ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ ਦਾ ਧੰਨਵਾਦ ਕੀਤਾ
Posted On:
17 SEP 2026 8:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਕਰੋੜਾਂ ਦੇਸ਼ ਵਾਸੀਆਂ ਦੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੇ ਦਮ ’ਤੇ ਦੇਸ਼ ਅੱਜ ਵਿਕਾਸ ਦੇ ਨਵੇਂ ਮਿਆਰ ਸਥਾਪਤ ਕਰ ਰਿਹਾ ਹੈ ਅਤੇ ਅਸੀਂ ਭਾਰਤ ਨੂੰ ਹੋਰ ਵਧੇਰੇ ਸ਼ਕਤੀਸ਼ਾਲੀ, ਖ਼ੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਲਈ ਵਚਨਬੱਧ ਹਾਂ।
ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ:
ਪਿਆਰ ਭਰੇ ਸੁਨੇਹੇ ਲਈ ਤੁਹਾਡਾ ਦਿਲੋਂ ਧੰਨਵਾਦ, ਮਾਣਯੋਗ ਲੋਕ ਸਭਾ ਸਪੀਕਰ ਓਮ ਬਿਰਲਾ ਜੀ। ਤੁਹਾਡੀਆਂ ਪ੍ਰਗਟ ਕੀਤੀਆਂ ਗਈਆਂ ਭਾਵਨਾਵਾਂ ਮੇਰੇ ਲਈ ਬਹੁਤ ਕੀਮਤੀ ਹਨ।
ਕੋਟਿ-ਕੋਟਿ ਦੇਸ਼ ਵਾਸੀਆਂ ਦੀ ਪ੍ਰਤਿਭਾ ਅਤੇ ਮਿਹਨਤ ਦੇ ਬਲ ’ਤੇ ਦੇਸ਼ ਅੱਜ ਵਿਕਾਸ ਦੇ ਨਿੱਤ-ਨਵੇਂ ਮਾਪਦੰਡ ਸਿਰਜ ਰਿਹਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਨਾਲ ਅਸੀਂ ਪੂਰੀ ਲਗਨ ਨਾਲ ਭਾਰਤ ਨੂੰ ਹੋਰ ਵਧੇਰੇ ਸਸ਼ਕਤ, ਖ਼ੁਸ਼ਹਾਲ ਅਤੇ ਆਤਮ-ਨਿਰਭਰ ਬਣਾਉਣ ਲਈ ਦ੍ਰਿੜ੍ਹ ਹਾਂ।
@ombirlakota
****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2312023)
ਵਿਜ਼ੀਟਰ ਕਾਊਂਟਰ : 6