਿਆ ਹੈ ਕਿ ਭਾਰਤ ਦੀ ਵਿਕਾਸ ਯਾਤਰਾ ਹੁਣ ਤੇਜ਼ੀ ਨਾਲ ਉਨ੍ਹਾਂ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆ ਰਹੀ ਹੈ, ਜਿਨ੍ਹਾਂ ਦੀ ਆਵਾਜ਼ ਨਹੀਂ ਸੁਣੀ ਗਈ, ਜੋ ਅਣਦੇਖੇ ਰਹੇ ਜਾਂ ਜਿਨ੍ਹਾਂ ਨੂੰ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਨਹੀਂ ਮਿਲ ਸਕੀਆਂ।
ਸ਼੍ਰੀ ਕੋਵਿੰਦ ਨੇ ਪ੍ਰਧਾਨ ਮੰਤਰੀ ਦੇ 'ਸਬਕਾ ਸਾਥ, ਸਬਕਾ ਵਿਕਾਸ' ਦੇ ਮੰਤਰ ’ਤੇ ਖ਼ਾਸ ਧਿਆਨ ਕੇਂਦ੍ਰਿਤ ਕਰਨ ਨੂੰ ਰੇਖਾਂਕਿਤ ਕੀਤਾ ਅਤੇ ਕਿਹਾ ਕਿ ਭਾਰਤ ਦੀਆਂ ਵਿਕਾਸ ਸਬੰਧੀ ਇੱਛਾਵਾਂ ਵਿੱਚ ਹੁਣ ਹਾਸ਼ੀਏ ’ਤੇ ਰਹਿਣ ਵਾਲੇ ਵਰਗ ਅਤੇ ਖੇਤਰ ਦੇ ਕੇਂਦਰ ਵਿੱਚ ਆ ਰਹੀਆਂ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਸਾਬਕਾ ਰਾਸ਼ਟਰਪਤੀ ਸ਼੍ਰੀ @ramnathkovind ਨੇ ਲਿਖਿਆ ਹੈ ਕਿ ਭਾਰਤ ਦੀ ਵਿਕਾਸ ਗਾਥਾ ਹੁਣ ਤੇਜ਼ੀ ਨਾਲ ਉਨ੍ਹਾਂ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆ ਰਹੀ ਹੈ, ਜਿਨ੍ਹਾਂ ਦੀ ਆਵਾਜ਼ ਨਹੀਂ ਸੁਣੀ ਗਈ, ਜੋ ਅਣਦੇਖੇ ਰਹੇ ਜਾਂ ਜਿਨ੍ਹਾਂ ਨੂੰ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਨਹੀਂ ਮਿਲ ਸਕੀਆਂ।
ਉਨ੍ਹਾਂ ਨੇ ਪ੍ਰਧਾਨ ਮੰਤਰੀ @narendramodi ਦੇ 'ਸਬਕਾ ਸਾਥ, ਸਬਕਾ ਵਿਕਾਸ' ’ਤੇ ਧਿਆਨ ਕੇਂਦ੍ਰਿਤ ਕਰਨ ਨੂੰ ਰੇਖਾਂਕਿਤ ਕੀਤਾ ਅਤੇ ਕਿਹਾ ਕਿ ਭਾਰਤ ਦੀਆਂ ਵਿਕਾਸ ਸਬੰਧੀ ਇੱਛਾਵਾਂ ਵਿੱਚ ਹੁਣ ਹਾਸ਼ੀਏ ’ਤੇ ਰਹਿਣ ਵਾਲੇ ਵਰਗ ਅਤੇ ਖੇਤਰ ਦੇ ਕੇਂਦਰ ਵਿੱਚ ਆ ਰਹੀਆਂ ਹਨ।”
***********
ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ
(Release ID: 2311387)
ਵਿਜ਼ੀਟਰ ਕਾਊਂਟਰ : 4