ਸੱਭਿਆਚਾਰ ਮੰਤਰਾਲਾ
ਸੱਭਿਆਚਾਰਕ ਮੰਤਰਾਲੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ‘ਤੇ ਪੁਰਾਣਾ ਕਿਲ੍ਹਾ ਵਿੱਚ ‘ਆਸ਼ੀਰਵਾਦ ਕਾ ਦੀਆ’ ਪ੍ਰੋਗਰਾਮ ਦਾ ਆਯੋਜਨ ਕੀਤਾ
ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦੇਸ਼ ਵਿੱਚ ਜਨਤਾ ਦਾ ਵਿਸ਼ਵਾਸ ਮਜ਼ਬੂਤ ਹੋਇਆ ਹੈ ਅਤੇ ਜਨਤਕ ਭਾਗੀਦਾਰੀ ਨਾਲ ਵਿਕਾਸ ਨੂੰ ਅੱਗੇ ਵਧਾਉਣ ਦੇ ਯਤਨ ਕੀਤੇ ਗਏ ਹਨ: ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ
Posted On:
18 SEP 2026 10:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਦੇ ਮੌਕੇ ‘ਤੇ, ਸੱਭਿਆਚਾਰ ਮੰਤਰਾਲੇ ਨੇ 17 ਸਤੰਬਰ, 2026 ਨੂੰ ਪੁਰਾਣਾ ਕਿਲ੍ਹਾ, ਨਵੀਂ ਦਿੱਲੀ ਵਿਖੇ “ਆਸ਼ੀਰਵਾਦ ਕਾ ਦੀਆ’ ਪ੍ਰੋਗਰਾਮ ਦਾ ਆਯੋਜਨ ਕੀਤਾ। ਕੇਂਦਰੀ ਸੱਭਿਆਚਾਰ ਅਤੇ ਟੂਰਿਜ਼ਮ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ “ਭਾਰਤ ਮਾਤਾ ਕੀ ਜੈ” ਦੇ ਨਾਅਰੇ ਨਾਲ ਸੇਵਾ ਸੰਕਲਪ ਅਭਿਆਨ ਦੇ ਤਹਿਤ ਆਯੋਜਿਤ ਆਸ਼ੀਰਵਾਦ ਕਾ ਦੀਆ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਆਪਣੇ ਸੰਬੋਧਨ ਵਿੱਚ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ‘ਆਸ਼ੀਰਵਾਦ ਕਾ ਦੀਆ’ ਸਿਰਫ਼ ਇੱਕ ਦੀਵਾ ਨਹੀਂ ਹੈ, ਸਗੋਂ ਲੋਕਾਂ ਦੇ ਅਸ਼ੀਰਵਾਦ, ਸੇਵਾ, ਸ਼ੁਕਰਗੁਜ਼ਾਰੀ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਵਿੱਚ ਦੀਵਾ ਦੂਜਿਆਂ ਦੇ ਜੀਵਨ ਵਿੱਚ ਚਾਣਨਾ ਪਾਉਣ, ਹਨ੍ਹੇਰੇ ਨੂੰ ਦੂਰ ਕਰਨ ਅਤੇ ਜਨਤਕ ਭਲਾਈ ਦਾ ਮਾਰਗ ਪੱਧਰਾ ਕਰਨ ਲਈ ਖੁਦ ਨੂੰ ਜਗਾਉਣ ਦਾ ਸੰਦੇਸ਼ ਦਿੰਦਾ ਹੈ। ਇਸੇ ਭਾਵਨਾ ਦੇ ਨਾਲ ਇਹ ਦੀਵਾ ਰਾਸ਼ਟਰ ਸੇਵਾ ਦੇ ਪ੍ਰਤੀ ਸਮੂਹਿਕ ਸੰਕਲਪ ਦਾ ਵੀ ਪ੍ਰਤੀਕ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਨਤਕ ਜੀਵਨ ਰਾਸ਼ਟਰ ਹਿੱਤ ਅਤੇ ਜਨਤਕ ਸੇਵਾ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਨੂੰ ਜਿਸ ਵੀ ਭੂਮਿਕਾ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ, ਉਨ੍ਹਾਂ ਨੇ ਰਾਸ਼ਟਰ ਨੂੰ ਸਰਬਉੱਚ ਰੱਖਦੇ ਹੋਏ ਪੂਰੇ ਸਮਰਪਣ ਅਤੇ ਸੇਵਾ ਭਾਵ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਲੈ ਕੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਸ਼ ਦੀ ਅਗਵਾਈ ਕਰਨ ਤੱਕ, ਰਾਸ਼ਟਰ ਸੇਵਾ, ਲੋਕ ਭਲਾਈ ਅਤੇ ਵਿਕਾਸ ਦੇ ਪ੍ਰਤੀ ਉਨ੍ਹਾਂ ਦਾ ਸੰਕਲਪ ਨਿਰੰਤਰ ਕਾਇਮ ਹੈ।
ਪ੍ਰਧਾਨ ਮੰਤਰੀ ਦੇ ਨਾਲ ਕੰਮ ਕਰਨ ਦੇ ਆਪਣੇ ਅਨੁਭਵ ਨੂੰ ਸਾਂਝੇ ਕਰਦੇ ਹੋਏ, ਸ਼੍ਰੀ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਾਲ ਕੰਮ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਜਨਤਕ ਜੀਵਨ ਦਾ ਇੱਕ ਸਨਮਾਨਜਨਕ ਅਨੁਭਵ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੀ ਨਰੇਂਦਰ ਮੋਦੀ ਨੂੰ ਨਾ ਸਿਰਫ਼ ਇੱਕ ਪ੍ਰਧਾਨ ਮੰਤਰੀ ਵਜੋਂ ਦੇਖਿਆ ਹੈ, ਸਗੋਂ ਇੱਕ ਸਮਰਪਿਤ ਵਰਕਰ, ਸਾਧਕ, ਤਪੱਸਵੀ ਅਤੇ ਸੰਗਠਨਕਰਤਾ ਵਜੋਂ ਵੀ ਦੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਆਚਰਣ, ਕਾਰਜਸ਼ੈਲੀ ਅਤੇ ਮਾਰਗਦਰਸ਼ਨ ਰਾਹੀਂ ਹਰ ਪੱਧਰ ‘ਤੇ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ ਅਤੇ ਜਨਤਕ ਅਹੁਦੇ ਨੂੰ ਪ੍ਰਤਿਸ਼ਠਾ ਦੇ ਰੂਪ ਵਿੱਚ ਨਹੀਂ, ਸਗੋਂ ਜ਼ਿੰਮੇਵਾਰੀ ਅਤੇ ਸੇਵਾ ਰਾਹੀਂ ਦੇਖਦੇ ਹਨ।
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਕਾਰਜਸ਼ੈਲੀ ਨਤੀਜਾਮੁਖੀ ਸ਼ਾਸਨ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਕਿਹਾ ਕਿ ਯੋਜਨਾਵਾਂ ਦੀ ਸਮੀਖਿਆ ਨਾ ਸਿਰਫ਼ ਪ੍ਰਕਿਰਿਆਵਾਂ ਜਾਂ ਅੰਕੜਿਆਂ ਦੇ ਅਧਾਰ ‘ਤੇ ਕੀਤੀ ਜਾਂਦੀ ਹੈ, ਸਗੋਂ ਸਮਾਜ ‘ਤੇ ਉਨ੍ਹਾਂ ਦੇ ਅਸਲ ਪ੍ਰਭਾਵ ਅਤੇ ਅੰਤਿਮ ਵਿਅਕਤੀ ਤੱਕ ਪਹੁੰਚਣ ਵਾਲੇ ਪਰਿਵਰਤਨ ਦੇ ਅਧਾਰ ‘ਤੇ ਕੀਤੀ ਜਾਂਦੀ ਹੈ। ਸ਼੍ਰੀ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਪਸ਼ਟ ਵਿਜ਼ਨ ਹੈ ਕਿ ਸਿਰਫ਼ ਇੱਕ ਫਾਈਲ ਨੂੰ ਅੱਗੇ ਵਧਾਉਣਾ ਕੰਮ ਪੂਰਾ ਹੋਣਾ ਨਹੀਂ ਹੈ, ਸਗੋਂ ਇਸ ਨਾਲ ਜਨਤਕ ਭਲਾਈ ਦੇ ਰੂਪ ਵਿੱਚ ਮਿਲਣ ਵਾਲਾ ਨਤੀਜਾ ਸੁਸ਼ਾਸਨ ਦਾ ਅਸਲ ਪੈਮਾਨਾ ਹੈ।

ਸ਼੍ਰੀ ਸ਼ੇਖਾਵਤ ਨੇ ਕਿਹਾ ਕਿ 2014 ਤੋਂ ਬਾਅਦ ਭਾਰਤ ਨੇ ਵਿਕਾਸ ਅਤੇ ਸੁਸ਼ਾਸਨ ਦੀ ਇੱਕ ਨਵੀਂ ਯਾਤਰਾ ਦਾ ਅਨੁਭਵ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿੱਚ ਜਨਤਾ ਦਾ ਵਿਸ਼ਵਾਸ ਮਜ਼ਬੂਤ ਹੋਇਆ ਹੈ ਅਤੇ ਜਨਤਕ ਭਾਗੀਦਾਰੀ ਨਾਲ ਵਿਕਾਸ ਨੂੰ ਅੱਗੇ ਵਧਾਉਣ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦਾ ਮੰਨਣਾ ਹੈ कि "ਵਿਰਸਾਤ ਅਤੇ ਵਿਕਾਸ" ਇੱਕ-ਦੂਜੇ ਦੇ ਵਿਰੋਧਾਭਾਸੀ ਨਹੀਂ ਹਨ, ਸਗੋਂ ਇੱਕ-ਦੂਜੇ ਦੇ ਪੂਰਕ ਹਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਦੋਵਾਂ ਦੀ ਸਮਾਨ ਭੂਮਿਕਾ ਹੈ।
ਸ਼੍ਰੀ ਸ਼ੇਖਾਵਤ ਨੇ ਇਸ ਸੰਦਰਭ ਵਿੱਚ ਕਿਹਾ ਕਿ ਸੱਭਿਆਚਾਰ ਮੰਤਰਾਲਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ "ਵਿਕਾਸ ਭੀ, ਵਿਰਸਾਤ ਭੀ” ਦੇ ਸੰਕਲਪ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਸ਼ਾਸਤਰੀ, ਲੋਕ ਅਤੇ ਰਵਾਇਤੀ ਸੱਭਿਆਚਾਰਕ ਪਰੰਪਰਾਵਾਂ ਸਾਡੀ ਸਭਿਆਚਾਰਕ ਚੇਤਨਾ ਦੀ ਅਮੁੱਲ ਵਿਰਸਾਤ ਹਨ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਸੰਭਾਲ, ਪ੍ਰਫੁੱਲਤਾ ਅਤੇ ਪ੍ਰਸਾਰ ਮੰਤਰਾਲੇ ਦੀ ਤਰਜੀਹ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪਣੀ ਵਿਰਸਾਤ ਤੋਂ ਪ੍ਰੇਰਿਤ ਸਮਾਜ ਹੀ ਵਿਕਸਿਤ ਭਾਰਤ ਦੇ ਟੀਚੇ ਦੀ ਦਿਸ਼ਾ ਵਿੱਚ ਆਤਮ-ਵਿਸ਼ਵਾਸ ਅਤੇ ਮਾਣ ਨਾਲ ਅੱਗੇ ਵਧ ਸਕਦਾ ਹੈ।
ਆਪਣੇ ਸੰਬੋਧਨ ਵਿੱਚ ਸ਼੍ਰੀ ਸ਼ੇਖਾਵਤ ਨੇ ਹਾਲ ਹੀ ਵਿੱਚ ਆਯੋਜਿਤ ਬ੍ਰਿਕਸ ਸਿਖਰ ਸੰਮੇਲਨ ਬਾਰੇ ਦੱਸਦਿਆਂ ਕਿਹਾ ਕਿ ਵਿਸ਼ਵਵਿਆਪੀ ਪੱਧਰ 'ਤੇ ਭਾਰਤ ਦੀ ਭੂਮਿਕਾ ਅਤੇ ਭਾਰਤ 'ਤੇ ਦੁਨੀਆ ਦਾ ਵਧਦਾ ਵਿਸ਼ਵਾਸ ਦੇਸ਼ ਦੀ ਨਿਰਣਾਇਕ ਅਗਵਾਈ ਅਤੇ ਰਾਸ਼ਟਰ ਹਿੱਤ ਪ੍ਰਤੀ ਇਸ ਦੇ ਸੰਕਲਪ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਔਖੇ ਹਾਲਾਤਾਂ ਅਤੇ ਚੁਣੌਤੀਆਂ ਵਿੱਚ ਵੀ ਭਾਰਤ ਨੇ ਰਾਸ਼ਟਰ ਹਿੱਤ ਨੂੰ ਸਰਵਉੱਚ ਰੱਖਦੇ ਹੋਏ ਵਿਸ਼ਵ ਭਾਈਚਾਰੇ ਸਾਹਮਣੇ ਆਪਣੀ ਪ੍ਰਭਾਵਸ਼ਾਲੀ ਭੂਮਿਕਾ ਸਥਾਪਿਤ ਕੀਤੀ ਹੈ।
ਸੰਗੀਤ ਨਾਟਕ ਅਕੈਡਮੀ, ਕਥਕ ਕੇਂਦਰ, ਰਾਸ਼ਟਰੀ ਨਾਟਕ ਸਕੂਲ, ਲਲਿਤ ਕਲਾ ਅਕੈਡਮੀ ਅਤੇ ਖੇਤਰੀ ਸੱਭਿਆਚਾਰਕ ਕੇਂਦਰਾਂ ਦੇ ਕਲਾਕਾਰਾਂ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਭਾਰਤੀ ਸ਼ਾਸਤਰੀ ਅਤੇ ਸੱਭਿਆਚਾਰਕ ਪਰੰਪਰਾਵਾਂ 'ਤੇ ਅਧਾਰਿਤ ਪੇਸ਼ਕਾਰੀਆਂ ਦਿੱਤੀਆਂ। ਪ੍ਰੋਗਰਾਮ ਤੋਂ ਬਾਅਦ, ਕੇਂਦਰੀ ਮੰਤਰੀ ਨੇ ਕਲਾਕਾਰਾਂ, ਵਿਦਿਆਰਥੀਆਂ, ਰਾਸ਼ਟਰੀ ਸੱਭਿਆਚਾਰ ਫੰਡ ਦੇ ਪ੍ਰਤੀਨਿਧੀਆਂ, ਅਡੌਪਟ ਏ ਹੈਰੀਟੇਜ ਪਹਿਲਕਦਮੀ ਅਤੇ ਹੋਰ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਭਾਰਤੀ ਸੱਭਿਆਚਾਰਕ ਵਿਰਸਾਤ ਦੀ ਸੰਭਾਲ ਅਤੇ ਪ੍ਰਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਪ੍ਰੋਗਰਾਮ ਦੀ ਸਮਾਪਤੀ ‘ਆਸ਼ੀਰਵਾਦ ਕਾ ਦੀਆ’ ਦੇ ਸਮੂਹਿਕ ਪ੍ਰਜਵਲਨ ਨਾਲ ਹੋਇਆ। ਇਸ ਮੌਕੇ 'ਤੇ ਅੰਮ੍ਰਿਤ ਕਾਲ ਵਿੱਚ ਸੇਵਾ, ਸੱਭਿਆਚਾਰ, ਰਾਸ਼ਟਰ ਨਿਰਮਾਣ ਅਤੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਦੁਹਰਾਇਆ ਗਿਆ।
********
ਐੱਮ ਅੰਨਾਦੁਰਈ
(Release ID: 2312017)
ਵਿਜ਼ੀਟਰ ਕਾਊਂਟਰ : 4