ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਦਾ ਧੰਨਵਾਦ ਕੀਤਾ

Posted On: 17 SEP 2026 8:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇੱਕ ਪ੍ਰਗਤੀਸ਼ੀਲ, ਖ਼ੁਸ਼ਹਾਲ, ਆਤਮਨਿਰਭਰ ਅਤੇ ਵਿਕਸਤ ਭਾਰਤ ਦੇ ਨਿਰਮਾਣ ਦੇ ਸੰਕਲਪ ਨਾਲ, ਦੇਸ਼ ਨਵੀਂ ਊਰਜਾ ਅਤੇ ਤੇਜ਼ ਰਫ਼ਤਾਰ ਨਾਲ ਲਗਾਤਾਰ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਦੀ ਇਸ ਯਾਤਰਾ ਵਿੱਚ ਮਾਣਯੋਗ ਰਾਸ਼ਟਰਪਤੀ ਦਾ ਮਾਰਗਦਰਸ਼ਨ ਅਤੇ ਪ੍ਰੇਰਨਾ ਅਮੁੱਲ ਹੈ ਅਤੇ ਇਸ ਨਾਲ ਜਨ-ਸੇਵਾ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

 ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਤੁਹਾਡੀਆਂ ਦਿਲੋਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ। ਇੱਕ ਪ੍ਰਗਤੀਸ਼ੀਲ, ਖ਼ੁਸ਼ਹਾਲ, ਆਤਮ-ਨਿਰਭਰ ਅਤੇ ਵਿਕਸਤ ਭਾਰਤ ਦੇ ਨਿਰਮਾਣ ਦੇ ਸੰਕਲਪ ਨਾਲ ਅਸੀਂ ਨਵੀਂ ਊਰਜਾ ਅਤੇ ਤੇਜ਼ ਰਫ਼ਤਾਰ ਨਾਲ ਲਗਾਤਾਰ ਅੱਗੇ ਵਧ ਰਹੇ ਹਾਂ।

ਰਾਸ਼ਟਰ ਨਿਰਮਾਣ ਦੀ ਇਸ ਯਾਤਰਾ ਵਿੱਚ ਤੁਹਾਡਾ ਮਾਰਗਦਰਸ਼ਨ ਅਤੇ ਪ੍ਰੇਰਨਾ ਸਾਡੇ ਲਈ ਅਮੁੱਲ ਹਨ। ਇਨ੍ਹਾਂ ਨਾਲ ਜਨ-ਸੇਵਾ ਦੇ ਸਾਡੇ ਯਤਨਾਂ ਨੂੰ ਹੋਰ ਬਲ ਮਿਲਦਾ ਹੈ। ਜਨ-ਭਾਗੀਦਾਰੀ ਨਾਲ ਭਾਰਤ ਦੀ ਅਮੀਰ ਵਿਰਾਸਤ ਅਤੇ ਆਧੁਨਿਕ ਵਿਕਾਸ ਦੇ ਸੁਮੇਲ ਨਾਲ ਅਸੀਂ ਦੇਸ਼ ਨੂੰ ਨਵੀਂਆਂ ਉਚਾਈਆਂ ’ਤੇ ਲੈ ਜਾਣ ਲਈ ਵਚਨਬੱਧ ਹਾਂ।

@rashtrapatibhvn

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2312012) ਵਿਜ਼ੀਟਰ ਕਾਊਂਟਰ : 9